21000 jobs provided in 8 months: CM Mann

November 27, 2022 - PatialaPolitics

21000 jobs provided in 8 months: CM Mann

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲੀ ਵਾਰ ਕਿਸੇ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ ਅੱਠ ਮਹੀਨਿਆਂ ਦੇ ਸਮੇਂ ਵਿਚ 21000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਵਿਆਪਕ ਪੱਧਰ ਉਤੇ ਸ਼ੁਰੂ ਕੀਤੀ ਇਸ ਭਰਤੀ ਮੁਹਿੰਮ ਸਰਕਾਰ ਦੀ ਨੌਜਵਾਨਾਂ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ ਕਿਉਂਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਰਕਾਰ ਨੇ ਏਨੇ ਥੋੜ੍ਹੇ ਸਮੇਂ ਵਿਚ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜੇ ਖੋਲ੍ਹੇ ਹਨ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਸਰਕਾਰ ਨੂੰ ਅਜੇ ਅੱਠ ਮਹੀਨਿਆਂ ਦਾ ਸਮਾਂ ਹੋਇਆ ਹੈ ਪਰ ਹੁਣ ਤੱਕ 21 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵੇਲੇ ਕਈ ਵਿਭਾਗਾਂ ਵਿਚ ਭਰਤੀ ਚੱਲ ਰਹੀ ਹੈ, ਜਿਸ ਨਾਲ ਹੋਰ ਨੌਜਵਾਨ ਨੌਕਰੀ ਹਾਸਲ ਕਰਨ ਦੇ ਯੋਗ ਹੋਣਗੇ।

ਪਾਰਦਰਸ਼ੀ ਭਰਤੀ ਪ੍ਰਕਿਰਿਆ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਨੌਜਵਾਨਾਂ ਨੂੰ ਨੌਕਰੀ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ਉਤੇ ਮਿਲੇਗੀ ਅਤੇ ਨੌਕਰੀ ਹਾਸਲ ਕਰਨਾ ਯੋਗ ਨੌਜਵਾਨ ਦਾ ਹੱਕ ਹੁੰਦਾ ਹੈ। ਇਸ ਮਾਮਲੇ ਵਿਚ ਮੈਂ ਨਾ ਕਿਸੇ ਦੀ ਸਿਫਾਰਸ਼ ਮੰਨਦਾ ਹਾਂ ਅਤੇ ਨਾ ਹੀ ਕਿਸੇ ਦੀ ਸਿਫਾਰਸ਼ ਚੱਲਣ ਦਿੰਦਾ ਹਾਂ ਕਿਉਂਕਿ ਨੌਜਵਾਨ ਮੇਰੇ ਉਤੇ ਬਹੁਤ ਵਿਸ਼ਵਾਸ ਕਰਦੇ ਹਨ ਤੇ ਇਸ ਭਰੋਸੇ ਨੂੰ ਮੈਂ ਕਿਸੇ ਵੀ ਕੀਮਤ ਉਤੇ ਟੁੱਟਣ ਨਹੀਂ ਦੇਵਾਂਗਾ।”

ਭ੍ਰਿਸ਼ਟਾਚਾਰੀਆਂ ਨੂੰ ਸੂਬੇ ਦੇ ਅਸਲ ਦੁਸ਼ਮਣ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਕਰਨ ਵਾਲਿਆਂ ਖਿਲਾਫ ਕਾਨੂੰਨ ਮੁਤਾਬਕ ਸਖਤ ਕਾਰਵਾਈ ਕਰ ਰਹੀ ਹੈ ਤਾਂ ਕਿ ਇਸ ਨਾਲ ਬਾਕੀਆਂ ਨੂੰ ਵੀ ਸਬਕ ਮਿਲ ਸਕੇ। ਇੱਥੋਂ ਤੱਕ ਕਿ ਕੁਝ ਸਾਬਕਾ ਮੰਤਰੀ ਵੀ ਆਪਣੇ ਗੁਨਾਹਾਂ ਦੀ ਸਜ਼ਾ ਭੁਗਤ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲਾ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਵੇ, ਉਸ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ।