Shiv Sena leader Harvinder Soni arrested

November 19, 2022 - PatialaPolitics

Shiv Sena leader Harvinder Soni arrested

ਗੁਰਦਾਸਪੁਰ ਪੁਲਿਸ ਦੇ ਵਲੋਂ ਦਰਬਾਬ ਸਾਹਿਬ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਸ਼ਿਵ ਸੈਨਾ ਲੀਡਰ ਹਰਵਿੰਦਰ ਸੋਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਜਾਣਕਾਰੀ ਦੇ ਮੁਤਾਬਿਕ, ਪਿਛਲੇ ਕਈ ਦਿਨਾਂ ਤੋਂ ਸਿੱਖ ਜਥੇਬੰਦੀਆਂ ਦੇ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ, ਹਰਵਿੰਦਰ ਸੋਨੀ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਇਸ ਬਾਰੇ ਸਿੱਖ ਜਥੇਬੰਦੀਆਂ ਨੇ ਪੁਲਿਸ ਨੂੰ ਮੰਗ ਪੱਤਰ ਵੀ ਸੌਂਪਿਆ ਸੀ। ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਮੰਗ ਪੱਤਰ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆ ਸ਼ਿਵ ਸੈਨਾ ਲੀਡਰ ਹਰਵਿੰਦਰ ਸੋਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਣਾ ਬਣਦਾ ਹੈ ਕਿ, ਸੋਨੀ ਨੂੰ ਪੁਲਿਸ ਨੇ ਅਦਾਲਤ ਵਿਚ ਪੇਸ਼ ਕਰ ਦਿੱਤਾ ਹੈ।

ਜਿਥੇ ਅਦਾਲਤ ਨੇ ਸ਼ਿਵ ਸੈਨਾ ਲੀਡਰ ਹਰਵਿੰਦਰ ਸੋਨੀ ਨੂੰ ਨਿਆਇਕ ਹਿਰਾਸਤ ਦੇ ਵਿਚ 14 ਦਿਨਾਂ ਵਾਸਤੇ ਭੇਜ ਦਿੱਤਾ ਹੈ।