Live raid by Punjab CM Mann at Rajindra Hospital Patiala

October 19, 2022 - PatialaPolitics

Live raid by Punjab CM Mann at Rajindra Hospital Patiala

ਮੁੱਖ ਮੰਤਰੀ ਦਾ ਦਫ਼ਤਰ, ਪੰਜਾਬ

ਮੁੱਖ ਮੰਤਰੀ ਨੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ

* ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤੀ ਕਾਰਵਾਈ

* ਰਾਜਿੰਦਰਾ ਹਸਪਤਾਲ ਨੂੰ ਨਵਾਂ ਰੂਪ ਦੇਣ ਦਾ ਕੀਤਾ ਐਲਾਨ

ਪਟਿਆਲਾ, 19 ਅਕਤੂਬਰ

ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨੀਆਂ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਮੀਨੀ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ ਕੀਤੀ।

ਮੁੱਖ ਮੰਤਰੀ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਨਿਰੀਖਣ ਕੀਤਾ ਅਤੇ ਹਸਪਤਾਲ ਦੀ ਸਥਿਤੀ ਬਾਰੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਭਗਵੰਤ ਮਾਨ ਨੇ ਹਸਪਤਾਲ ਵਿੱਚ ਸਹੂਲਤਾਂ ਬਾਰੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨਾਲ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖ਼ਿੱਤੇ ਦੇ ਇਸ ਪ੍ਰਮੁੱਖ ਹਸਪਤਾਲ ਨੂੰ ਨਵਾਂ ਰੂਪ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਨੂੰ ਅਤਿ-ਆਧੁਨਿਕ ਉਪਕਰਨਾਂ ਨਾਲ ਲੈਸ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਹ ਹਸਪਤਾਲ ਖਾਸ ਕਰਕੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕੇਂਦਰ ਬਿੰਦੂ ਵਜੋਂ ਕੰਮ ਕਰਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਆਰੀ ਇਲਾਜ ਸਹੂਲਤਾਂ ਲਈ ਇਸ ਹਸਪਤਾਲ ਵਿੱਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦਾ ਇੱਥੇ ਇਲਾਜ ਨਹੀਂ ਹੁੰਦਾ ਤਾਂ ਉਹ ਅੱਗੇ ਚੰਡੀਗੜ੍ਹ ਵਿਖੇ ਪੀ.ਜੀ.ਆਈ. ਵਿੱਚ ਚਲੇ ਜਾਂਦੇ ਹਨ, ਜਿਸ ਕਾਰਨ ਉੱਥੇ ਭਾਰੀ ਭੀੜ ਰਹਿੰਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਹਸਪਤਾਲ ਨੂੰ ਦੇਸ਼ ਦੇ ਸਭ ਤੋਂ ਵਧੀਆ ਹਸਪਤਾਲਾਂ ਵਿੱਚ ਤਬਦੀਲ ਕਰਨ ਲਈ ਮਨੁੱਖੀ ਸ਼ਕਤੀ ਅਤੇ ਬੁਨਿਆਦੀ ਢਾਂਚੇ ਵਿੱਚ ਕ੍ਰਮਵਾਰ ਲੋੜੀਂਦਾ ਵਾਧਾ ਤੇ ਸੁਧਾਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਹਸਪਤਾਲ ਲੱਖਾਂ ਲੋਕਾਂ ਲਈ ਆਸ ਦੀ ਕਿਰਨ ਹੈ ਅਤੇ ਇਸ ਨੂੰ ਵਿਸ਼ਵ ਪੱਧਰੀ ਹਸਪਤਾਲ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਮਰੀਜ਼ਾਂ ਨੂੰ ਭਰੋਸਾ ਦਿਵਾਇਆ ਕਿ ਇਸ ਮਿਆਰੀ ਸੰਸਥਾ ਦੀ ਪੁਰਾਣੀ ਸ਼ਾਨ ਨੂੰ ਬਹਾਲ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਹਸਪਤਾਲ ਦੇ ਸਰਵਪੱਖੀ ਵਿਕਾਸ ‘ਤੇ ਜ਼ੋਰ ਦੇਵੇਗੀ।

CM Conducts surprise check at the Government Rajindra Hospital Patiala

Move aimed at providing quality health facilities to people

announces to give uplift to Government Rajindra hospital

 

Patiala, October 19-

In order to impart quality health services to people, the Punjab Chief Minister Bhagwant Mann today conducted surprise check at Government Rajindra hospital to take a stock of the ground situation.

The Chief Minister inspected various wards of the hospital and also interacted with the patients to take their feedback about the state of affairs in the hospital. Bhagwant Mann also had detailed interaction with the Doctors and para medical staff about the facilities at the hospital.

Meanwhile, the Chief Minister said that the state government is committed to give facelift to the premier hospital of the region. He said that the hospital will be equipped with the state of the art equipments so that people can be provided quality medical facilities. Bhagwant Mann said that the hospital acts as a pivot for providing quality health services to people especially from the adjoining districts.

The Chief Minister said that people visit the hospital for getting quality treatment. He said that in case they don’t get the treatment here then they further move to PGIMER at Chandigarh due to which there is huge rush at that place. However, Bhagwant Mann said that the necessary augmentation in human resource and infrastructure will be made to ensure that this hospital is transformed into one of the best hospitals in the country.

The Chief Minister said that this hospital is a ray of hope for millions of people and no stone will be left unturned for further developing it into a world class hospital. He assured the patients that the pristine glory of this apex institute will be restored. Bhagwant Mann said that the state government will lay major thrust on holistic development of this hospital.