Punjab Schools to remain closed till 8 January 2023

January 1, 2023 - PatialaPolitics

Punjab Schools to remain closed till 8 January 2023

ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ

 

ਪੰਜਾਬ ‘ਚ 2 ਜਨਵਰੀ ਨੂੰ ਨਹੀਂ ਖੁੱਲ੍ਹਣਗੇ ਸਕੂਲ, ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ ਤੱਕ ਵਧਾਈਆਂ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 1 ਜਨਵਰੀ

ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਨੂੰ ਨਹੀਂ ਖੁੱਲ੍ਹਣੇ ਸਨ ਪ੍ਰੰਤੂ ਹੁਣ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ।

ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ 1ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਮੌਸਮ ਦੇ ਖ਼ਰਾਬ ਹੋਣ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।