Sikh ‘Jatha’ Pilgrims facing trouble in Pakistan

November 7, 2022 - PatialaPolitics

Sikh ‘Jatha’ Pilgrims facing trouble in Pakistan


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅੱਜ ਪਾਕਿਸਤਾਨ ਰਵਾਨਾ ਹੋਏ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਕੁਝ ਮੈਂਬਰਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਸ਼ਰਧਾਲੂ ਖੱਜਲ ਖੁਆਰ ਹੋ ਰਹੇ ਹਨ। ਮਾਮਲਾ ਧਿਆਨ ਵਿੱਚ ਆਉਂਦੇ ਹੀ, ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸੰਪਰਕ ਕੀਤਾ ਗਿਆ। ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਸ. ਬਿਸ਼ਨ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਵਾਹਗਾ ਰੇਲਵੇ ਸਟੇਸ਼ਨ ‘ਤੇ ਮੌਜੂਦ ਹਨ, ਜਿੱਥੇ ਸੰਗਤ ਲਈ ਲੰਗਰ, ਪਾਣੀ ਅਤੇ ਚਾਹ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਾਹਗਾ ਬਾਰਡਰ ਉੱਤੇ ਪਰੇਡ ਸ਼ੁਰੂ ਹੋਣ ਨਾਲ ਅੱਜ ਪਹੁੰਚੇ ਵੱਡੇ ਜਥੇ ਨੂੰ ਲੈ ਕੇ ਜਾਣ ਦਾ ਕੰਮ ਕੁਝ ਸਮੇਂ ਲਈ ਪ੍ਰਭਾਵਿਤ ਹੋਇਆ ਸੀ। ਸ. ਬਿਸ਼ਨ ਸਿੰਘ ਦਾ ਕਹਿਣਾ ਹੈ ਕਿ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਲਿਜਾਣ ਦਾ ਪੂਰਾ ਪ੍ਰਬੰਧ ਕੀਤਾ ਹੋਇਆ ਹੈ। ਫਿਰ ਵੀ ਅਸੀਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕਰਦੇ ਹਾਂ ਕਿ ਭਾਰਤ ਤੋਂ ਪਾਕਿਸਤਾਨ ਪਹੁੰਚੇ ਸਿੱਖ ਸ਼ਰਧਾਲੂਆਂ ਨੂੰ ਅਜਿਹੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ।
-ਸ. ਪ੍ਰਤਾਪ ਸਿੰਘ
ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,
ਸ੍ਰੀ ਅੰਮ੍ਰਿਤਸਰ।

 

 

 

View this post on Instagram

 

A post shared by Patiala Politics (@patialapolitics)