Patiala Politics

Latest Patiala News

New organisational structure of SAD

September 15, 2022 - PatialaPolitics

New organisational structure of SAD

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਸੂਬਾ ਅਤੇ ਜਿਲਾ ਪੱਧਰ ਤੇ ਅਬਜਰਵਰ ਅਤੇ ਕੋਆਰਡੀਨੇਸ਼ਨ ਕਮੇਟੀ ਲਾਉਣਾ ਦਾ ਫੈਸਲਾ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੀ ਗਈ ਲਿਸਟ ਅਨੁਸਾਰ ਬਲਵਿੰਦਰ ਸਿੰਘ ਭੂੰਦੜ ਮੁੱਖ ਸੂਬਾ ਅਬਜਰਵਰ ਹੋਣਗੇ ਅਤੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਲਜਾਰ ਸਿੰਘ ਰਾਣੀਕੇ, ਬੀਬੀ ਜਗੀਰ ਕੌਰ ਤੇ ਅਨਿੱਲ ਜੋਸੀ ਸੂਬਾ ਅਬਜਰਵਰ ਹੋਣਗੇ। ਡਾ. ਦਲਜੀਤ ਸਿੰਘ ਚੀਮਾ ਨੂੰ ਕੋਆਰਡੀਨੇਸ਼ਨ ਕਮੇਟੀ ਦੀ ਜਿੰਮੇਵਾਰੀ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਜਿਹਨਾਂ ਆਗੂਆਂ ਨੂੰ ਜਿਲਾਵਾਰ ਅਬਜਰਵਰ ਨਿਯੁਕਤ ਕੀਤਾ ਗਿਆ ਹੈ, ਉਹਨਾਂ ਵਿੱਚ ਬਿਕਰਮ ਸਿੰਘ ਮਜੀਠੀਆ ਜਿਲਾ ਅੰਮ੍ਰਿਤਸਰ (ਸ਼ਹਿਰੀ), ਲਖਬੀਰ ਸਿੰਘ ਲੋਧੀਨੰਗਲ ਅਤੇ ਹਰਮੀਤ ਸਿੰਘ ਸੰਧੂ ਜਿਲਾ ਅੰਮ੍ਰਿਤਸਰ (ਦਿਹਾਤੀ), ਸਿਕੰਦਰ ਸਿੰਘ ਮਲੂਕਾ ਅਤੇ ਪਰਕਾਸ਼ ਚੰਦ ਗਰਗ ਜਿਲਾ ਪਟਿਆਲਾ, ਜਨਮੇਜਾ ਸਿੰਘ ਸੇਖੋਂ ਜਿਲਾ ਮੋਗਾ, ਮਹੇਸਇੰਦਰ ਸਿੰਘ ਗਰੇਵਾਲ ਜਿਲਾ ਫਤਿਹਗੜ੍ਹ ਸਾਹਿਬ, ਸ਼ਰਨਜੀਤ ਸਿੰਘ ਢਿੱਲੋਂ ਜਿਲਾ ਜਲੰਧਰ (ਦਿਹਾਤੀ), ਗੁਲਜਾਰ ਸਿੰਘ ਰਾਣੀਕੇ ਅਤੇ ਵੀਰ ਸਿੰਘ ਲੋਪੋਕੇ ਜਿਲਾ ਗੁਰਦਾਸਪੁਰ, ਸੁਰਜੀਤ ਸਿੰਘ ਰੱਖੜਾ ਪੁਲਿਸ ਜਿਲਾ ਖੰਨਾਂ, ਹੀਰਾ ਸਿੰਘ ਗਾਬੜੀਆ ਜਿਲਾ ਰੋਪੜ੍ਹ, ਪਰਮਬੰਸ ਸਿੰਘ ਰੋਮਾਣਾ ਅਤੇ ਕੰਵਰਜੀਤ ਸਿੰਘ ਰੋਜੀ ਬਰਕੰਦੀ ਜਿਲਾ ਬਰਨਾਲਾ, ਇਕਬਾਲ ਸਿੰਘ ਝੂੰਦਾ ਅਤੇ ਨੁਸਰਤ ਇਕਰਾਮ ਖਾਂ ਜਿਲਾ ਸੰਗਰੂਰ ਅਤੇ ਜਿਲਾ ਮਲੇਰਕੋਟਲਾ, ਵਰਦੇਵ ਸਿੰਘ ਮਾਨ ਅਤੇ ਹਰਪ੍ਰੀਤ ਸਿੰਘ ਕੋਟਭਾਈ ਜਿਲਾ ਬਠਿੰਡਾ, ਬਲਦੇਵ ਸਿੰਘ ਮਾਨ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਜਿਲਾ ਮਾਨਸਾ, ਗੁਰਪ੍ਰਤਾਪ ਸਿੰਘ ਵਡਾਲਾ ਜਿਲਾ ਫਰੀਦਕੋਟ, ਜੀਤਮਹਿੰਦਰ ਸਿੰਘ ਸਿੱਧੂ ਜਿਲਾ ਮੁਕਤਸਰ ਸਾਹਿਬ, ਗੁਰਪ੍ਰੀਤ ਸਿੰਘ ਰਾਜੂਖੰਨਾ ਜਿਲਾ ਮੋਹਾਲੀ, ਸੋਹਣ ਸਿੰਘ ਠੰਡਲ ਜਿਲਾ ਤਰਨ ਤਾਰਨ, ਪਵਨ ਕੁਮਾਰ ਟੀਨੂੰ ਅਤੇ ਰਵੀਕਰਨ ਸਿੰਘ ਕਾਹਲੋਂ ਜਿਲਾ ਹੁਸ਼ਿਆਰਪੁਰ, ਤੀਰਥ ਸਿੰਘ ਮਾਹਲਾ ਪੁਲਿਸ ਜਿਲਾ ਜਗਰਾਉਂ, ਸੁਰਿੰਦਰ ਸਿੰਘ ਠੇਕੇਦਾਰ ਜਿਲਾ ਸ਼ਹੀਦ ਭਗਤ ਸਿੰਘ ਨਗਰ, ਡਾ. ਸੁਖਵਿੰਦਰ ਸੁੱਖੀ ਜਿਲਾ ਜਲੰਧਰ (ਸਹਿਰੀ), ਗੁਰਬਚਨ ਸਿੰਘ ਬੱਬੇਹਾਲੀ ਅਤੇ ਰਾਜ ਕੁਮਾਰ ਗੁਪਤਾ ਜਿਲਾ ਪਠਾਨਕੋਟ, ਮਨਤਾਰ ਸਿੰਘ ਬਰਾੜ ਜਿਲਾ ਫਾਜਲਿਕਾ, ਪ੍ਰੋ ਵਿਰਸਾ ਸਿੰਘ ਵਲਟੋਹਾ ਜਿਲਾ ਫਿਰੋਜਪੁਰ, ਐਨ.ਕੇ.ਸ਼ਰਮਾ ਜਿਲਾ ਲੁਧਿਆਣਾ (ਸ਼ਹਿਰੀ), ਜਗਬੀਰ ਸਿੰਘ ਬਰਾੜ ਅਤੇ ਬਰਜਿੰਦਰ ਸਿੰਘ ਬਰਾੜ ਜਿਲਾ ਕਪੂਰਥਲਾ ਦੇ ਜਿਲਾਵਾਰ ਅਬਜਰਵਰ ਹੋਣਗੇ।