Sri Guru Granth Sahib World University Organises a Seminar on the life and teachings of Bhagat Kabir.

September 7, 2022 - PatialaPolitics

Sri Guru Granth Sahib World University Organises a Seminar on the life and teachings of Bhagat Kabir.

Gurus gave equal status to the great revolutionary Bhagat Kabir ji in Sri Guru Granth Sahib: Advocate Dhami

 

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿੱਚ ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਸੂਬਾ ਪੱਧਰੀ ਸਮਾਗਮ ਆਯੋਜਿਤ

ਮਹਾਨ ਕ੍ਰਾਂਤੀਕਾਰੀ ਸ਼ਖ਼ਸੀਅਤ ਭਗਤ ਕਬੀਰ ਜੀ ਨੂੰ ਸਤਿਗੁਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਬਾਣੀ ਦਰਜ ਕਰਕੇ ਬਰਾਬਰ ਦਾ ਦਰਜਾ ਦਿੱਤਾ ਗਿਆ : ਐਡਵੋਕੇਟ ਧਾਮੀ

ਫਤਿਹਗੜ੍ਹ ਸਾਹਿਬ, 7 ਸਤੰਬਰ ( ) ਭਗਤ ਕਬੀਰ ਵੈੱਲਫੇਅਰ ਫਾਊਂਡੇਸ਼ਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗਡ਼੍ਹ ਸਾਹਿਬ ਵਿਖੇ ਭਗਤ ਕਬੀਰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਲ ਹੋਏ ।
ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਯੂਨੀਵਰਸਿਟੀ ਦੇ ਚਾਂਸਲਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੈਮੀਨਾਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਭਗਤ ਕਬੀਰ ਸਿੰਘ ਜੀ ਉਹ ਕ੍ਰਾਂਤੀਕਾਰੀ ਸ਼ਖ਼ਸੀਅਤ ਤੇ ਮਹਾਪੁਰਸ਼ ਹੋਏ ਹਨ ਜਿਨ੍ਹਾਂ ਨੂੰ ਸਤਿਗੁਰਾਂ ਵੱਲੋਂ ਬਰਾਬਰਤਾ ਦਾ ਦਰਜਾ ਦਿੱਤਾ ਗਿਆ । ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਕ੍ਰਾਂਤੀਕਾਰੀ ਭਗਤ ਕਬੀਰ ਜੀ ਦੀ ਸਿਰਮੌਰ ਬਾਣੀ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਨੇ ਉਸ ਵੇਲੇ ਸਮੇਂ ਦੀ ਪ੍ਰਵਾਹ ਨਾ ਕਰਦਿਆਂ ਹੋਇਆਂ ਸੱਚ ਬੋਲ ਕੇ ਜੋ ਸਰੀਰ ਤੇ ਸੰਤਾਪ ਹੰਢਾਏ ਤੇ ਜੋ ਅੱਜ ਚੜ੍ਹਦੀਕਲਾ ਦੀ ਪ੍ਰਤੀਕ ਪਵਿੱਤਰ ਗੁਰਬਾਣੀ ਉਚਾਰਣ ਕੀਤੀ ਜਾਂਦੀ ਹੈ, ਉਹ ਭਗਤ ਕਬੀਰ ਜੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਵੱਲੋਂ ਬਖਸ਼ਿਸ਼ ਕੀਤੀ ਗਈ ਹੈ ।
ਇਸ ਮੌਕੇ ਬੋਲਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗਡ਼੍ਹ ਸਾਹਿਬ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਸੈਮੀਨਾਰ ਵਿਚ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਉਥੇ ਹੀ ਵਿਸ਼ੇਸ਼ ਮਹਿਮਾਨ ਵਜੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਸਿੰਘ, ਯੂਨੀਵਰਸਿਟੀ ਦੇ ਪ੍ਰੋ ਚਾਂਸਲਰ ਅਜਾਇਬ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਅਤੇ ਸਵਰਨ ਸਿੰਘ ਉੱਘੇ ਪੰਥਕ ਚਿੰਤਕ ਸਮੇਤ ਹੋਰ ਸ਼ਖ਼ਸੀਅਤਾਂ ਸ਼ਾਮਲ ਹੋਈਆਂ ।
ਇਸ ਮੌਕੇ ਤੇ ਸੈਮੀਨਾਰ ਵਿੱਚ ਸ਼ਾਮਲ ਪ੍ਰਮੁੱਖ ਬੁਲਾਰਿਆਂ ਵਜੋਂ ਡਾ. ਪਰਮਵੀਰ ਸਿੰਘ ਮੁਖੀ ਸਿੱਖ ਵਿਸ਼ਵਕੋਸ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਕਿਰਨਦੀਪ ਕੌਰ ਮੁਖੀ ਧਰਮ ਵਿਭਾਗ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਅਤੇ ਸੁਰਿੰਦਰ ਸਿੰਘ ਕਿਸ਼ਨਪੁਰਾ ਵੱਲੋਂ ਭਗਤ ਕਬੀਰ ਦੇ ਜੀਵਨ ਤੇ ਬਾਣੀ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ ।
ਇਸ ਮੌਕੇ ਤੇ ਭਗਤ ਕਬੀਰ ਵੈੱਲਫੇਅਰ ਫਾਊਂਡੇਸ਼ਨ ਦੇ ਆਗੂ ਅਤੇ ਬੁਲਾਰੇ ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ ਨੇ ਅਜਿਹੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਗਤ ਕਬੀਰ ਜੀ ਨੇ ਇੱਕ ਅਜਿਹੇ ਸਮਾਜ ਸਿਰਜਣਾ ਵਿੱਚ ਆਪਣਾ ਨਿੱਗਰ ਯੋਗਦਾਨ ਪਾਇਆ ਜਿਸ ਵਿੱਚ ਮਨੁੱਖ ਦੀ ਆਜ਼ਾਦੀ ਤੇ ਸਵੈਮਾਨ ਬਰਕਰਾਰ ਰਹਿ ਸਕ। ਉਹਨਾਂ ਸਮਾਜਿਕ ਕੁਰੀਤੀਆਂ ਅਤੇ ਕੁਸ਼ਾਸਨ ਦੇ ਵਿਰੁੱਧ ਲੋਕ ਨੂੰ ਜਾਗਰੂਕ ਕੀਤਾ ਜੋ ਕਿ ਮਨੁੱਖ ਦੀ ਸਮਾਨਤਾ ਅਤੇ ਸੁਤੰਤਰਤਾ ਦੇ ਸੰਪਰਕ ਨੂੰ ਪਰਿਪੱਕ ਬਣਾ ਸਕੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ, ਯੂਨੀਵਰਸਿਟੀ ਟਰੱਸਟ ਮੈਂਬਰ ਸ. ਅਮਰਦੀਪ ਸਿੰਘ ਧਾਰਨੀ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਫਾਊਂਡੇਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ, ਜਨਰਲ ਸਕੱਤਰ ਪਰਦੀਪ ਸਿੰਘ ਹੈਪੀ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਹਾਜ਼ਰ ਸਨ । ਇਸ ਮੌਕੇ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਅਰਵਿਨ ਕੌਰ ਸੰਧੂ, ਬੀਬੀ ਸੁਰਜੀਤ ਕੌਰ, ਪ੍ਰੋ ਮਨਪ੍ਰੀਤ ਕੌਰ, ਸਤਨਾਮ ਕੌਰ ਸ਼ੇਖਨਮਾਜਰਾ ਦਾ ਵੱਖ ਵੱਖ ਖੇਤਰਾਂ ਵਿੱਚ ਕੀਤੀਆਂ ਗਈਆਂ ਸੇਵਾਵਾਂ ਨੂੰ ਦੇਖਦੇ ਹੋਏ ਵਿਸ਼ੇਸ਼ ਸਨਮਾਨ ਕੀਤਾ ਗਿਆ ।