Sucha Singh Langah declared ‘tankhaiya’

November 26, 2022 - PatialaPolitics

Sucha Singh Langah declared ‘tankhaiya’

ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਤਖ਼ਤਾਂ ਦੇ ਜੱਥੇਦਾਰ ਸਾਹਿਬਾਨਾਂ ਦੀ ਇਕੱਤਰਤਾ ਹੋਈ
ਇਸ ਵਿੱਚ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਭਾਈ ਸੁਖਦੇਵ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹੋਏ
ਅਸ਼ਲੀਲ ਵੀਡੀਓ ਸਾਹਮਣੇ ਆਉਣ ਤੇ ਪੰਥ ਵਿੱਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਨਖ਼ਾਹ ਲਾਈ
ਲੰਗਾਹ ਨੂੰ 21 ਦਿਨ ਦੀ ਸੇਵਾ ਲਗਾਈ
ਇਸ ਦੌਰਾਨ ਉਹ ਹਰ ਰੋਜ਼ 1 ਘੰਟਾ ਕੀਰਤਨ ਪਰਿਕਰਮਾ ‘ਚ ਕੀਰਤਨ ਸਰਵਨ ਕਰਨਗੇ
, 1 ਪਾਠ ਜਪੁਜੀ ਸਾਹਿਬ, 1 ਘੰਟਾ ਬਰਤਨ ਸਾਫ ਕਰਨ ਆਦਿ ਦੀ ਸੇਵਾ ਕਰਨਗੇ
ਇਸ ਦੇ ਨਾਲ ਹੀ ਉਹ ਪੰਜ ਸਾਲਾਂ ਲਈ ਕਿਸੇ ਵੀ ਗੁਰਦੁਆਰਾ ਕਮੇਟੀ ਦੇ ਮੈਂਬਰ ਨਹੀਂ ਬਣ ਸਕਣਗੇ