Patiala: Man stabbed to death near Railway station
December 4, 2022 - PatialaPolitics
Patiala: Man stabbed to death near Railway station
ਪਟਿਆਲਾ ਦੇ ਰੇਲਵੇ ਫਾਟਕ ਦੇ ਨਜ਼ਦੀਕ ਆਪਸੀ ਝਗੜੇ ਦੌਰਾਨ ਇਕ 35 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ
ਹਰ ਰੋਜ਼ ਕਤਲ ਚੋਰੀਆਂ ਲੁੱਟਾਂ-ਖੋਹਾਂ ਦੀਆਂ ਵਰਦਾਤਾਂ ਸਾਹਮਣੇ ਆਈਆਂ ਨੇ ਇਸੇ ਤਰ੍ਹਾਂ ਦਾ ਮਾਮਲਾ ਪਟਿਆਲਾ ਦੇ ਰੇਲਵੇ ਸਟੇਸ਼ਨ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ 35 ਸਾਲਾ ਦਵਿੰਦਰ ਸਿੰਘ ਨਾਮੀ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਗਿਆ ਉਥੇ ਮੌਕੇ ਤੇ ਪਹੁੰਚੀ ਪਟਿਆਲਾ ਦੀ ਥਾਣਾ ਅਨਾਜ ਮੰਡੀ ਪੁਲੀਸ ਨੇ ਮੌਕੇ ਤੇ ਲੱਗੇ ਸੀਸੀਟੀਵੀ ਕੈਮਰੇ ਮਦਦ ਨਾਲ ਇਸ ਮਾਮਲੇ ਆਪਣੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਅਨਾਜ ਮੰਡੀ ਦੇ ਇੰਚਾਰਜ ਨੇ ਦੱਸਿਆ ਕਿ ਦਵਿੰਦਰ ਸਿੰਘ ਦਾ ਕਿਸੇ ਵਿਅਕਤੀ ਨਾਲ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਪਸੀ ਝਗੜਾ ਹੋਇਆ ਜਿਸ ਦੌਰਾਨ ਉਕਤ ਦੋਸ਼ੀ ਮੈਂ ਦਵਿੰਦਰ ਸਿੰਘ ਦੇ ਤਿੱਖੀ ਚੀਜ਼ ਨਾਲ ਵਾਰ ਕਰ ਦਿੱਤਾ ਜਿਸ ਦੌਰਾਨ ਉਸ ਦੀ ਮੌਕੇ ਤੇ ਮੌਤ ਹੋ ਗਈ ਉਨ੍ਹਾਂ ਦੱਸਿਆ ਕਿ ਮ੍ਰਿਤਕ ਦਵਿੰਦਰ ਸਿੰਘ ਦੇ ਭਰਾ ਦੇ ਬਿਆਨ ਦਰਜ ਕਰਕੇ ਇਸ ਮਾਮਲੇ ਦੀ ਪੂਰੀ ਡੂੰਘਾਈ ਨਾਲ ਜਾਂਚ ਪੜਤਾਲ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ