Amritsar: Punjab Police registered FIR against 10 yr old kid
November 25, 2022 - PatialaPolitics
Amritsar: Punjab Police registered FIR against 10 yr old kid
ਗੰਨ ਕਲਚਰ ਖ਼ਿਲਾਫ਼ ਪੰਜਾਬ ਸਰਕਾਰ ਵਲੋਂ ਵਿੱਢੀ ਗਈ ਮੁਹਿੰਮ ਤਹਿਤ ਅੰਮ੍ਰਿਤਸਰ ਵਿਚ ਇਕ 10 ਸਾਲਾ ਬੱਚੇ ’ਤੇ ਪੁਲਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਸੋਸ਼ਲ ਮੀਡੀਆ ’ਤੇ ਹਥਿਆਰ ਨਾਲ ਫੋਟੋ ਅਪਲੋਡ ਕਰਨ ਨੂੰ ਲੈ ਕੇ ਦਰਜ ਕੀਤਾ ਗਿਆ ਹੈ। 10 ਸਾਲਾ ਬੱਚੇ ਤੋਂ ਇਲਾਵਾ 4 ਹੋਰ ਲੋਕਾਂ ਖ਼ਿਲਾਫ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚੇ ਅਤੇ ਉਸ ਦੇ ਮਾਤਾ-ਪਿਤਾ ਤੋਂ ਇਲਾਵਾ ਕੁੱਲ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਗੰਨ ਕਲਚਰ ਖ਼ਿਲਾਫ਼ ਕਾਰਵਾਈ ਕਰਨ ਦੇ ਹੁਕਮਾਂ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਪੁਲੀਸ ਸਰਗਰਮ ਹੋ ਗਈ ਹੈ। ਅੰਮ੍ਰਿਤਸਰ ਦਿਹਾਤੀ ਵਿੱਚ ਇੱਕ ਹਫ਼ਤੇ ਵਿੱਚ ਕਰੀਬ 15 ਕੇਸ ਦਰਜ ਕੀਤੇ ਗਏ ਹਨ।