Patiala: 2 arrested with 10 kg opium
December 29, 2022 - PatialaPolitics
Patiala: 2 arrested with 10 kg opium
10 ਕਿੱਲੋਗ੍ਰਾਮ ਅਫੀਮ ਸਮੇਤ 02 ਵਿਅਕਤੀ ਗ੍ਰਿਫਤਾਰ । ਸ੍ਰੀ ਵਰੁਣ ਸ਼ਰਮਾ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਫੰਰਸ ਰਾਂਹੀ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੂੰ ਉਸ ਸਮੇਂ ਕਾਮਯਾਬੀ ਮਿਲੀ ਜਦੋਂ 02 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਕਿੱਲੋਗ੍ਰਾਮ ਅਫੀਮ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਜਿੰਨਾਂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਹਰਬੀਰ ਸਿੰਘ ਅਟਵਾਲ, ਪੀ.ਪੀ.ਐਸ ਕਪਤਾਨ ਪੁਲਿਸ ਇੰਨਵੈਸਟੀਗੇਸਨ ਪਟਿਆਲਾ ਅਤੇ ਸ੍ਰੀ ਦਵਿੰਦਰ ਕੁਮਾਰ ਅੱਤਰੀ ਪੀ.ਪੀ.ਐਸ ਉਪ ਕਪਤਾਨ ਪੁਲਿਸ ਨਾਭਾ ਦੀ ਨਿਗਰਾਨੀ ਹੇਠ ਇੰਸਪੈਕਟਰ ਗੁਰਪ੍ਰੀਤ ਸਿੰਘ ਭਿੰਡਰ, ਮੁੱਖ ਅਫਸਰ ਥਾਣਾ ਸਦਰ ਨਾਭਾ ਸਮੇਤ ਪੁਲਿਸ ਪਾਰਟੀ ਮਿਤੀ 28.12.2022 ਨੂੰ ਗੋਲ ਚੋਕ ਰੋਹਟੀ ਪੁਲ ਨਾਭਾ ਨੇੜੇ ਚੈਕਿੰਗ ਦੇ ਸਬੰਧ ਵਿੱਚ ਮੌਜੂਦ ਸੀ ਤਾਂ ਕਾਰ ਨੰਬਰੀ HR-55 Y-4422 ਮਾਰਕਾ ਰਿਟਜ ਵਿੱਚ ਸਵਾਰ 02 ਵਿਅਕਤੀ ਜਿੰਨ੍ਹਾਂ ਦੀ ਪਹਿਚਾਣ 1) ਰਣਬੀਰ ਸਿੰਘ ਉਰਫ ਸੋਨੀ ਪੁੱਤਰ ਗੁਰਦੇਵ ਸਿੰਘ 2) ਕੁਲਦੀਪ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀਆਨ ਪਿੰਡ ਕੱਕਹੇੜੀ ਥਾਣਾ ਸੀਵਨ ਤਹਿਸੀਲ ਗੁਹਲਾ ਜਿਲ੍ਹਾ ਕੈਥਲ (ਹਰਿਆਣਾ) ਵੱਜੋਂ ਹੋਈ, ਦੀ ਸ਼ੱਕ ਦੇ ਆਧਾਰ ਤੇ ਜਦੋਂ ਤਲਾਸ਼ੀ ਕੀਤੀ ਗਈ ਤਾਂ ਕਾਰ ਦੀ ਡਰਾਈਵਰ ਸੀਟ ਦੇ ਨੀਚੇ ਤੋਂ ਇਕ ਪਿੱਠੂ ਬੈਗ ਵਿੱਚੋਂ 10 ਕਿੱਲੋਗ੍ਰਾਮ ਅਫੀਮ ਬ੍ਰਾਮਦ ਕੀਤੀ ਗਈ। ਜਿਸ ਤੇ ਉਕਤਾਨ ਦੇ ਖਿਲਾਫ ਮੁਕੱਦਮਾ ਨੰਬਰ 331 ਮਿਤੀ 28.12.2022 ਅ/ਧ 18/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਨਾਭਾ ਦਰਜ ਕੀਤਾ ਗਿਆ। ਗ੍ਰਿਫਤਾਰ ਕੀਤੇ ਗਏ ਦੋਸੀਆਨ ਦੇ ਖਿਲਾਫ ਪਹਿਲਾਂ ਵੀ ਪੰਜਾਬ ਅਤੇ ਹਰਿਆਣਾ ਦੇ ਵੱਖ-2 ਥਾਣਿਆਂ ਵਿੱਚ ਐਨ.ਡੀ.ਪੀ.ਐਸ ਐਕਟ ਤਹਿਤ 04 ਮੁਕੱਦਮੇ ਦਰਜ ਹਨ। ਜਿੰਨ੍ਹਾ ਪਾਸੋ ਡੂੰਘਾਈ ਨਾਲ ਪੁੱਛਗਿੱਛ ਜਾਰੀ ਹੈ ਕਿ ਉਹ ਇਹ ਅਫੀਮ ਕਿੱਥੋ ਤੇ ਕਿਸ ਪਾਸੋ ਲੈ ਕੇ ਆਏ ਸਨ ਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ।