Sukhbir Badal in Patiala at Chandumajra House

November 5, 2022 - PatialaPolitics

Sukhbir Badal in Patiala at Chandumajra House

ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ਤੋਂ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਨੇਕਾਂ ਯਤਨ ਕੀਤੇ ਜਾ ਰਹੇ ਨੇ ਉੱਥੇ ਹੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਜੋੜਨ ਦੀ ਕਵਾਇਦ ਵੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਪੰਜਾਬ ਵਿੱਚ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ਵਿੱਚ ਲਿਆਂਦਾ ਜਾ ਸਕੇ ਇਸੇ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੀਨੀਅਰ ਅਕਾਲੀ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਦੀ ਰਿਹਾਇਸ਼ ਵਿੱਚ ਵਰਕਰਾਂ ਦੇ ਨਾਲ ਮੀਟਿੰਗ ਕਰਨ ਪਹੁੰਚੇ ਇਸ ਮੀਟਿੰਗ ਦੌਰਾਨ ਵਾਰਡ ਨੰਬਰ 18 ਤੋਂ ਕੌਂਸਲਰ ਜਰਨੈਲ ਸਿੰਘ ਵੱਡੀ ਗਿਣਤੀ ਵਿੱਚ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਨੇ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਨ੍ਹਾਂ ਵਰਕਰਾਂ ਨੂੰ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਉਨ੍ਹਾਂ ਵੱਲੋਂ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਜਾ ਕੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਨੇ ਅਤੇ ਆਉਣ ਵਾਲੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ਤੋਂ ਮਜ਼ਬੂਤ ਕਰਨ ਲਈ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਹੀ ਪਾਰਟੀ ਵਿੱਚ ਸ਼ਾਮਲ ਕੀਤੇ ਜਾਂਦੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਂਦਾ ਹੈ ਅਤੇ ਅੱਜ ਜੋ ਕੌਂਸਲਰ ਜਰਨੈਲ ਸਿੰਘ ਦੀ ਅਗਵਾਈ ਵਿਚ ਅਕਾਲੀ ਦਲ ਵਿੱਚ ਸ਼ਾਮਲ ਹੋਏ ਨੇ ਉਨ੍ਹਾਂ ਨੂੰ ਵੀ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ

ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਵੱਡੇ ਸਵਾਲ ਚੁੱਕੇ ਨੇ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਮੁੱਖ ਮੰਤਰੀ ਅਤੇ ਵਿਧਾਇਕ ਗੁਜਰਾਤ ਦੀਆਂ ਚੋਣਾਂ ਵਿੱਚ ਵਿਅਸਤ ਨੇ ਤੇ ਦੂਜੇ ਪਾਸੇ ਪੰਜਾਬ ਇਕ ਲਾਵਾਰਸ ਸੂਬਾ ਬਣ ਗਿਆ ਜਿਥੇ ਹਰ ਰੋਜ਼ ਲੁੱਟਾਂ ਖੋਹਾਂ ਅਤੇ ਕਤਲ ਵਰਗੀਆਂ ਵਾਰਦਾਤਾਂ ਹੋ ਰਹੀਆਂ ਨੇ ਉਨ੍ਹਾਂ ਕਿਹਾ ਕਿ ਪੁਲੀਸ ਦੀ ਹਾਜ਼ਰੀ ਵਿੱਚ ਸੁਧੀਰ ਸੂਰੀ ਦੇ ਕੀਤਾ ਗਿਆ ਕਾਤਲਾਨਾ ਹਮਲਾ ਪੁਲਸ ਤੇ ਵੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਅੱਜ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਵਿੱਚ ਫੇਲ੍ਹ ਸਾਬਤ ਹੋ ਚੁੱਕੀ ਹੈ ਤੇ ਇਸ ਸਰਕਾਰ ਨੂੰ ਪੰਜਾਬ ਵਿਚ ਰਹਿਣ ਦਾ ਕੋਈ ਹੱਕ ਨਹੀਂ

ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਤੇ ਤੰਜ ਕੱਸਦਿਆਂ ਕਿਹਾ ਕਿ ਪਾਰਟੀ ਵਿੱਚ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਕਿਸੇ ਵੀ ਵਰਕਰ ਜਾਂ ਆਗੂ ਨੂੰ ਅਨੁਸ਼ਾਸਨ ਭੰਗ ਨਹੀਂ ਕਰਨ ਦਿੱਤਾ ਜਾਵੇਗਾ ਜਿਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਨੂੰ ਪਾਰਟੀ ਚੋਂ ਮੁਅੱਤਲ ਕਰ ਦਿੱਤਾ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹਰੇਕ ਲੀਡਰ ਵੱਲੋਂ ਬੀਬੀ ਜਗੀਰ ਕੌਰ ਦੇ ਨਾਲ ਮੁਲਾਕਾਤ ਕੀਤੀ ਗਈ ਪਰ ਉਨ੍ਹਾਂ ਨੇ ਕਿਸੇ ਦੀ ਵੀ ਗੱਲ ਨਹੀਂ ਮੰਨੀ ਅਤੇ ਇਹ ਚੋਣ ਲੜਨ ਦਾ ਐਲਾਨ ਕਰ ਦਿੱਤਾ ਜਦੋਂ ਕਿ ਉਨ੍ਹਾਂ ਵੱਲੋਂ ਪਹਿਲਾਂ ਤੋਂ ਹੀ ਹਰਜਿੰਦਰ ਸਿੰਘ ਧਾਮੀ ਨੂੰ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਅਹੁਦੇ ਲਈ ਨਾਮਜ਼ਦ ਕੀਤਾ ਜਾ ਚੁੱਕਿਆ ਸੀ