Chandigarh: Seat Belt Required On Car Back Seat
September 23, 2022 - PatialaPolitics
Chandigarh: Seat Belt Required On Car Back Seat
ਚੰਡੀਗੜ੍ਹ ਟਰੈਫਿਕ ਪੁਲੀਸ ਵੀ ਸ਼ਹਿਰ ਵਿੱਚ ਲੋਕਾਂ ਨੂੰ ਕਾਰ ਦੀ ਪਿਛਲੀ ਸੀਟ ’ਤੇ ਬੈਠ ਕੇ ਸੀਟ ਬੈਲਟ ਲਾਉਣ ਲਈ ਜਾਗਰੂਕ ਕਰ ਰਹੀ ਹੈ। ਟ੍ਰੈਫਿਕ ਪੁਲਸ ਦੇ ਕਰਮਚਾਰੀ ਸ਼ਹਿਰ ਦੇ ਲੋਕਾਂ ਨੂੰ ਟ੍ਰੈਫਿਕ ਸਿਗਨਲ ‘ਤੇ ਵਾਹਨ ਰੋਕ ਕੇ ਪਿਛਲੀ ਸੀਟ ‘ਤੇ ਵੀ ਸੀਟ ਬੈਲਟ ਲਗਾਉਣ ਲਈ ਜਾਗਰੂਕ ਕਰ ਰਹੇ ਹਨ। ਟ੍ਰੈਫਿਕ ਪੁਲਸ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਚੰਡੀਗੜ੍ਹ ‘ਚ ਸਫਰ ਕਰਦੇ ਸਮੇਂ ਸੀਟ ਬੈਲਟ ਲਗਾਉਣੀ ਓਨੀ ਹੀ ਜ਼ਰੂਰੀ ਹੈ ਜਿੰਨੀ ਪਿਛਲੀ ਸੀਟ ‘ਤੇ ਬੈਠੇ ਲੋਕਾਂ ਲਈ ਜ਼ਰੂਰੀ ਹੈ।