Patiala Civil Surgeon Dr. Sandeep Kaur took meeting with SMO’s
October 6, 2022 - PatialaPolitics
Patiala Civil Surgeon Dr. Sandeep Kaur took meeting with SMO’s
ਪੰਜਾਬ ਸਰਕਾਰ ਵੱਲੋਂ ਸੁਬੇ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾ ਵਿੱਚ ਮਿਆਰੀ ਸਿਹਤ ਸਹੁਲਤਾਂ ਉਪਲਬਧ ਕਰਵਾਉਣ, ਦਿੱਤੇ ਟੀਚੇ ਮਿੱਥੇ ਸਮੇਂ ਵਿੱਚ ਪੂਰੇ ਕਰਨ ਅਤੇ ਵੱਖ ਵੱਖ ਸਿਹਤ ਪ੍ਰੋਗਰਾਮਾ ਦੀਆਂ ਪ੍ਰਾਪਤੀਆਂ ਦਾ ਰੀਵਿਓ ਕਰਨ ਲਈ ਕਾਰਜਕਾਰੀ ਸਿਵਲ ਸਰਜਨ ਕਮ ਮੈਡੀਕਲ ਸੁਪਰਡੈਂਟ ਡਾ.ਸੰਦੀਪ ਕੌਰ ਵੱਲੋਂ ਦਫਤਰ ਸਿਵਲ ਸਰਜਨ ਦੇ ਸਮੂਹ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਬਲਾਕਾ ਤੇਂ ਸਬ ਡਵੀਜਨ ਹਸਪਤਾਲਾ ਦੇ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਕੀਤੀ।ਮੀਟਿੰਗ ਵਿੱਚ ਹਾਜਰੀਨ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਉਹ ਸਮੇਂ ਸਮੇਂ ਤੇਂ ਅਧੀਨ ਆਉਂਦੀਆਂ ਸਿਹਤ ਸੰਸਥਾਂਵਾ ਦੇ ਦੋਰੇ ਜਰੂਰ ਕਰਨ ਤਾਂ ਜੋ ਮਰੀਜਾਂ ਨੂੰ ਆਉਣ ਵਾਲੀਆਂ ਮੁਸ਼ਕਿਲਾ ਦਾ ਜਲਦ ਹੱਲ ਕੀਤਾ ਜਾ ਸਕੇ ।ਸਿਹਤ ਸੰਸਥਾਂਵਾ ਦੀ ਸਾਫ ਸਫਾਈ , ਲੋੜੀਂਦੀਆਂ ਦਵਾਈਆਂ ਅਤੇ ਸਟਾਫ ਦਾ ਡਿਉਟੀ ਤੇਂ ਸਮੇਂ ਸਿਰ ਆਉਣਾ ਤੇਂ ਡਿਉਟੀ ਸਮੇਂ ਦੋਰਾਣ ਡਿਉਟੀ ਤੇਂ ਹਾਜਰੀ ਨੂੰ ਵੀ ਚੈਕ ਕੀਤਾ ਜਾਵੇ। ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਮੱਖੀਆਂ/ ਮੱਛਰਾਂ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਦਸਤ, ਹੈਜਾ, ਡੇਂਗੁ, ਮਲੇਰੀਆ, ਚਿਕਨਗੁਨੀਆਂ ਆਦਿ ਬਿਮਾਰੀਆਂ ਤੋਂ ਬਚਾਅ ਲਈ ਪਿੰਡਾਂ/ ਸ਼ਹਿਰਾ ਅਤੇ ਸਕੁਲਾਂ ਵਿੱਚ ਜਾ ਕੇ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਕਿਹਾ।ਇਸ ਮੀਟਿੰਗ ਦੋਰਾਣ ਸਮੂਹ ਸਿਹਤ ਪ੍ਰੋਗਰਾਮਾ ਜਿਵੇਂ ਜਨਨੀ ਸੁੱਰਖਿਆ ਯੋਜਨਾ, ਟੀਕਾਕਰਨ ਪ੍ਰੋਗਰਾਮ, ਡੀ ਅਡਿਕਸ਼ਨ ਪ੍ਰੋਗਰਾਮ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਰਾਸ਼ਟਰੀ ਤਪਦਿਕ ਕੰਟਰੋਲ ਪ੍ਰੋਗਰਾਮ, ਜੱਚਾ ਬੱਚਾ ਸਿਹਤ ਪ੍ਰੋਗਰਾਮ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ, ਆਦਿ ਸਿਹਤ ਪ੍ਰੋਗਰਾਮਾ ਦੀ ਪ੍ਰਾਪਤੀਆਂ ਦਾ ਰੀਵਿਉ ਕਰਦੇ ਉਹਨਾਂ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਬਣਦੇ ਟੀਚੇ ਮਿਥੇ ਸਮੇਂ ਚ ਪੂਰੇ ਕਰਨੇ ਯਕੀਨੀ ਬਣਾਏ ਜਾਣ।