Canada:Patiala boy Hashish Singh dies of heart attack in Brampton

December 29, 2022 - PatialaPolitics

Canada:Patiala boy Hashish Singh dies of heart attack in Brampton

 

ਪਟਿਆਲਾ ਦੇ ਨੌਜਵਾਨ ਹਸ਼ੀਸ਼ ਸਿੰਘ ਦੀ ਕੈਨੇਡਾ ਵਿੱਚ ਹਾਰਟ ਅਟੈਕ ਨਾਲ ਮੌਤ
– ਸਿਰਫ਼ ਦੋ ਦਿਨ ਪਹਿਲਾਂ ਹੀ ਪਟਿਆਲਾ ਤੋਂ ਬਰੈਂਪਟਨ ਗਿਆ ਸੀ ਸਟੱਡੀ ਵੀਜੇ ‘ਤੇ
ਪਟਿਆਲਾ, 29 ਦਸੰਬਰ :
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਆਈ.ਐਸ. ਬਿੰਦਰਾ ਦੇ ਭਤੀਜੇ ਹਸ਼ੀਸ਼ ਸਿੰਘ ਦੀ ਕੈਨੇਡਾ ਵਿੱਚ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ। ਹਸ਼ੀਸ਼ ਸਿੰਘ ਦੋ ਦਿਨ ਪਹਿਲਾਂ ਹੀ ਪਟਿਆਲਾ ਤੋਂ ਬਰੈਂਪਟਨ ਸ਼ਹਿਰ ਵਿੱਚ ਸਟੱਡੀ ਵੀਜੇ ‘ਤੇ ਗਿਆ ਸੀ। ਹਾਲੇ ਪਰਿਵਾਰ ਇਸ ਗੱਲ ਦੀਆਂ ਖੁਸੀਆਂ ਮਨਾ ਰਿਹਾ ਸੀ ਕਿ ਉਨ੍ਹਾਂ ਦਾ ਪੁੱਤਰ ਕੈਨੇਡਾ ਚੱਲਾ ਗਿਆ ਹੈ ਪਰ ਸਿਰਫ਼ ਦੋ ਦਿਨ ਬਾਅਦ ਹਸ਼ੀਸ਼ ਸਿੰਘ ਨੂੰ ਅਚਾਨਕ ਹੋਏ ਅਟੈਕ ਨੇ ਘਰ ਵਿੱਚ ਗਮ ਦਾ ਮਾਹੌਲ ਬਣਾ ਦਿੱਤਾ ਹੈ। ਇਸ ਦੁੱਖ ਦੀ ਘੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਤੇ ਹੋਰ ਵੱਖ-ਵੱਖ ਪਾਰਟੀ ਦੇ ਨੇਤਾਵਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦੇ ਪ੍ਰਗਟਾਵੇ ਕੀਤੇ ਹਨ।