Civil Surgeon Patiala Dr Raju Dheer retires

October 31, 2022 - PatialaPolitics

Civil Surgeon Patiala Dr Raju Dheer retires

Civil Surgeon Patiala Dr Raju Dheer retires

ਪਟਿਆਲਾ 31 ਅਕਤੂਬਰ ( ) ਸਿਵਲ ਸਰਜਨ ਪਟਿਆਲਾ ਡਾ.ਰਾਜੂ ਧੀਰ ਅੱਜ ਆਪਣੀ 58 ਸਾਲ ਦੀ ਉਮਰ ਪੁਰੀ ਕਰਨ ਤੇਂ ਸਰਕਾਰੀ ਨੌਕਰੀ ਤੋਂ ਸਿਹਤ ਵਿਭਾਗ ਵਿਚੋਂ ਸੇਵਾ ਮੁਕਤ ਹੋ ਗਏ ਹਨ। ਸੇਵਾ ਮੁਕਤੀ ਦੇ ਮੌਕੇ ਤੇ ਸਮੂਹ ਸਿਹਤ ਸਟਾਫ ਵੱਲੋਂ ਉੁਹਨਾਂ ਨੁੰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।ਪਾਰਟੀ ਮੌਕੇ ਬੋਲਦਿਆਂ ਸਹਾਇਕ ਸਿਵਲ ਸਰਜਨ ਡਾ. ਵਿਕਾਸ ਗੋਇਲ ਨੇ ਦੱਸਿਆ ਕਿ ਸਿਵਲ ਸਰਜਨ ਡਾ. ਰਾਜੂ ਧੀਰ ਵੱਲੋਂ ਸਿਹਤ ਵਿਭਾਗ ਵਿੱਚ ਲਗਭਗ 34 ਸਾਲ ਦੀਆਂ ਸਰਕਾਰੀ ਸੇਵਾਵਾਂ ਦੇ ਕੇ ਆਪਣੇ ਅਹੁਦੇ ਤੋਂ ਬੇਦਾਗ ਅਤੇ ਇਮਾਨਦਾਰ ਅਫਸਰ ਦੇ ਤੌਰ ਤੇ ਰਿਟਾਇਰ ਹੋਏ ਹਨ।ਉਹਨਾਂ ਨੂੰ ਰਿਟਾਇਰਮੈਂਟ ਤੇ ਵਧਾਈ ਦਿੰਦੇ ਡਾ. ਗੋਇਲ ਨੇ ਕਿਹਾ ਕਿ ਸਿਵਲ ਸਰਜਨ ਡਾ. ਰਾਜੂ ਧੀਰ ਨੇ ਆਪਣੀ ਅਣਥੱਕ ਮਿਹਨਤ ਦੇ ਨਾਲ ਸਮੂਹ ਸਿਹਤ ਪ੍ਰੋਗਰਾਮਾਂ ਨੁੰ ਜਿਲੇ ਵਿੱਚ ਲਾਗੂ ਕਰਵਾ ਕੇ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਦਿੱਤੀਆਂ।ਉਹਨਾਂ ਜਿਲ੍ਹੇ ਵਿੱਚ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਦੇਣ ਲਈ ਪੰਜ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕਰਵਾਈ।ਜਿਥੇ ਹਰ ਮਹੀਨੇ ਹਜਾਰਾਂ ਦੀ ਗਿਣਤੀ ਵਿੱਚ ਲੋਕਾਂ ਵੱਲੋਂ ਆਪਣੀ ਸਿਹਤ ਜਾਂਚ ਕਰਵਾ ਕੇ ਮੁਫਤ ਦਵਾਈ ਲਈ ਜਾ ਰਹੀ ਹੈ।ਉਹਨਾਂ ਹਮੇਸ਼ਾ ਹੀ ਸਰਕਾਰੀ ਨੌਕਰੀ ਦੋਰਾਨ ਕੰਮ ਨੂੰ ਪਹਿਲ ਦੇ ਕੇ ਲੋਕਾਂ ਦੀਆਂ ਸਿਹਤ ਸਮਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ।ਜਿਥੇ ਉਹ ਡਿੳਟੀ ਦੋਰਾਣ ਇੱਕ ਚੰਗੇ ਪ੍ਰਸਸ਼ਾਨਕ ਅਧਿਕਾਰੀ ਵੱਜੋਂ ਕੰਮ ਕੀਤਾ ਉਥੇ ਉਹਨਾਂ ਮਰੀਜਾਂ ਦੀ ਦੇਖਭਾਲ ਅਤੇ ਇਲਾਜ ਵਿੱਚ ਵੀ ਕੋਈ ਕਸਰ ਨਹੀ ਛੱਡੀ।ਸਮੂਹ ਸਟਾਫ ਵੱਲੋ ਵਿਦਾਇਗੀ ਪਾਰਟੀ ਮੋਕੇ ਨੂੰ ਸਿਵਲ ਸਰਜਨ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੋਕੇ ਸਮੂਹ ਸਿਹਤ ਪ੍ਰੌਗਰਾਮ ਅਫਸਰ ਅਤੇ ਦਫਤਰੀ ਸਟਾਫ ਹਾਜਰ ਸੀ।