Search opeartion by Patiala Police at Rori Kut Mohalla Lakkad mandi
November 15, 2022 - PatialaPolitics
Search opeartion by Patiala Police at Rori Kut Mohalla Lakkad mandi
As a part of CASO campaign launched by Hon’ble DGP Punjab to make drug free Punjab, Today, ADGP/IRB and SSP Patiala along with Patiala Police personnel conducted a cordon and search (CASO) operation at Old Chungi, Lakkad Mandi, Patiala.
ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਦੀ ਅਗਵਾਈ ਵਿੱਚ ਪਟਿਆਲਾ ਦੇ ਰੋੜੀ ਕੁੱਟ ਮੁਹੱਲਾ ਵਿਖੇ ਪੁਲਸ ਵਲੋਂ ਸਰਚ ਆਪਰੇਸ਼ਨ ਚਲਾਇਆ ਗਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲੀਸ ਨੂੰ ਆਪਣੇ ਆਪਣੇ ਜ਼ਿਲ੍ਹਿਆਂ ਅਤੇ ਸ਼ਹਿਰਾਂ ਵਿਚ ਸਰਚ ਆਪਰੇਸ਼ਨ ਚਲਾ ਕੇ ਨਸ਼ਿਆਂ ਅਤੇ ਗੈਂਗਸਟਰਾਂ ਤੇ ਨਕੇਲ ਕੱਸਣ ਦੀ ਸਖ਼ਤ ਆਦੇਸ਼ ਜਾਰੀ ਕੀਤੇ ਗਏ ਸਨ ਜਿੱਥੋਂ ਚਲਦਿਆਂ ਅੱਜ ਸੂਬੇ ਭਰ ਵਿੱਚ ਪੁਲੀਸ ਵੱਲੋਂ ਵੱਖ ਵੱਖ ਥਾਵਾਂ ਤੇ ਸਰਚ ਆਪ੍ਰੇਸ਼ਨ ਚਲਾਏ ਗਏ ਇਸ ਦੇ ਚੱਲਦਿਆਂ ਪਟਿਆਲਾ ਵਿਖੇ ਐਸਓਪੀ ਵਰੁਣ ਸ਼ਰਮਾ ਅਤੇ ਏਡੀਜੀਪੀ ਸ਼ਸ਼ੀ ਪ੍ਰਭਾ ਦੀ ਅਗਵਾਈ ਵਿੱਚ ਪਟਿਆਲਾ ਦੇ ਰੋੜੀ ਕੁੱਟ ਮੁਹੱਲਾ ਵਿਖੇ ਸਰਚ ਆਪਰੇਸ਼ਨ ਚਲਾਇਆ ਗਿਆ ਵੱਡੀ ਗਿਣਤੀ ਵਿੱਚ ਇਕੱਠੀ ਹੋਈ ਪੁਲਸ ਪਾਰਟੀ ਵੱਲੋਂ ਰੋੜੀ ਕੁੱਟ ਮੁਹੱਲਾ ਦੇ ਹਰੇਕ ਘਰ ਦੀ ਚੰਗੀ ਤਰ੍ਹਾਂ ਤਲਾਸ਼ੀ ਕੀਤੀ ਗਈ ਬੇਸ਼ੱਕ ਇਸ ਤਲਾਸ਼ੀ ਮੁਹਿੰਮ ਦੌਰਾਨ ਪੁਲਸ ਨੂੰ ਕੋਈ ਖਾਸ ਸਫਲਤਾ ਹੱਥ ਨਹੀਂ ਲੱਗੀ ਪਰ ਨਸ਼ਾ ਤਸਕਰੀ ਦਾ ਕੰਮ ਕਰਨ ਵਾਲੇ ਮਾੜੇ ਅਨਸਰਾਂ ਵਿੱਚ ਹਲਚਲ ਜ਼ਰੂਰ ਪੈਦਾ ਹੋ ਗਈ ਇਸ ਮੌਕੇ ਏਡੀਜੀਪੀ ਸ਼ਸ਼ੀ ਪ੍ਰਭਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਉਨ੍ਹਾਂ ਵੱਲੋਂ ਅੱਜ ਪਟਿਆਲਾ ਦੇ ਰੋੜੀ ਕੁੱਟ ਮੁਹੱਲਾ ਵਿਖੇ ਸਰਚ ਆਪਰੇਸ਼ਨ ਚਲਾਇਆ ਗਿਆ ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਅਤੇ ਗ਼ੈਰ ਕਾਨੂੰਨੀ ਜਾਂ ਅਪਰਾਧਿਕ ਗਤੀਵਿਧੀਆਂ ਕਰਨ ਵਾਲੇ ਵਿਅਕਤੀਆਂ ਨੂੰ ਪੁਲਸ ਵੱਲੋਂ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜੇਕਰ ਕਿਸੇ ਵੀ ਵਿਅਕਤੀ ਤੋਂ ਕੋਈ ਵੀ ਨਸ਼ੇ ਸਬੰਧੀ ਜਾਂ ਬਿਨਾਂ ਕਾਗਜ਼ਾਤ ਦੇ ਵਾਹਨ ਬਰਾਮਦ ਹੋਏ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ