Passengers going to USA stuck at Amritsar airport

January 6, 2023 - PatialaPolitics

Passengers going to USA stuck at Amritsar airport

ਅੰਮ੍ਰਿਤਸਰ ਵਿਚ ਇੰਟਰਨੈਸ਼ਨਲ ਏਅਰਪੋਰਟ ‘ਤੇ ਵੀਰਵਾਰ ਦੇਰ ਰਾਤ ਜ਼ਬਰਦਸਤ ਹੰਗਾਮਾ ਹੋਇਆ। ਅਮਰੀਕਾ ਜਾਣ ਵਾਲੇ ਯਾਤਰੀ ਬੀਤੇ 24 ਘੰਟਿਆਂ ਤੋਂ ਏਅਰਪੋਰਟ ‘ਤੇ ਫਸੇ ਹੋਏ ਹਨ ਪਰ ਉਨ੍ਹਾਂ ਨੂੰ ਨਾ ਤਾਂ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਤੇ ਨਾ ਹੀ ਉਨ੍ਹਾਂ ਨੂੰ ਫਲਾਈਟ ਦੀ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਠੰਡ ਅਤੇ ਧੁੰਦ ਕਾਰਨ ਕਈ ਹਵਾਈ ਸਫ਼ਰ ਰੱਦ ਕੀਤੇ ਗਏ ਹਨ, ਪਰ ਯਾਤਰੀਆਂ ਦਾ ਕਹਿਣਾ ਹੈ ਕਿ ਸਾਨੂੰ ਸਹੀ ਢੰਗ ਨਾਲ ਕੋਈ ਸੂਚਨਾ ਨਹੀਂ ਦਿੱਤੀ ਜਾ ਰਹੀ। ਜਿਸ ਕਾਰਨ ਯਾਤਰੀ ਭੜਕ ਉੱਠਦੇ ਹਨ। ਕਰੀਬ 150 ਯਾਤਰੀ ਹਨ, ਜਿਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ