What happened at Chandigarh University Listen to SSP

September 18, 2022 - PatialaPolitics

What happened at Chandigarh University Listen to SSP

ਚੰਡੀਗੜ੍ਹ ਯੂਨੀਵਰਸਿਟੀ ‘ਚ ਬੀਤੀ ਰਾਤ ਵਾਪਰੀ ਘਟਨਾ ਨੂੰ ਲੈ ਕੇ ਹੁਣ ਮੋਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਦਾ ਬਿਆਨ ਸਾਹਮਣੇ ਆਇਆ ਹੈ ਕਿ ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਗਈਆਂ ਸਨ, ਬੀਤੀ ਰਾਤ ਚੰਡੀਗੜ੍ਹ ‘ਚ ਜੋ ਕੁਝ ਹੋਇਆ, ਉਹ ਅਫਵਾਹ ਦਾ ਹੀ ਨਤੀਜਾ ਸੀ। ਸਾਰਿਆਂ ਨੂੰ ਬੇਨਤੀ ਹੈ ਕਿ ਅਜਿਹੀਆਂ ਅਫਵਾਹਾਂ ਨਾ ਫੈਲਾਈਆਂ ਜਾਣ। ਇਸ ਪੂਰੇ ਮਾਮਲੇ ‘ਚ ਐਫਆਈਆਰ ਦਰਜ ਕਰ ਲਈ ਗਈ ਹੈ, ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜੋ ਅਫਵਾਹ ਚੱਲ ਰਹੀ ਸੀ ਕਿ ਕੁਝ ਲੜਕੀਆਂ ਨੇ ਖੁਦਕੁਸ਼ੀ ਕਰ ਲਈ ਹੈ, ਉਹ ਸਭ ਅਫਵਾਹ ਹੈ, ਸਾਰੀਆਂ ਲੜਕੀਆਂ ਠੀਕ ਹਨ ਅਤੇ ਅਜੇ ਤੱਕ ਅਜਿਹੀ ਕੋਈ ਰਿਪੋਰਟ ਸਾਹਮਣੇ ਨਹੀਂ ਆਈ ਹੈ ਜਿਸ ਵਿੱਚ ਖੁਦਕੁਸ਼ੀ ਕੀਤੀ ਗਈ ਹੋਵੇ।