Tight Security in Patiala after Amritsar incident
November 5, 2022 - PatialaPolitics
Tight Security in Patiala after Amritsar incident
ਅੰਮ੍ਰਿਤਸਰ ਚ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੀ ਹੱਤਿਆ ਤੋਂ ਬਾਅਦ ਪੰਜਾਬ ਭਰ ਦੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਠੀਕ ਰੱਖਣ ਲਈ ਪਟਿਆਲਾ ਪੁਲੀਸ ਵੀ ਚੌਕਸ ਨਜ਼ਰ ਆ ਰਹੀ ਹੈ..ਘਟਨਾ ਦੇ ਮੱਦੇਨਜ਼ਰ ਪੁਲਸ ਵੱਲੋਂ ਹਰ ਥਾਂ ਤੇ ਚੈਕਿੰਗ ਅਭਿਆਨ ਵੀ ਚਲਾਇਆ ਜਾ ਰਿਹਾ ਅਤੇ ਸਮਾਜ ਵਿਰੋਧੀ ਅਨਸਰਾਂ ਉੱਤੇ ਵੀ ਨਿਗ੍ਹਾ ਰੱਖਣ ਲਈ ਪਟਿਆਲਾ ਪੁਲਿਸ ਨੇ ਐੱਸਐੱਸਪੀ ਪਟਿਆਲਾ ਦੀਪਕ ਪਾਰਿਖ ਦੀ ਅਗਵਾਈ ਵਿਚ ਪੈਟਰੋਲਿੰਗ ਕੀਤੀ ਜਾ ਰਹੀ ਹੈ। ਐੱਸਐੱਸਪੀ ਪਟਿਆਲਾ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਉੱਤੇ ਅਫਵਾਹਾਂ ਤੋਂ ਵੀ ਬਚਣਾ ਚਾਹੀਦਾ ਕਿਉਂਕਿ ਬਹੁਤ ਸਾਰੀਆਂ ਅਜਿਹੀਆਂ ਅਫਵਾਹਾਂ ਨੇ ਜੋ ਬਹੁਤ ਖ਼ਰਾਬ ਕਰਦੀਆਂ ਨੇ ਐੱਸਐੱਸਪੀ ਬਟਾਲਾ ਨੇ ਚਿਤਾਵਨੀ ਵੀ ਦਿੱਤੀ ਹੈ ਕਿ ਅਜਿਹਾ ਬੋਹੜ ਖ਼ਰਾਬ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਵੀ ਹੋ ਸਕਦੀ ਹੈ। ਐਸਐਸਪੀ ਪਟਿਆਲਾ ਦੀ ਵਪਾਰਕ ਦੀ ਅਗਵਾਈ ਚ ਵੱਡੀ ਗਿਣਤੀ ਵਿਚ ਪੁਲਸ ਕਰਮਚਾਰੀਆਂ ਨੂੰ ਨਾਲ ਲਾ ਕੇ ਪਟਿਆਲਾ ਦੇ ਵੱਖ ਵੱਖ ਬਾਜ਼ਾਰਾਂ ਵਿਚ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਪੈਟ੍ਰੋਲਿੰਗ ਕੀਤੀ ਗਈ ਹੈ ਤਾਂ ਕਿ ਕੋਈ ਵੀ ਅਣਸੁਖਾਵੀਂ ਇਹ ਘਟਨਾ ਨਾ ਵਾਪਰੇ।ਗੱਲਬਾਤ ਕਰਦਿਆਂ ਐੱਸਐੱਸਪੀ ਪਟਿਆਲਾ ਨੇ ਆਖ ਦਿੱਤਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਨਹੀਂ ਰਹਿਣ ਦਿੱਤੀ ਜਾਵੇਗੀ ਸਮਾਜ ਵਿਰੋਧੀ ਅਨਸਰਾਂ ਤੇ ਨਿਗ੍ਹਾ ਰੱਖੀ ਜਾ ਰਹੀ ਹੈ ਅਤੇ ਪੁਲਸ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਅਜਿਹੇ ਵਿਅਕਤੀਆਂ ਉੱਤੇ ਜ਼ਰੂਰ ਨਜ਼ਰ ਰੱਖੀ ਜਾਵੇ ਜੋ ਮਾਹੌਲ ਖ਼ਰਾਬ ਕਰਨ ਦੀ ਤਾਕ ਵਿੱਚ ਰਹਿੰਦੇ ਹਨ।
View this post on Instagram