25 Coronavirus case in Patiala 30 July 2020 details

July 30, 2020 - PatialaPolitics

ਜਿਲੇ ਵਿੱਚ 25 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ

ਜਿਲੇ ਵਿੱਚ ਕੋਵਿਡ ਪੋਜਟਿਵ ਕੇਸਾਂ ਦੀ ਗਿਣਤੀ ਹੋਈ 1613

ਹੁਣ ਤੱਕ 928 ਵਿਅਕਤੀ ਕੋਵਿਡ ਤੋਂ ਹੋਏ ਠੀਕ ਅਤੇ ਬਾਕੀ ਸਿਹਤਯਾਬੀ ਵੱਲ: ਡਾ. ਮਲਹੋਤਰਾ

ਪਟਿਆਲਾ 30 ਜੁਲਾਈ ( ) ਜਿਲੇ ਵਿਚ 25 ਕੋਵਿਡ ਪੋਜਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ।ਜਾਣਕਾਰੀ ਦਿੰਦੇੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਕੋਵਿਡ ਸੈਂਪਲਾ ਦੀਆਂ ਪ੍ਰਾਪਤ 125 ਦੇ ਕਰੀਬ ਰਿਪੋਰਟਾਂ ਵਿਚੋ 25 ਕੋਵਿਡ ਪੋਜਟਿਵ ਪਾਏ ਗਏ ਹਨ।ਜਿਹਨਾਂ ਵਿਚੋ ਇੱਕ ਪੋਜਟਿਵ ਕੇਸ ਦੀ ਸੁਚਨਾ ਸਿਵਲ ਸਰਜਨ ਸੰਗਰੂਰ ਅਤੇ ਇੱਕ ਦੀ ਸੂਚਨਾ ਪੀ.ਜੀ.ਆਈ.ਚੰਡੀਗੜ ਤੋਂ ਪ੍ਰਾਪਤ ਹੋਈ ਹੈ।ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 1613 ਹੋ ਗਈ ਹੈ।ਮਿਸ਼ਨ ਫਤਿਹ ਤਹਿਤ ਅੱਜ ਜਿਲੇ ਦੇ 57 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ।ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਹੁਣ 928 ਹੋ ਗਈ ਹੈ।ਉਹਨਾਂ ਦੱਸਿਆਂ ਕਿ ਜਿਲੇ ਵਿਚ ਕੋਵਿਡ ਪੋਜਟਿਵ ਕੇਸਾਂ ਦੀ ਮੋਤ ਦਰ 1.7 ਪ੍ਰਤੀਸ਼ਤ ਹੈ।ਪੌਜਟਿਵ ਕੇਸਾਂ ਵਿੱਚੋਂ 28 ਪੋਜਟਿਵ ਕੇਸ ਦੀ ਮੋਤ ਹੋ ਚੁੱਕੀ ਹੈ, 928 ਕੇਸ ਠੀਕ ਹੋ ਚੁੱਕੇ ਹਨ ਅਤੇ ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 657 ਹੈ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 25 ਕੇਸਾਂ ਵਿਚੋ 17 ਪਟਿਆਲਾ ਸ਼ਹਿਰ, 01 ਰਾਜਪੁਰਾ, 01 ਨਾਭਾ, 02 ਸਮਾਣਾ ਅਤੇ 04 ਵੱਖ ਵੱਖ ਪਿੰਡਾਂ ਤੋਂ ਹਨ।ਇਹਨਾਂ ਵਿਚੋਂ 07 ਪੋਜਟਿਵ ਕੇਸਾਂ ਦੇੇ ਸੰਪਰਕ ਵਿਚ ਆਉਣ ਅਤੇ ਕੰਟੈਨਮੈਂਟ ਜੋਨ ਵਿਚੋਂ ਲਏ ਸੈਂਪਲਾ ਵਿਚੋਂ ਕੋਵਿਡ ਪੋਜਟਿਵ ਪਾਏ ਗਏ ਹਨ, 18 ਨਵੇਂ ਕੇਸ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਸ਼ਾਮਲ ਹਨ। ਪਟਿਆਲਾ ਦੇ ਪ੍ਰੋਫੈਸਰ ਕਲੋਨੀ ਤੋਂ ਤਿੰਨ, ਛੋਟੀ ਘਾਸ ਮੰਡੀ ਅਤੇ ਅਰੋੜਾ ਸਟਰੀਟ ਤੋਂ ਦੋ-ਦੋ, ਪੰਜਾਬੀ ਬਾਗ, ਰਾਘੋਮਾਜਰਾ, ਘੇਰ ਸੋਂਧੀਆ, ਬਹੇੜਾ ਰੋਡ, ਸਹੀਦ ਉਧਮ ਸਿੰਘ ਨਗਰ, ਗਰੂੁ ਨਾਨਕ ਨਗਰ, ਕਿਸ਼ਨ ਨਗਰ, ਅਜਾਦ ਨਗਰ, ਬਗੀਚੀ ਮੰਗਲ ਦਾਸ, ਤਫਜਲਪੁਰਾ ਤੋਂ ਇੱਕ ਇੱਕ, ਸਮਾਣਾ ਦੇ ਫੈਕਟਰੀ ਏਰੀਆ ਅਤੇਂ ਰਾਮ ਬਸਤੀ ਤੋਂ ਇੱਕ-ਇੱਕ, ਨਾਭਾ ਦੇ ਮੋਦੀ ਮਿੱਲ ਤੋਂ ਇੱਕ, ਰਾਜਪੁਰਾ ਦੇ ਧਮੋਲੀ ਰੋਡ ਤੋਂ ਇੱਕ ਅਤੇ ਚਾਰ ਕੇਸ ਪਿੰਡਾ ਤੋਂ ਪਿੰਡ ਸਾਹਨੀਪੁਰ ਮਸੀਂਗਣ, ਡੀਲਵਾਲ ਤੋਂ ਇੱਕ-ਇੱਕ ਅਤੇ ਪਿੰਡ ਨੀਲਪੁਰ ਤੋਂ ਦੋ ਪੋਜਟਿਵ ਕੇਸ ਰਿਪੋਰਟ ਹੋਏ ਹਨ।ਪੋਜਟਿਵ ਆਏ ਇਹਨਾਂ ਕੇਸਾਂ ਨੂੰ ਨਵੀਆਂ ਗਾਈਡਲਾਈਨ ਅਨੁਸਾਰ ਕੋਵਿਡ ਕੇਅਰ ਸੈਂਟਰ/ ਹੋਮ ਆਈਸੋਲੇਸ਼ਨ/ ਹਸਪਤਾਲਾ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇਂ ਇਹਨਾਂ ਦੀ ਕੰਟੈਕਟ ਟਰੇਸਿੰਗ ਕਰਕੇ ਸੈਂਪਲ ਲਏ ਜਾ ਰਹੇ ਹਨ।ਸਿਵਲ ਸਰਜਨ ਡਾ. ਮਲਹੋਤਰਾ ਨੇ ਕਿਹਾ ਕਿ ਪੋਜਟਿਵ ਆਏ ਕੇਸਾਂ ਦੇ ਨੇੜਲੇ ਸੰਪਰਕ ਵਿਚ ਆਉਣ ਵਾਲਿਆਂ ਦੀ ਸਿਹਤ ਵਿਭਾਗ ਵੱਲੋ ਬੜੀ ਬਰੀਕੀ ਨਾਲ ਟਰੇਸਿੰਗ ਕੀਤੀ ਜਾ ਰਹੀ ਹੈ।

ਸਿਵਲ ਸਰਜਨ ਡਾ. ਮਲਹੋਤਰਾ ਨੇਂ ਦੱਸਿਆ ਕਿ ਬਲਾਕ ਕਾਲੋਮਾਜਰਾ ਦੇ ਪਿੰਡ ਸੈਦਖੇੜੀ ਦੀ ਰਹਿਣ ਵਾਲੀ 70 ਸਾਲਾ ਅੋਰਤ ਜੋ ਕਿ ਸ਼ੁਗਰ, ਸਾਹ ਦੀ ਦਿੱਕਤ ਅਤੇ ਲੀਵਰ ਦੀ ਬਿਮਾਰੀ ਕਾਰਣ ਨਿਜੀ ਹਸਪਤਾਲ ਵਿਚ ਦਾਖਲ ਹੋਈ ਸੀ ,ਦੀ ਬੀਤੇ ਦਿਨੀ ਮੋਤ ਹੋ ਗਈ।ਇਸ ਦੀ ਕੋਵਿਡ ਰਿਪੋਰਟ ਪੋਜਟਿਵ ਪਾਈ ਗਈ ਹੈ।ਇਸ ਤੋਂ ਇਲਾਵਾ ਪਟਿਆਲਾ ਦੇ ਫਤਿਹ ਕਲੋਨੀ ਦਾ ਰਹਿਣ ਵਾਲਾ 75 ਸਾਲਾ ਕੋਵਿਡ ਪੋਜਟਿਵ ਬਜੁਰਗ ਜੋ ਕਿ ਸ਼ੁਗਰ ਅਤੇ ਲੀਵਰ ਦੀਆਂ ਪੁਰਾਣੀ ਬਿਮਾਰੀਆਂ ਨਾਲ ਪੀੜਤ ਹੋਣ ਕਾਰਨ ਹਫਤਾ ਪਹਿਲਾ ਰਾਜਿੰਦਰਾ ਹਸਪਤਾਲ ਵਿਚ ਦਾਖਲ ਹੋਇਆ ਸੀ, ਦੀ ਵੀ ਅੱਜ ਰਾਜਿੰਦਰਾ ਹਸਪਤਾਲ ਵਿਚ ਇਲਾਜ ਦੋਰਾਣ ਮੋੌਤ ਹੋ ਗਈ।ਜਿਸ ਨਾਲ ਜਿਲੇ ਵਿਚ ਕੋਵਿਡ ਪੋਜਟਿਵ ਮੌਤਾਂ ਦੀ ਗਿਣਤੀ ਹੁਣ 28 ਹੋ ਗਈ ਹੈ।ਉਹਨਾਂ ਕੋਵਿਡ ਤੋਂ ਠੀਕ ਹੋ ਚੁੱਕੇ ਵਿਅਕਤੀਆਂ ਨੂੰ ਮੁੜ ਅਪੀਲ ਕੀਤੀ ਕਿ ਉਹ ਕੋਵਿਡ ਪੀੜਤ ਵਿਅਕਤੀਆਂ ਦੀ ਮਦਦ ਕਰਨ ਲਈ ਪਲਾਜਮਾ ਬੈਂਕ ਵਿੱਚ ਆਪਣਾ ਪਲਾਜਮਾ ਦੇਣ ਲਈ ਅੱਗੇ ਆਉਣ।

ਅੱਜ ਜਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ 554 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ।ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਜਿਹਨਾਂ ਵਿਚੋ ਪੋਜਟਿਵ ਆਏ ਵਿਅਕਤੀਆਂ ਦੇ ਨੇੜਲੇ ਸੰਪਰਕ, ਬਾਹਰੀ ਰਾਜਾਂ, ਵਿਦੇਸ਼ਾ ਤੋਂ ਆ ਰਹੇੇ ਯਾਤਰੀਆਂ, ਲੇਬਰ, ਫੱਲੂ ਲ਼ੱਛਣਾਂ ਵਾਲੇ ਮਰੀਜ, ਟੀ.ਬੀ. ਮਰੀਜ, ਸਿਹਤ ਵਿਭਾਗ ਦੇੇ ਫਰੰਟ ਲਾਈਨ ਵਰਕਰ, ਮੁਲਾਜਮ, ਪੋਜਟਿਵ ਕੇਸਾਂ ਦੇ ਨੇੜੇ ਦੇ ਸੰਪਰਕ ਵਿਚ ਆਏ ਵਿਅਕਤੀਆਂ ਆਦਿ ਦੇ ਲਏ ਸੈਂਪਲ ਸ਼ਾਮਲ ਹਨ। ਜਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇਂ ਕਿਹਾ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 43641 ਸੈਂਪਲ ਲਏ ਜਾ ਚੁੱਕੇ ਹਨ।ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 1613 ਕੋਵਿਡ ਪੋਜਟਿਵ, 40375 ਨੈਗਟਿਵ ਅਤੇ 1552 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।