Rain Alert for Punjab September 2022

September 24, 2022 - PatialaPolitics

Rain Alert for Punjab September 2022

Rain Alert for Punjab September 2022
ਮੌਸਮ ਵਿਭਾਗ ਵੱਲੋਂ ਜਾਰੀ ਚੇਤਾਵਨੀ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਵਾਲਾ ਹੈ। ਤੇਜ਼ ਮੀਂਹ ਅਤੇ ਤੇਜ਼ ਹਵਾਵਾਂ ਦੇ ਨਾਲ ਗਰਜ-ਤੂਫ਼ਾਨ ਵੀ ਆ ਸਕਦਾ ਹੈ। 25 ਸਤੰਬਰ ਨੂੰ ਮਾਲਵੇ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੌਸਮ ਖ਼ਰਾਬ ਰਹੇਗਾ।

ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਜ਼ਿਆਦਾਤਰ ਸ਼ਹਿਰਾਂ ‘ਚ ਸ਼ਨੀਵਾਰ ਦੀ ਸਵੇਰ ਨੂੰ ਪਿਛਲੇ ਦਿਨਾਂ ਦੇ ਮੁਕਾਬਲੇ ਤਾਪਮਾਨ ‘ਚ ਗਿਰਾਵਟ ਦਰਜ ਕੀਤੀ ਗਈ।

ਸ਼ਨੀਵਾਰ ਸਵੇਰੇ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਘੱਟੋ-ਘੱਟ ਤਾਪਮਾਨ 21 ਡਿਗਰੀ ਦੇ ਨੇੜੇ ਦੇਖਿਆ ਗਿਆ। ਇਸ ਦੇ ਨਾਲ ਹੀ 25 ਸਤੰਬਰ ਤੱਕ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।