Punjab Police ASI caught red handed taking bribe

November 3, 2022 - PatialaPolitics

Punjab Police ASI caught red handed taking bribe

 

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਥਾਣਾ ਸਿਟੀ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਨਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੂੰ ਪ੍ਰਿਤਪਾਲ ਸਿੰਘ ਵਾਸੀ ਸੰਗਰੂਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜਮ ਉਸਦੇ ਦੋਸਤ ਗੁਰਪਿਆਰ ਸਿੰਘ ਨੂੰ ਧਮਕੀਆਂ ਦੇ ਕੇ ਉਸਦੇ ਖਿਲਾਫ ਜਬਰੀ ਵਸੂਲੀ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਉਨਾਂ ਦੱਸਿਆ ਕਿ ਦੋਸੀ ਏ.ਐਸ.ਆਈ. ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ