MLA Dr. Balbir Singh took meeting regarding Aam Aadmi clinic

December 2, 2022 - PatialaPolitics

MLA Dr. Balbir Singh took meeting regarding Aam Aadmi clinic

MLA Dr. Balbir Singh took meeting regarding Aam Aadmi clinicਵਿਧਾਇਕ ਡਾ. ਬਲਬੀਰ ਸਿੰਘ ਵੱਲੋਂ ਨਵੇਂ ਆਮ ਆਦਮੀ ਕਲੀਨਿਕਾਂ ਦੇ ਨਿਰਮਾਣ ਸਬੰਧੀ ਸਬੰਧਤ ਸਮੂਹ ਸਿਹਤ ਅਧਿਕਾਰੀਆਂ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ।
ਨਵੇਂ ਆਮ ਆਦਮੀ ਕਲੀਨਿਕਾਂ ਦੇ ਨਿਰਮਾਣ ਵਿੱਚ ਲਿਆਂਦੀ ਜਾਵੇ ਤੇਜੀ।
ਪਟਿਆਲਾ 2 ਦਸੰਬਰ ( ) ਪੰਜਾਬ ਸਰਕਾਰ ਸ. ਭਗਵੰਤ ਮਾਨ ਜੀ ਦੀ ਸਰਕਾਰ ਵਲੋ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਬੁਨਿਆਦੀ ਸਿਹਤ ਸੇਵਾਵਾਂ ਦੇਣ ਦੇ ਮਕਸਦ ਲਈ ਜਿਲ਼੍ਹਾ ਪਟਿਆਲਾ ਵਿੱਚ ਬਣਾਏ ਜਾਣ ਵਾਲੇ 51 ਆਮ ਆਦਮੀ ਕਲੀਨਿਕਾਂ ਦੇ ਨਿਰਮਾਣ ਕਾਰਜ ਵਿੱਚ ਤੇਜੀ ਲਿਆਉਣ ਅਤੇ ਨਿਰਧਾਰਤ ਸਮੇ ਤੇਂ ਇਹਨਾ ਦਾ ਨਿਰਮਾਣ ਪੁਰਾ ਕਰਵਾਉਣ ਸਬੰਧੀ ਵਿਧਾਇਕ ਹਲਕਾ ਪਟਿਆਲਾ ਦਿਹਾਤੀ ਡਾ. ਬਲਬੀਰ ਸਿੰਘ ਜੀ ਵੱਲੋਂ ਦਫਤਰ ਸਿਵਲ ਸਰਜਨ ਵਿਖੇ ਕਾਰਜਕਾਰੀ ਸਿਵਲ ਸਰਜਨ ਡਾ. ਸੰਦੀਪ ਕੌਰ ਦੀ ਅਗਵਾਈ ਵਿੱਚ ਸਮੂਹ ਸਿਹਤ ਅਧਿਕਾਰੀਆਂ ਅਤੇ ਸਬੰਧਤ ਐਸ.ਡੀ.ਓ ਪੀ.ਡਬਲਿਊ.ਡੀ ,ਪੰਚਾਇਤੀ ਰਾਜ ਦੇ ਅਧਿਕਾਰੀਆਂ ਅਤੇ ਮਿਉਂਸੀਪਲ ਕਾਰਪੋਰੇਸ਼ਨ ਦੇ ਐਸ.ਡੀ.ਓ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਿਧਾਇਕ ਡਾ. ਬਲਬੀਰ ਸਿੰਘ ਜੀ ਵੱਲੋਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਸੀ ਤਾਲਮੇਲ ਨਾਲ ਜਿਲ੍ਹੇ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰ ਵਿੱਚ ਬਣਨ ਵਾਲੇ 51 ਆਮ ਆਦਮੀ ਕਲੀਨਿਕਾਂ ਦੇ ਨਿਰਮਾਣ ਕਾਰਜਾ ਵਿੱਚ ਤੇਜੀ ਲਿਆਉਣ ਅਤੇ ਨਿਰਧਾਰਤ ਸਮੇਂ ਵਿੱਚ ਕੰਮ ਪੂਰਾ ਕਰਨਾ ਯਕੀਨੀ ਬਣਾਉਣ।ਉਹਨਾ ਕਿਹਾ ਕਿ ਇਹਨਾਂ ਆਮ ਆਦਮੀ ਕਲੀਨਿਕਾਂ ਦੇ ਨਿਰਮਾਣ ਕਾਰਜਾਂ ਦੀ ਏਰੀਏ ਵਾਈਜ ਵੰਡ ਸਬੰਧਤ ਵਿਭਾਗਾਂ ਨੂੰ ਕੀਤੀ ਜਾ ਚੁੱਕੀ ਹੈ।ਉਹਨਾਂ ਹਾਜਰ ਵਿਭਾਗਾਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਿਹਤ ਅਧਿਕਾਰੀਆਂ ਨਾਲ ਆਪਸੀ ਤਾਲਮੇਲ ਕਰਕੇ ਸਿਹਤ ਸੰਸਥਾਂਵਾ ਜਿਹਨਾਂ ਨੂੰ ਆਮ ਆਦਮੀ ਕਲੀਨਿਕਾ ਵਿੱਚ ਤਬਦੀਲ ਕੀਤਾ ਜਾਣਾ ਹੈ, ਦਾ ਦੌਰਾ ਕਰਨ ਅਤੇ ਸਰਕਾਰ ਵੱਲੋਂ ਦਿਤੇ ਮਾਪਦੰਡਾ ਅਨੁਸਾਰ ਉਸਦਾ ਨਿਰਮਾਣ ਕਾਰਜ ਸ਼ੁਰੂ ਕਰਵਾਉਣ।ਇਸ ਕੰਮ ਵਿੱਚ ਕਿਸੇ ਕਿਸਮ ਦੀ ਕੁਤਾਹੀ ਨਾ ਵਰਤਦੇ ਹੋਏ ਦਿਲਚਸਪੀ ਨਾਲ ਕੰਮ ਕੀਤਾ ਜਾਵੇ ਤਾ ਜੋ ਸਮੇਂ ਸਿਰ ਲੋਕਾਂ ਨੂੰ ਬੁਨਿਆਦੀ ਸਿਹਤ ਸਹੁਲਤਾਂ ਮੁਹਈਆ ਕਰਵਾਈਆਂ ਜਾ ਸਕਣ। ।ਇਸ ਮੋਕੇ ਉਹਨਾਂ ਕਾਰਜਕਾਰੀ ਸਿਵਲ ਸਰਜਨ ਡਾ. ਸੰਦੀਪ ਕੋਰ ਨੂੰ ਅੰਗਹੀਣ ਵਿਅਕਤੀਆਂ ਨੂੰ ਅੰਂਗਹੀਣ ਸਰਟੀਫਿਕੇਟ ਬਣਵਾਉਣ ਵਿੱਚ ਆਉਣ ਵਾਲੀਆ ਮੁਸ਼ਕਿਲਾ ਬਾਰੇ ਜਾਣੁ ਕਰਵਾਇਆ। ਜਿਸ ਤੇਂ ਸਿਵਲ ਸਰਜਨ ਡਾ. ਸੰਦੀਪ ਕੋਰ ਵੱਲੋਂ ਦੱਸਿਆ ਗਿਆ ਕਿ ਮਾਨਸਿਕ ਰੋਗਾਂ ਨਾਲ ਸਬੰਧਤ ਵਿਅਕਤੀਆਂ ਦੇ ਅੰਗਹੀਣ ਸਰਟੀਫਿਕੇਟ ਹਰ ਸ਼ੁਕਰਵਾਰ ਨੂੰ ਮਾਤਾ ਕੁਸ਼ਲਿਆ ਹਸਪਤਾਲ ਵਿੱਚ ਬਣਾਏ ਜਾਂਦੇ ਹਨ ਅਤੇ ਬਾਕੀ ਅੰਗਾਂ ਦੀ ਅੰਗਹੀਣਤਾ ਸਰਟੀਫਿਕੇਟ ਹਰ ਰੋਜ ਮਾਤਾ ਕੁਸ਼ਲਿਆ ਹਸਪਤਾਲ ਅਤੇ ਸਬੰਧਤ ਸਬ ਡਵੀਜਨਲ ਹਸਪਤਾਲਾ ਵਿੱਚ ਬਣਾਏ ਜਾਂਦੇ ਹਨ ।ਇਸ ਮੋਕੇ ਵਿਧਾਇਕ ਡਾ. ਬਲਬੀਰ ਸਿੰਘ ਵੱਲੋਂ ਸਿਹਤ ਅਧਿਕਾਰੀਆਂ ਦੀਆਂ ਮੁਸ਼ਕਿਲਾ ਵੀ ਸੁਣੀਆ ਅਤੇ ਉਹਨਾਂ ਨੂੰ ਜਲਦ ਹੱਲ ਕਰਵਾਉਣ ਦਾ ਭਰੋਸਾ ਦਿਤਾ । ਇਸ ਮੀਟਿੰਗ ਵਿੱਚ ਆਮ ਆਦਮੀ ਕਲੀਨਿਕਾਂ ਦੇ ਨੋਡਲ ਅਫਸਰ ਡਾ. ਐਸ.ਜੇ.ਸਿੰਘ,ਜਿਲ੍ਹਾ ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਸਬੰਧਤ ਐਸ.ਐਮ.ਓ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਮੋਜੂਦ ਸਨ।