Protest by Safai Karamchari’s at Punjabi University Patiala
December 8, 2022 - PatialaPolitics
Protest by Safai Karamchari’s at Punjabi University Patiala
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਫ਼ਾਈ ਕਰਮਚਾਰੀਆਂ ਨੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ਤੇ ਗੰਦਗੀ ਦੇ ਢੇਰ ਲਗਾ ਕੇ ਪ੍ਰਦਰਸ਼ਨ ਕੀਤਾ
ਪੰਜਾਬੀ ਸੱਭਆਚਾਰ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ ਆਏ ਦਿਨ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿਚ ਬਣੀ ਰਹਿੰਦੀ ਹੈ ਜੇਕਰ ਧਰਨਿਆ ਦੀ ਗੱਲ ਕਰੀਏ ਤਾਂ ਹਰ ਰੋਜ਼ ਪੰਜਾਬੀ ਯੂਨੀਵਰਸਿਟੀ ਵਿਖੇ ਧਰਨੇ ਪ੍ਰਦਰਸ਼ਨ ਲੱਗਦੇ ਦਿਖਾਈ ਦੇਂਦੇ ਨੇ ਉੱਥੇ ਹੀ ਹੁਣ ਪੰਜਾਬੀ ਯੂਨੀਵਰਸਿਟੀ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਰਕਾਰ ਦੇ ਖਿਲਾਫ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਯੂਨੀਵਰਸਿਟੀ ਦੇ ਗੇਟ ਬਾਹਰ ਗੰਦਗੀ ਦੇ ਢੇਰ ਲਗਾ ਕੇ ਪ੍ਰਦਰਸ਼ਨ ਕੀਤਾ ਵੱਡੀ ਗਿਣਤੀ ਵਿਚ ਇਕੱਠੇ ਹੋਏ ਸਫ਼ਾਈ ਕਰਮਚਾਰੀਆਂ ਨੇ ਪ੍ਰਬੰਧਕੀ ਸ਼ਾਖਾ ਸੈਨੀਟੇਸ਼ਨ ਵਿਭਾਗ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ਦੇ ਬਾਹਰ ਕੂੜੇ ਦੇ ਢੇਰ ਲਗਾ ਕੇ ਯੂਨੀਵਰਸਿਟੀ ਪ੍ਰਸ਼ਾਸ਼ਨ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਇਸ ਮੌਕੇ ਇਹਨਾਂ ਸਫਾਈ ਕਰਮਚਾਰੀਆਂ ਨੇ ਆਪਣੀਆਂ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਵੀ ਪ੍ਰਬੰਧਕੀ ਸ਼ਾਖਾ ਦੇ ਬਾਹਰ ਲਗਾ ਕੇ ਕੰਮ ਨਾ ਕਰਨ ਦਾ ਐਲਾਨ ਕੀਤਾ ਇਥੇ ਹੀ ਬਸ ਨਹੀਂ ਸਫ਼ਾਈ ਕਰਮਚਾਰੀ ਇਸ ਤੋਂ ਬਾਅਦ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਦਫਤਰ ਅੰਦਰ ਦਾਖਲ ਹੋ ਗਏ ਜਿੱਥੇ ਉਨ੍ਹਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਦੇ ਖ਼ਿਲਾਫ਼ ਮੁਰਦਾਬਾਦ ਦੇ ਨਾਹਰੇ ਲਗਾਏ
View this post on Instagram