Illegal Gold worth 4 Crore recovered from Patiala

February 22, 2018 - PatialaPolitics


ਪਟਿਆਲਾ ਵਿਚ ਅੱਜ ਵੱਡੀ ਮਾਤਰਾ ਵਿਚ ਗੈਰ ਕਾਨੂੰਨੀ ਸੋਨਾ ਬਰਾਮਦ ਕੀਤਾ ਗਿਆ, ਜਿਸ ਦੀ ਕੀਮਤ ਲਗਪਗ 4 ਕਰੋੜ ਦੱਸੀ ਜਾ ਰਹੀ ਹੈ| ਇਹ ਸੋਨਾ ਆਬਕਾਰੀ ਤੇ ਕਰ ਵਿਭਾਗ ਨੇ ਬਰਾਮਦ ਕੀਤਾ|
ਦੱਸਿਆ ਜਾ ਰਿਹਾ ਹੈ ਕਿ ਖੰਨੇ ਦੇ ਨਜ਼ਦੀਕ ਇੱਕ ਗੱਡੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਇਹ ਸੋਨਾ ਬਰਾਮਦ ਹੋਇਆ ਹੈ| ਆਬਕਾਰੀ ਤੇ ਕਰ ਵਿਭਾਗ ਨੇ ਇਸ ਸੋਨੇ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ|