Patiala: Health advisory issued to protect against winter
December 20, 2022 - PatialaPolitics
Patiala: Health advisory issued to protect against winter
ਸਰਦੀ ਤੋਂ ਬਚਾਅ ਲਈ ਸਿਹਤ ਐਡਵਾਇਜਰੀ ਕੀਤੀ ਜਾਰੀ
ਪਟਿਆਲਾ, 20 ਦਸੰਬਰ ( ) ਸਰਦੀ ਦੇ ਮੌਸਮ ਨੁੰ ਮੁੱਖ ਰੱਖਦੇ ਹੋਏ ਇਸ
ਮੌਸਮ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਐਡਵਈਜਰੀ ਜਾਰੀ ਕਰਦੇ ਹੋਏ ਸਿਵਲ ਸਰਜਨ
ਡਾ. ਦਲਬੀਰ ਕੌਰ ਨੇ ਕਿਹਾ ਕਿ ਇਸ ਵੇਲੇ ਸਮੇਂ ਸਰਦੀ ਦੇ ਨਾਲ-ਨਾਲ ਸੀਤ ਲਹਿਰ ਸ਼ੁਰੂ ਹੋ ਚੁੱਕੀ
ਹੈ, ਜਿਸ ਵਿੱਚ ਜ਼ਿਆਦਾਤਰ ਬਜੁਰਗ ਅਤੇ ਛੋਟੇ ਬੱਚੇ ਜਿਆਦਾ ਪ੍ਰਭਾਵਤ ਹੁੰਦੇ ਹਨ ਉਹਨਾਂ ਨੂੰ
ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ ਇਸ ਲਈ ਉਹਨਾਂ ਕਿਹਾ ਕਿ
ਬਜੁਰਗ ਅਤੇ ਦਿੱਲ ਦੇ ਰੋਗਾਂ ਦੇ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜਿਆਦਾ ਠੰਡ ਅਤੇ ਧੁੰਦ
ਹੋਣ ਤੇ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ
ਨੁਮੋਨੀਆਂ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀ,
ਦਸਤ ਵੀ ਲੱਗ ਸਕਦੇ ਹਨ ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ
ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੁਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕਪੜੇ ਪਾਉਣ ਦੇ ਨਾਲ
ਸਿਰ ਤੇ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜ਼ਰੂਰ ਪਾਈਆਂ ਜਾਣ ਉਹਨਾਂ ਕਿਹਾ ਕਿ ਸਰਦੀ ਦੇ ਮੌਸਮ
ਵਿੱਚ ਘਰਾਂ ਵਿੱਚ ਬੰਦ ਕਮਰੇ ਵਿੱਚ ਅੰਗੀਠੀ ਬਾਲ ਕੇ ਕਦੇ ਵੀ ਅੱਗ ਨਾ ਸੇਕੀ ਜਾਵੇ ਕਿਉਂਕਿ ਇਸ
ਤਰਾਂ ਕਾਰਬਨ ਮੋਨੋਆਕਸਾਈਡ ਗੈਸ ਬਣਦੀ ਹੈ ਅਤੇ ਆਕਸੀਜਨ ਦੀ ਕਮੀ ਹੋ ਜਾਂਦੀ ਹੈ,ਜੋ ਕਿ
ਸਾਡੇ ਲਈ ਜਾਨਲੇਵਾ ਵੀ ਸਾਬਤ ਹੋ ਸਕਦੀ ਹੈ
ਡਾ. ਦਲਬੀਰ ਕੌਰ ਨੇ ਦੱਸਿਆ ਕਿ ਦਮਾ ਅਤੇ ਸਾਹ ਦੀ ਬਿਮਾਰੀ ਦੇ ਮਰੀਜ ਬਹੁਤੀ ਜਿਆਦਾ
ਠੰਡ ਹੋਣ ਤੇ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ ਅਤੇ ਖੁਰਾਕ ਵਿੱਚ ਵੀ ਗਰਮ ਚੀਜਾਂ ਜਿਵੇਂ ਸੂਪ,
ਚਾਹ, ਕਾਫੀ, ਸੰਤੁਲਿਤ ਖੁਰਾਕ ਦਾ ਸੇਵਨ ਕਰਨ ਇਸ ਮੋਸਮ ਵਿੱਚ ਗਰਮ ਕਪੜੇ ਦੋ ਜਾਂ ਤਿੰਨ
ਪਰਤਾਂ ਵਿੱਚ ਪਾਏ ਜਾਣ ਤਾਂ ਜੋ ਸ਼ਰੀਰ ਦਾ ਤਾਪਮਾਨ ਨਾਰਮਲ ਬਣਿਆ ਰਹੇ ਸ਼ਰੀਰ ਵਿੱਚ ਪਾਣੀ
ਦੀ ਘਾਟ ਨੂੰ ਪੂਰਾ ਕਰਨ ਲਈ ਥੋੜੇ ਥੋੜੇ ਸਮੇਂ ਜਾ ਲੋੜ ਅਨੁਸਾਰ ਕੋਸਾ ਜਾਂ ਗਰਮ ਗੁਨਗੁਨਾ ਪਾਣੀ
ਪੀਤਾ ਜਾਵੇ ਅਤੇ ਸੰਤੁਲਿਤ ਖੁਰਾਕ ਦਾ ਸੇਵਨ ਕੀਤਾ ਜਾਵੇ ਉਹਨਾਂ ਕਿਹਾ ਕਿ ਸਰਦੀ ਲੱਗਣ ਨਾਲ
ਆਮ ਤੋਰ ਤੇ ਫੱਲੁ ਹੋ ਜਾਂਦਾ ਹੈ ਠੰਡ ਵਿਚ ਕੰਬਣੀ ਆਉਣ ਨੂੰ ਨਜਰਅੰਦਾਜ ਨਹੀਂ ਕਰਨਾ ਚਾਹੀਦਾ,
ਕਿਉਂਕਿ ਇਹ ਪਹਿਲਾ ਸੰਕੇਤ ਹੈ ਕਿ ਤੁਹਾਡਾ ਸ਼ਰੀਰ ਗਰਮੀ ਗਵਾ ਰਿਹਾ ਹੈ ਅਜਿਹੀ ਹਾਲਤ ਵਿੱਚ
ਸ਼ਰਾਬ ਦਾ ਸੇਵਨ ਹਾਈਪੋਥਰਮੀਆ (ਸਰੀਰ ਦੇ ਤਾਪਮਾਨ ਵਿੱਚ ਗਿਰਾਵਟ) ਕਾਰਣ ਮੋਤ ਦੇ ਜੋਖਮ
ਨੂੰ ਹੋਰ ਵਧਾ ਦਿੰਦਾ ਹੈ ਉਹਨਾਂ ਕਿਹਾ ਕਿ ਜਿਲ੍ਹਾ ਸਿਹਤ ਵਿਭਾਗ ਵੱਲੋਂ ਜਿਲ਼ੇ ਅਧੀਨ ਆਉਂਦੇ
ਹਸਪਤਾਲਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਇਸ ਸਬੰਧੀ ਲੋੜੀਂਦੇ ਇੰਤਜਾਮ ਕਰਨ ਲਈ ਕਹਿ
ਦਿੱਤਾ ਗਿਆ ਹੈ