Patiala police arrested 4 accused with 6 pistols in two separate cases

November 28, 2022 - PatialaPolitics

Patiala police arrested 4 accused with 6 pistols in two separate cases

ਪਟਿਆਲਾ ਪੁਲਿਸ ਵੱਲੋਂ ਦੋ ਵੱਖ-ਵੱਖ ਕੇਸਾਂ ਵਿੱਚ 6 ਪਿਸਟਲਾਂ ਸਮੇਤ 4 ਦੋਸੀ ਗ੍ਰਿਫਤਾਰ
4 ਪਿਸਟਲ 32 ਬੋਰ (20 ਰੋਦ), 2 ਪਿਸਟਲ 315 ਬੋਰ (6 ਰੋਦ) ਅਤੇ ਸਕੋਡਾ ਕਾਰ ਬਰਾਮਦ
ਸ੍ਰੀ ਵਰੁਨ ਸ਼ਰਮਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਫਰੰਸ ਰਾਂਹੀ ਦੱਸਿਆ ਕਿ ਮਾਨਯੋਗ ਡੀ.ਜੀ.ਪੀ, ਪੰਜਾਬ ਜੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਮਾੜ੍ਹੇ ਅਨਸਰਾ ਖਿਲਾਫ ਖਾਸ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਦੇ ਤਹਿਤ ਹੀ ਪਟਿਆਲਾ ਪੁਲਿਸ ਵੱਲੋ ਚਲਾਏ ਗਏ ਇਕ ਸਪੈਸਲ ਅਪਰੇਸਨ ਦੋਰਾਨ ਦੋ ਵੱਖ ਵੱਖ ਕੇਸਾ ਵਿੱਚ 4 ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 6 ਪਿਸਟਲ ਬਰਾਮਦ ਕੀਤੇ ਗਏ ਹਨ।ਇਸ ਸਪੈਸਲ ਅਪਰੇਸਨ ਦੌਰਾਨ ਸ੍ਰੀ ਹਰਬੀਰ ਸਿੰਘ ਅਟਵਾਲ ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ, ਸ੍ਰੀ ਸੁਖਅਮ੍ਰਿਤ ਸਿੰਘ ਰੰਧਾਵਾ, ਪੀ.ਪੀ.ਐਸ, ਉਪ ਕਪਤਾਨ ਪੁਲਿਸ, ਡਿਟੈਕਟਿਵ ਪਟਿਆਲਾ ਦੀ ਨਿਗਰਾਨੀ ਹੇਠ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਪਟਿਆਲਾ ਦੀ ਅਗਵਾਈ ਹੇਠ 02 ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 04 ਪਿਸਟਲ 32 ਬੋਰ ਸਮੇਤ 20 ਰੋਦ ਬਰਾਮਦ ਕੀਤੇ ਗਏ।ਇਸ ਤੋ ਇਲਾਵਾ ਇਕ ਵੱਖਰੇ ਕੇਸ ਵਿੱਚ 02 ਹੋਰ ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 02 ਪਿਸਟਲ 315 ਬੋਰ ਬਰਾਮਦ ਕੀਤੇ ਗਏ।
ਜਿੰਨ੍ਹਾ ਨੇ ਅੱਗੇ ਦੱਸਿਆ ਕਿ ਸੀ.ਆਈ.ਏ ਸਟਾਫ ਪਟਿਆਲਾ ਦੀ ਪੁਲਿਸ ਟੀਮ ਵੱਲੋਂ ਗੁਪਤ ਸੂਚਨਾਂ ਦੇ ਅਧਾਰ ਤੇ ਮਿਤੀ 26.11.2022 ਨੂੰ ਟੀ-ਪੁਆਇੰਟ ਲਚਕਾਣੀ ਬੱਸ ਅੱਡਾ ਭਾਦਸੋਂ ਪਟਿਆਲਾ ਰੋਡ ਤੋਂ ਸਕੋਡਾ ਕਾਰ ਨੰਬਰੀ PB11DA-2722 ਵਿੱਚ ਸਵਾਰ ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਚਪਰਾੜ੍ਹ ਥਾਣਾ ਜੁਲਕਾ ਅਤੇ ਗੁਰਵਿੰਦਰ ਸਿੰਘ ਉਰਫ ਗੁੰਦਰ ਪੁੱਤਰ ਦਰਸਨ ਰਾਮ ਵਾਸੀ ਪਿੰਡ ਪਸਿਆਣਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ਵਿੱਚੋ 04 ਪਿਸਟਲ 32 ਬੋਰ ਸਮੇਤ 20 ਦ ਬ੍ਰਾਮਦ ਕੀਤੇ ਗਏ।ਜਿੰਨ੍ਹਾਂ ਦੇ ਖਿਲਾਫ ਮੁਕੱਦਮਾ ਨੰਬਰ 79 ਮਿਤੀ 26.11.2022 ਅ/ਧ 25 Sub Section (7) & (8) Arms Act 1959 (Amended) by Arms Act 2019 ਥਾਣਾ ਬਖਸੀਵਾਲਾ ਦਰਜ ਕੀਤਾ ਗਿਆ।
ਅਪਰਾਧਿਕ ਪਿਛੋਕੜ,ਗੈਗ ਤੇ ਹੋਰ ਜਾਣਕਾਰੀ :-ਸੰਖੇਪ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਅਤੇ ਗੁਰਵਿੰਦਰ ਸਿੰਘ ਉਰਫ ਗੁੰਦਰ ਇਹ ਦੋਵੇਂ ਕੰਵਰ ਰਣਦੀਪ ਸਿੰਘ ਉਰਫ ਐਸ.ਕੇ.ਖਰੋੜ ਦੇ ਐਂਟੀ ਗਰੁੱਪ ਦੇ ਮੁੱਖ ਸਰਗਣੇ ਹਨ।ਕੰਵਰ ਰਣਦੀਪ ਸਿੰਘ ਉਰਫ ਐਸ.ਕੇ ਖਰੋੜ, ਹਰਵਿੰਦਰ ਸਿੰਘ ਰਿੰਦਾ ਦਾ ਕੇਸਵਾਲ ਰਿਹਾ ਹੈ।ਇਸ ਗਿਰੋਹ ਦੇ ਮੈਂਬਰਾ ਨੂੰ ਵੀ ਅਸਲੇ ਸਮੇਤ ਪੁਲਿਸ ਪਹਿਲਾ ਹੀ ਗ੍ਰਿਫਤਾਰ ਕਰ ਚੁੱਕੀ ਹੈ।ਇੰਨ੍ਹਾ ਦੋਵੇਂ ਅਪਰਾਧਿਕ ਗਰੁੱਪਾ ਵਿੱਚਕਾਰ ਕਤਲ, ਇਰਾਦਾ ਕਤਲ ਆਦਿ ਦੇ ਜਿਲ੍ਹਾ ਪਟਿਆਲਾ ਦੇ ਵੱਖ-2 ਥਾਣਿਆਂ ਵਿੱਚ 09 ਮੁਕੱਦਮੇ ਦਰਜ ਹਨ।ਗੁਰਵਿੰਦਰ ਸਿੰਘ ਸਿੰਘ ਗੁੰਦਰ ਥਾਣਾ ਅਰਬਨ ਅਸਟੇਟ ਦੇ ਮੁ:ਨੰ:142/2021 ਦੇ ਕਰਾਸ ਮੁਕੱਦਮੇ ਵਿੱਚ ਲੋੜੀਂਦਾ/ਭਗੌੜਾ ਚੱਲਿਆ ਆ ਰਿਹਾ ਸੀ, ਜਿਸ ਵਿੱਚ ਇੰਨ੍ਹਾ ਦੋਵਾ ਧਿਰਾ ਦੀ ਜੁਲਾਈ-2022 ਵਿੱਚ ਫਾਇਰਿੰਗ ਹੋਈ ਸੀ।ਪਿਛਲੇ ਕਰੀਬ 4 ਸਾਲਾਂ ਤੋਂ ਆਪਸੀ ਗੈਂਗਵਾਰ ਵਿੱਚ ਕਤਲ, ਇਰਾਦਾ ਕਤਲ ਅਤੇ ਗੰਭੀਰ ਜਰਮਾਂ ਤਹਿਤ ਪਟਿਆਲਾ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜਨ ਦੇ ਕਰੀਬ ਮੁਕੱਦਮੇ ਦਰਜ ਹਨ, ਜਿੰਨ੍ਹਾ ਦੀ ਗੈਂਗਵਾਰ ਦੇ ਚਲਦੇ ਹੀ ਸਾਲ 2020 ਵਿੱਚ ਸ਼ਮਸੇਰ ਸਿੰਘ ਸ਼ੇਰਾ ਦਾ ਕਤਲ ਅਤੇ ਸਾਲ 2022 ਵਿੱਚ ਸਰਪੰਚ ਤਾਰਾ ਦੱਤ ਦਾ ਕਤਲ ਵੀ ਸ਼ਾਮਲ ਹੈ।ਦੋਸੀ ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਹੁਣ ਹਰਿਆਣੇ ਦੇ ਗੈਂਗਾ ਨਾਲ ਨੇੜਤਾ ਵਧਾ ਰਿਹਾ ਸੀ।ਜਿਸ ਦੀ ਪੁੱਛਗਿੱਛ ਤੋ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਦੇ ਸਬੰਧ ਹਰਿਆਣਾ ਰਾਜ ਦੇ ਨਾਮੀ ਗੈਂਗਸਟਰ ਅੰਮ੍ਰਿਤ ਗੁੱਜਰ ਨਾਲ ਹਨ।ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਦੇ ਖਿਲਾਫ ਜਿਲ੍ਹਾ ਪਟਿਆਲਾ ਅਤੇ ਜਿਲ੍ਹਾ ਅੰਬਾਲਾ (ਹਰਿਆਣਾ) ਵਿਖੇ ਇਰਾਦਾ ਕਤਲ ਆਦਿ ਦੇ ਮੁਕੱਦਮੇ ਦਰਜ ਹਨ।
ਇਸ ਤੋ ਇਲਾਵਾ ਸੀ.ਆਈ.ਏ ਸਟਾਫ ਪਟਿਆਲਾ ਦੀ ਪੁਲਿਸ ਟੀਮ ਵੱਲੋਂ ਇਕ ਹੋਰ ਮੁਕੱਦਮਾ ਨੰਬਰ 107 ਮਿਤੀ 26.11.2022 ਅ/ਧ 25/54/59 ਅਸਲਾ ਐਕਟ ਥਾਣਾ ਸਨੋਰ ਵਿੱਚ ਦੋਸ਼ੀ ਸ਼ਮਸ਼ਾਦ ਅਲੀ ਉਰਫ ਸ਼ਾਦ ਪੁੱਤਰ ਨੂਰ ਮੁਹੰਮਦ ਵਾਸੀ ਪਿੰਡ ਝਿੰਜਰਾ ਥਾਣਾ ਮੂਲੇਪੁਰ ਜਿਲ੍ਹਾ ਫਤਿਹਗੜ ਸਾਹਿਬ ਅਤੇ ਅਰਮਨ ਅਲੀ ਪੁੱਤਰ ਅਸ਼ਰਫ ਅਲੀ ਵਾਸੀ ਗਲੀ ਨੰਬਰ 09 ਆਦਰਸ਼ ਕਲੋਨੀ ਥਾਣਾ ਸਿਵਲ ਲਾਇਨ ਪਟਿਆਲਾ ਨੂੰ ਮਿਤੀ 26.11.2022 ਨੂੰ ਜੋੜੀਆਂ ਸੜਕਾਂ ਦੇਵੀਗੜ੍ਹ ਰੋਡ ਤੋਂ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜਾ ਵਿਚੋਂ 2 ਪਿਸਟਲ 315 ਬੋਰ ਸਮੇਤ 6 ਰੋਦ ਬਰਮਦ ਕੀਤੇ ਗਏ ਹਨ।
ਐਸ.ਐਸ.ਪੀ ਪਟਿਆਲਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਅਪਰਾਧਿਕ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਉਣ ਲਈ ਵਚਨਵੱਧ ਹੈ।ਉਪਰੋਕਤ ਕੇਸਾਂ ਵਿੱਚ ਗ੍ਰਿਫਤਾਰ ਹੋਏ ਦੋਸੀਆਨ ਨੂੰ ਪੇਸ਼ ਅਦਾਲਤ ਕੀਤਾ ਗਿਆ ਹੈ ਜੋ ਕਿ ਪੁਲਿਸ ਰਿਮਾਂਡ ਪਰ ਹਨ।ਜਿੰਨ੍ਹਾਂ ਪਾਸੋਂ ਬ੍ਰਾਮਦ ਹਥਿਆਰਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।ਪਟਿਆਲਾ ਪੁਲਿਸ ਵੱਲੋਂ ਦੋ ਵੱਖ-ਵੱਖ ਕੇਸਾਂ ਵਿੱਚ 6 ਪਿਸਟਲਾਂ ਸਮੇਤ 4 ਦੋਸੀ ਗ੍ਰਿਫਤਾਰ
4 ਪਿਸਟਲ 32 ਬੋਰ (20 ਰੋਦ), 2 ਪਿਸਟਲ 315 ਬੋਰ (6 ਰੋਦ) ਅਤੇ ਸਕੋਡਾ ਕਾਰ ਬਰਾਮਦ
ਸ੍ਰੀ ਵਰੁਨ ਸ਼ਰਮਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਫਰੰਸ ਰਾਂਹੀ ਦੱਸਿਆ ਕਿ ਮਾਨਯੋਗ ਡੀ.ਜੀ.ਪੀ, ਪੰਜਾਬ ਜੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਮਾੜ੍ਹੇ ਅਨਸਰਾ ਖਿਲਾਫ ਖਾਸ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਦੇ ਤਹਿਤ ਹੀ ਪਟਿਆਲਾ ਪੁਲਿਸ ਵੱਲੋ ਚਲਾਏ ਗਏ ਇਕ ਸਪੈਸਲ ਅਪਰੇਸਨ ਦੋਰਾਨ ਦੋ ਵੱਖ ਵੱਖ ਕੇਸਾ ਵਿੱਚ 4 ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 6 ਪਿਸਟਲ ਬਰਾਮਦ ਕੀਤੇ ਗਏ ਹਨ।ਇਸ ਸਪੈਸਲ ਅਪਰੇਸਨ ਦੌਰਾਨ ਸ੍ਰੀ ਹਰਬੀਰ ਸਿੰਘ ਅਟਵਾਲ ਪੀ.ਪੀ.ਐਸ, ਕਪਤਾਨ ਪੁਲਿਸ ਇੰਨਵੈਸਟੀਗੇਸ਼ਨ ਪਟਿਆਲਾ, ਸ੍ਰੀ ਸੁਖਅਮ੍ਰਿਤ ਸਿੰਘ ਰੰਧਾਵਾ, ਪੀ.ਪੀ.ਐਸ, ਉਪ ਕਪਤਾਨ ਪੁਲਿਸ, ਡਿਟੈਕਟਿਵ ਪਟਿਆਲਾ ਦੀ ਨਿਗਰਾਨੀ ਹੇਠ ਇੰਸਪੈਕਟਰ ਸ਼ਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਪਟਿਆਲਾ ਦੀ ਅਗਵਾਈ ਹੇਠ 02 ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 04 ਪਿਸਟਲ 32 ਬੋਰ ਸਮੇਤ 20 ਰੋਦ ਬਰਾਮਦ ਕੀਤੇ ਗਏ।ਇਸ ਤੋ ਇਲਾਵਾ ਇਕ ਵੱਖਰੇ ਕੇਸ ਵਿੱਚ 02 ਹੋਰ ਦੋਸ਼ੀਆਨ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 02 ਪਿਸਟਲ 315 ਬੋਰ ਬਰਾਮਦ ਕੀਤੇ ਗਏ।
ਜਿੰਨ੍ਹਾ ਨੇ ਅੱਗੇ ਦੱਸਿਆ ਕਿ ਸੀ.ਆਈ.ਏ ਸਟਾਫ ਪਟਿਆਲਾ ਦੀ ਪੁਲਿਸ ਟੀਮ ਵੱਲੋਂ ਗੁਪਤ ਸੂਚਨਾਂ ਦੇ ਅਧਾਰ ਤੇ ਮਿਤੀ 26.11.2022 ਨੂੰ ਟੀ-ਪੁਆਇੰਟ ਲਚਕਾਣੀ ਬੱਸ ਅੱਡਾ ਭਾਦਸੋਂ ਪਟਿਆਲਾ ਰੋਡ ਤੋਂ ਸਕੋਡਾ ਕਾਰ ਨੰਬਰੀ PB11DA-2722 ਵਿੱਚ ਸਵਾਰ ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਚਪਰਾੜ੍ਹ ਥਾਣਾ ਜੁਲਕਾ ਅਤੇ ਗੁਰਵਿੰਦਰ ਸਿੰਘ ਉਰਫ ਗੁੰਦਰ ਪੁੱਤਰ ਦਰਸਨ ਰਾਮ ਵਾਸੀ ਪਿੰਡ ਪਸਿਆਣਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜੇ ਵਿੱਚੋ 04 ਪਿਸਟਲ 32 ਬੋਰ ਸਮੇਤ 20 ਦ ਬ੍ਰਾਮਦ ਕੀਤੇ ਗਏ।ਜਿੰਨ੍ਹਾਂ ਦੇ ਖਿਲਾਫ ਮੁਕੱਦਮਾ ਨੰਬਰ 79 ਮਿਤੀ 26.11.2022 ਅ/ਧ 25 Sub Section (7) & (8) Arms Act 1959 (Amended) by Arms Act 2019 ਥਾਣਾ ਬਖਸੀਵਾਲਾ ਦਰਜ ਕੀਤਾ ਗਿਆ।
ਅਪਰਾਧਿਕ ਪਿਛੋਕੜ,ਗੈਗ ਤੇ ਹੋਰ ਜਾਣਕਾਰੀ :-ਸੰਖੇਪ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਅਤੇ ਗੁਰਵਿੰਦਰ ਸਿੰਘ ਉਰਫ ਗੁੰਦਰ ਇਹ ਦੋਵੇਂ ਕੰਵਰ ਰਣਦੀਪ ਸਿੰਘ ਉਰਫ ਐਸ.ਕੇ.ਖਰੋੜ ਦੇ ਐਂਟੀ ਗਰੁੱਪ ਦੇ ਮੁੱਖ ਸਰਗਣੇ ਹਨ।ਕੰਵਰ ਰਣਦੀਪ ਸਿੰਘ ਉਰਫ ਐਸ.ਕੇ ਖਰੋੜ, ਹਰਵਿੰਦਰ ਸਿੰਘ ਰਿੰਦਾ ਦਾ ਕੇਸਵਾਲ ਰਿਹਾ ਹੈ।ਇਸ ਗਿਰੋਹ ਦੇ ਮੈਂਬਰਾ ਨੂੰ ਵੀ ਅਸਲੇ ਸਮੇਤ ਪੁਲਿਸ ਪਹਿਲਾ ਹੀ ਗ੍ਰਿਫਤਾਰ ਕਰ ਚੁੱਕੀ ਹੈ।ਇੰਨ੍ਹਾ ਦੋਵੇਂ ਅਪਰਾਧਿਕ ਗਰੁੱਪਾ ਵਿੱਚਕਾਰ ਕਤਲ, ਇਰਾਦਾ ਕਤਲ ਆਦਿ ਦੇ ਜਿਲ੍ਹਾ ਪਟਿਆਲਾ ਦੇ ਵੱਖ-2 ਥਾਣਿਆਂ ਵਿੱਚ 09 ਮੁਕੱਦਮੇ ਦਰਜ ਹਨ।ਗੁਰਵਿੰਦਰ ਸਿੰਘ ਸਿੰਘ ਗੁੰਦਰ ਥਾਣਾ ਅਰਬਨ ਅਸਟੇਟ ਦੇ ਮੁ:ਨੰ:142/2021 ਦੇ ਕਰਾਸ ਮੁਕੱਦਮੇ ਵਿੱਚ ਲੋੜੀਂਦਾ/ਭਗੌੜਾ ਚੱਲਿਆ ਆ ਰਿਹਾ ਸੀ, ਜਿਸ ਵਿੱਚ ਇੰਨ੍ਹਾ ਦੋਵਾ ਧਿਰਾ ਦੀ ਜੁਲਾਈ-2022 ਵਿੱਚ ਫਾਇਰਿੰਗ ਹੋਈ ਸੀ।ਪਿਛਲੇ ਕਰੀਬ 4 ਸਾਲਾਂ ਤੋਂ ਆਪਸੀ ਗੈਂਗਵਾਰ ਵਿੱਚ ਕਤਲ, ਇਰਾਦਾ ਕਤਲ ਅਤੇ ਗੰਭੀਰ ਜਰਮਾਂ ਤਹਿਤ ਪਟਿਆਲਾ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਦਰਜਨ ਦੇ ਕਰੀਬ ਮੁਕੱਦਮੇ ਦਰਜ ਹਨ, ਜਿੰਨ੍ਹਾ ਦੀ ਗੈਂਗਵਾਰ ਦੇ ਚਲਦੇ ਹੀ ਸਾਲ 2020 ਵਿੱਚ ਸ਼ਮਸੇਰ ਸਿੰਘ ਸ਼ੇਰਾ ਦਾ ਕਤਲ ਅਤੇ ਸਾਲ 2022 ਵਿੱਚ ਸਰਪੰਚ ਤਾਰਾ ਦੱਤ ਦਾ ਕਤਲ ਵੀ ਸ਼ਾਮਲ ਹੈ।ਦੋਸੀ ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਹੁਣ ਹਰਿਆਣੇ ਦੇ ਗੈਂਗਾ ਨਾਲ ਨੇੜਤਾ ਵਧਾ ਰਿਹਾ ਸੀ।ਜਿਸ ਦੀ ਪੁੱਛਗਿੱਛ ਤੋ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਦੇ ਸਬੰਧ ਹਰਿਆਣਾ ਰਾਜ ਦੇ ਨਾਮੀ ਗੈਂਗਸਟਰ ਅੰਮ੍ਰਿਤ ਗੁੱਜਰ ਨਾਲ ਹਨ।ਰਵਿੰਦਰ ਸਿੰਘ ਉਰਫ ਬਿੰਦਾ ਗੁੱਜਰ ਦੇ ਖਿਲਾਫ ਜਿਲ੍ਹਾ ਪਟਿਆਲਾ ਅਤੇ ਜਿਲ੍ਹਾ ਅੰਬਾਲਾ (ਹਰਿਆਣਾ) ਵਿਖੇ ਇਰਾਦਾ ਕਤਲ ਆਦਿ ਦੇ ਮੁਕੱਦਮੇ ਦਰਜ ਹਨ।
ਇਸ ਤੋ ਇਲਾਵਾ ਸੀ.ਆਈ.ਏ ਸਟਾਫ ਪਟਿਆਲਾ ਦੀ ਪੁਲਿਸ ਟੀਮ ਵੱਲੋਂ ਇਕ ਹੋਰ ਮੁਕੱਦਮਾ ਨੰਬਰ 107 ਮਿਤੀ 26.11.2022 ਅ/ਧ 25/54/59 ਅਸਲਾ ਐਕਟ ਥਾਣਾ ਸਨੋਰ ਵਿੱਚ ਦੋਸ਼ੀ ਸ਼ਮਸ਼ਾਦ ਅਲੀ ਉਰਫ ਸ਼ਾਦ ਪੁੱਤਰ ਨੂਰ ਮੁਹੰਮਦ ਵਾਸੀ ਪਿੰਡ ਝਿੰਜਰਾ ਥਾਣਾ ਮੂਲੇਪੁਰ ਜਿਲ੍ਹਾ ਫਤਿਹਗੜ ਸਾਹਿਬ ਅਤੇ ਅਰਮਨ ਅਲੀ ਪੁੱਤਰ ਅਸ਼ਰਫ ਅਲੀ ਵਾਸੀ ਗਲੀ ਨੰਬਰ 09 ਆਦਰਸ਼ ਕਲੋਨੀ ਥਾਣਾ ਸਿਵਲ ਲਾਇਨ ਪਟਿਆਲਾ ਨੂੰ ਮਿਤੀ 26.11.2022 ਨੂੰ ਜੋੜੀਆਂ ਸੜਕਾਂ ਦੇਵੀਗੜ੍ਹ ਰੋਡ ਤੋਂ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜਾ ਵਿਚੋਂ 2 ਪਿਸਟਲ 315 ਬੋਰ ਸਮੇਤ 6 ਰੋਦ ਬਰਮਦ ਕੀਤੇ ਗਏ ਹਨ।
ਐਸ.ਐਸ.ਪੀ ਪਟਿਆਲਾ ਨੇ ਦੱਸਿਆ ਕਿ ਪਟਿਆਲਾ ਪੁਲਿਸ ਅਪਰਾਧਿਕ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਉਣ ਲਈ ਵਚਨਵੱਧ ਹੈ।ਉਪਰੋਕਤ ਕੇਸਾਂ ਵਿੱਚ ਗ੍ਰਿਫਤਾਰ ਹੋਏ ਦੋਸੀਆਨ ਨੂੰ ਪੇਸ਼ ਅਦਾਲਤ ਕੀਤਾ ਗਿਆ ਹੈ ਜੋ ਕਿ ਪੁਲਿਸ ਰਿਮਾਂਡ ਪਰ ਹਨ।ਜਿੰਨ੍ਹਾਂ ਪਾਸੋਂ ਬ੍ਰਾਮਦ ਹਥਿਆਰਾਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

View this post on Instagram

A post shared by Patiala Politics (@patialapolitics)