Punjab Police ASI died due to electrocution

December 27, 2022 - PatialaPolitics

Punjab Police ASI died due to electrocution

Punjab Police ASI died due to electrocution

ਹੁਸ਼ਿਆਰਪੁਰ ਤੋਂ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ ਠੰਡ ਤੋਂ ਬਚਣ ਲਈ ਹੀਟਰ ਲਗਾ ਕੇ ਡਿਊਟੀ ਕਰ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਦੱਸ ਦੇਈਏ ਕਿ ਏਐਸਆਈ ਪੁਲਿਸ ਲਾਈਨ ਦੇ ਗੇਟ ਤੋਂ ਡਿਊਟੀ ਕਰ ਰਿਹਾ ਸੀ, ਜਿਸ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ ਹੋ ਗਈ।

 

ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਏਐਸਆਈ ਪਰਨਾਮ ਸਿੰਘ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨਾਨਕ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਪੁਲੀਸ ਲਾਈਨ ਵਿੱਚ ਏ.ਐਸ.ਆਈ. ਬਿਜਲੀ ਦਾ ਕਰੰਟ ਲੱਗਣ ਕਾਰਨ ਹੀਟਰ ਨੂੰ ਅੱਗ ਲੱਗ ਗਈ ਅਤੇ ਉਸ ਦੀ ਮੌਤ ਹੋ ਗਈ।