DC office Patiala employees welcome new year with Sukhmani Sahib Path

January 2, 2023 - PatialaPolitics

DC office Patiala employees welcome new year with Sukhmani Sahib Path

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ
ਡਿਪਟੀ ਕਮਿਸ਼ਨਰ ਦਫ਼ਤਰ ਨੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
-ਡਿਪਟੀ ਕਮਿਸ਼ਨਰ ਦਫ਼ਤਰ ਨੇ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਨਵਾਂ ਸਾਲ
-ਪਿਛਲੇ ਸਾਲ ਦੀ ਤਰ੍ਹਾਂ ਨਵੇਂ ਵਰ੍ਹੇ ‘ਚ ਵੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਵੇ ਹਰ ਅਧਿਕਾਰੀ ਤੇ ਕਰਮਚਾਰੀ : ਸਾਕਸ਼ੀ ਸਾਹਨੀ
ਪਟਿਆਲਾ, 2 ਜਨਵਰੀ:
ਨਵੇਂ ਵਰ੍ਹੇ 2023 ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਭਾਈ ਪ੍ਰਿੰਸਪਾਲ ਸਿੰਘ ਪਟਿਆਲੇ ਵਾਲਿਆਂ ਦੇ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ।
ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਸੱਦਾ ਦਿੱਤਾ ਕਿ ਜਿਸ ਤਰ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪਿਛਲੇ ਵਰ੍ਹੇ ‘ਚ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਤੇ ਪੂਰੀ ਲਗਨ ਨਾਲ ਨਿਭਾਈ, ਇਸ ਨਵੇਂ ਵਰ੍ਹੇ ‘ਚ ਵੀ ਸਾਰੇ ਮੁਲਾਜਮ ਆਪਣੇ ਫ਼ਰਜ਼ ਤੇ ਸੌਂਪੀ ਗਈ ਡਿਊਟੀ ਸਮਰਪਣ ਭਾਵਨਾਂ ਨਾਲ ਨਿਭਾਉਣ।
ਸਾਕਸ਼ੀ ਸਾਹਨੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ, ਕਿ ਹਰ ਵਿਭਾਗ ਦਾ ਅਧਿਕਾਰੀ ਤੇ ਕਰਮਚਾਰੀ, ਨਵੇਂ ਵਰ੍ਹੇ ‘ਚ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ, ਲਾਭਪਾਤਰੀਆਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ।
ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਨਾਇਬ ਤਹਿਲਸੀਦਾਰ ਪਵਨਦੀਪ ਸਿੰਘ, ਸੁਪਰਡੈਂਟ ਮਾਲ ਹਮੀਰ ਸਿੰਘ ਸੰਗਤੀਵਾਲ, ਸੁਪਰਡੈਂਟ ਹਰਜੀਤ ਸਿੰਘ ਸਮੇਤ ਵੱਡੀ ਗਿਣਤੀ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।

 

View this post on Instagram

 

A post shared by Patiala Politics (@patialapolitics)