Aadhaar card related services started in Patiala Seva Kendras

November 22, 2022 - PatialaPolitics

 

Aadhaar card related services started in Patiala Seva Kendras

ਪਟਿਆਲਾ, 22 ਨਵੰਬਰ:
ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਆਧਾਰ ਕਾਰਡ ਦੇ ਪਰੂਫ਼ ਆਫ਼ ਆਈਡੈਂਟਿਟੀ ਅਤੇ ਪਰੂਫ਼ ਆਫ਼ ਐਡਰੈੱਸ ਅੱਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਸੇਵਾ ਕੇਂਦਰਾਂ ਵਿੱਚ ਇਸ ਸੇਵਾ ਲਈ ਕੇਵਲ 50 ਰੁਪਏ ਦੀ ਫੀਸ ਲਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੁਣ ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿੱਚ ਪਰੂਫ਼ ਆਫ਼ ਆਈਡੈਂਟਿਟੀ ਅਤੇ ਪਰੂਫ਼ ਆਫ਼ ਐਡਰੈੱਸ ਦੀ ਅਪਡੇਸ਼ਨ ਕਰਵਾ ਸਕਣਗੇ ਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ‘ਚ ਕੇਵਲ 50 ਰੁਪਏ ਫ਼ੀਸ ਅਦਾ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਉਕਤ ਸੇਵਾ ਜ਼ਿਲ੍ਹੇ ਦੇ ਸਾਰੇ 42 ਸੇਵਾ ਕੇਂਦਰਾਂ ਵਿੱਚ ਉਪਲਬਧ ਹੋਵੇਗੀ।