Air quality plunges to ‘Poor’ category in Patiala
November 3, 2022 - PatialaPolitics
Air quality plunges to ‘Poor’ category in Patiala
ਪਿਛਲੇ ਕੁਝ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਪਟਿਆਲਾ ‘ਚ ਪ੍ਰਦੂਸ਼ਣ ਕਾਫੀ ਵਧ ਗਿਆ ਹੈ। ਹਾਲਾਂਕਿ ਬੁੱਧਵਾਰ ਨੂੰ ਮਾਮੂਲੀ ਸੁਧਾਰ ਦੇਖਿਆ ਗਿਆ ਸੀ, ਪਰ ਅੱਜ ਸਵੇਰ ਤੋਂ ਪ੍ਰਦੂਸ਼ਣ ਦਾ ਪੱਧਰ ਫਿਰ poor ਸ਼੍ਰੇਣੀ ਵਿੱਚ ਆ ਗਿਆ ਹੈ। ਇਸ ਕਾਰਨ ਪਟਿਆਲਾ ਵਿੱਚ ਸਮੋਗ ਦ ਦੀ ਮੋਟੀ ਪਰਤ ਆ ਗਈ ਹੈ।
ਪਟਿਆਲਾ ਦੇ ਲੋਕ ਜ਼ਹਿਰੀਲੀ ਹਵਾ ‘ਚ ਸਾਹ ਲੈਣ ਲਈ ਮਜ਼ਬੂਰ ਹਨ, ਇਸ ਲਈ ਕਈ ਨਾਗਰਿਕਾਂ ਨੇ ਸਾਹ ਲੈਣ ‘ਚ ਤਕਲੀਫ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਬਾਰੇ ਦੱਸਿਆ ਹੈ। ਅਜਿਹੇ ‘ਚ ਬਜ਼ੁਰਗ ਅਤੇ ਸਕੂਲ ਜਾਣ ਵਾਲੇ ਬੱਚੇ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਏ ਹਨ। ਡਾਕਟਰੀ ਮਾਹਿਰਾਂ ਦਾ ਕਹਿਣਾ ਹੈ ਕਿ ਜ਼ਹਿਰੀਲੀ ਹਵਾ ਦੇ ਲੰਬੇ ਸਮੇਂ ਤੱਕ ਸੰਪਰਕ ਵਿੱਚ ਰਹਿਣ ਨਾਲ ਗੰਭੀਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਖਾਸ ਕਰਕੇ ਸਵੇਰੇ ਜਦੋਂ ਬੱਚੇ ਸਕੂਲ ਜਾਂਦੇ ਹਨ ਤਾਂ ਇਹ ਸਮੱਸਿਆ ਆਪਣੇ ਚਰਮ ‘ਤੇ ਹੁੰਦੀ ਹੈ।
AOI reported 241 Poor in Patiala on November 3,2022