Ludhiana:23-yr old Kiranjot Kaur died in Hong Kong accident

January 8, 2023 - PatialaPolitics

Ludhiana:23-yr old Kiranjot Kaur died in Hong Kong accident

Ludhiana:23-yr old Kiranjot Kaur died in Hong Kong accident

ਪੰਜਾਬ ਦੇ ਲੁਧਿਆਣਾ ਦੀ ਰਹਿਣ ਵਾਲੀ 22 ਸਾਲਾ ਲੜਕੀ ਦੀ ਹਾਂਗਕਾਂਗ ਵਿੱਚ ਮੌਤ ਹੋ ਗਈ ਹੈ। ਲੜਕੀ ਮਾਲ ‘ਚ ਕੰਮ ਕਰਦੀ ਸੀ। ਉਹ ਬਿਨਾਂ ਸੇਫਟੀ ਬੈਲਟ ਦੇ ਮਾਲ ਦੇ ਸ਼ੀਸ਼ੇ ਸਾਫ਼ ਕਰ ਰਹੀ ਸੀ ਜਦੋਂ ਅਚਾਨਕ ਉਹ ਆਪਣਾ ਸੰਤੁਲਨ ਗੁਆ ​​ਬੈਠੀ ਅਤੇ 22ਵੀਂ ਮੰਜ਼ਿਲ ਤੋਂ ਹੇਠਾਂ ਡਿੱਗ ਗਈ।

ਬੱਚੀ ਦੇ ਹੇਠਾਂ ਡਿੱਗਦੇ ਹੀ ਲੋਕਾਂ ਨੇ ਤੁਰੰਤ ਪੁਲਸ ਨੂੰ ਬੁਲਾ ਕੇ ਉਸ ਨੂੰ ਹਸਪਤਾਲ ਪਹੁੰਚਾਇਆ ਪਰ ਲੜਕੀ ਦੀ ਰਸਤੇ ‘ਚ ਹੀ ਮੌਤ ਹੋ ਗਈ। ਮਰਨ ਵਾਲੀ ਲੜਕੀ ਦਾ ਨਾਂ ਕਿਰਨਜੋਤ ਕੌਰ ਹੈ, ਉਹ ਜਗਰਾਉਂ ਦੇ ਪਿੰਡ ਭੰਮੀਪੁਰਾ ਦੀ ਰਹਿਣ ਵਾਲੀ ਸੀ।

ਲਾਡਲੀ ਧੀ ਕਿਰਨਜੋਤ ਕੌਰ ਦੀ ਮੌਤ ਦੀ ਖ਼ਬਰ ਸੁਣ ਕੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਇਸ ਦੇ ਨਾਲ ਹੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਪਰਿਵਾਰ ਲਗਾਤਾਰ ਸੰਘਰਸ਼ ਕਰ ਰਿਹਾ ਹੈ। ਪਰਿਵਾਰ ਵੱਲੋਂ ਪ੍ਰਸ਼ਾਸਨ ਨੂੰ ਉਨ੍ਹਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਬੇਟੀ ਦੀ ਮ੍ਰਿਤਕ ਦੇਹ ਭਾਰਤ ਆ ਸਕੇ।

ਲੜਕੀ ਦੇ ਪਰਿਵਾਰ ਵਾਲਿਆਂ ਅਨੁਸਾਰ ਕਿਰਨਜੋਤ ਪੰਜਾਬ ਵਿੱਚ ਰੁਜ਼ਗਾਰ ਨਾ ਮਿਲਣ ਕਾਰਨ ਚੰਗੇ ਭਵਿੱਖ ਲਈ ਵਿਦੇਸ਼ ਗਈ ਸੀ। ਕਿਰਨਜੋਤ ਅਜੇ 5 ਮਹੀਨੇ ਪਹਿਲਾ ਹੀ ਵਿਦੇਸ਼ ਗਈ ਸੀ। ਡਿਊਟੀ ‘ਤੇ ਜਾਣ ਤੋਂ ਪਹਿਲਾਂ ਲੜਕੀ ਨੇ ਪਰਿਵਾਰ ਨਾਲ ਫੋਨ ‘ਤੇ ਗੱਲ ਕੀਤੀ ਸੀ।