No toll fee in Punjab from 15 December 2022 to 15 January 2023

December 15, 2022 - PatialaPolitics

No toll fee in Punjab from 15 December 2022 to 15 January 2023

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਡੀ. ਸੀ. ਦਫ਼ਤਰਾਂ ਦੇ ਬਾਹਰ ਵੱਡੀ ਗਿਣਤੀ ਵਿਚ ਨੌਜਵਾਨਾਂ, ਬੀਬੀਆਂ, ਮਜ਼ਦੂਰਾਂ ਅਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਹੁਣ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਦਿਆਂ ਇਕ ਮਹੀਨੇ ਲਈ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ ਡੀ. ਸੀ. ਦਫਤਰ ਦੇ ਬਾਹਰ ਬੈਠੇ ਹੋਏ ਹਨ ਅਤੇ ਸਰਕਾਰ ਉਨ੍ਹਾਂ ਮੰਗਾਂ ਸਬੰਧੀ ਕੋਈ ਵੀ ਸਪੱਸ਼ਟ ਜਵਾਬ ਨਹੀਂ ਦੇ ਸਕੀ ਹੈ।

Members of the Kisan Mazdoor Sangharsh Committee (KMSC) will gherao toll plazas on the national highways from December 15. Sarwan Singh Pandher, state general secretary, KMSC, said they had decided to intensify the struggle for their demands. Pandher said instead of making policies for the benefit of public, the government was working for a few business houses, while the public was suffering from unemployment and poverty.

 

View this post on Instagram

 

A post shared by Patiala Politics (@patialapolitics)