108 ambulance employees on indefinite strike across Punjab

January 12, 2023 - PatialaPolitics

108 ambulance employees on indefinite strike across Punjab

 

108 ਐਂਬੂਲੈਂਸ ਇੰਪਲਾਈਜ ਐਸੋਸੀਏਸ਼ਨ ਪੰਜਾਬ ਵੱਲੋਂ ਰਾਸ਼ਟਰੀ ਭਗਵਾ ਸੈਨਾ ਅਤੇ ਬਾਲਮੀਕਿ ਧਰਮ ਸਮਾਜ ਵੱਲੋਂ ਸਾਂਝੇ ਤੌਰ ਤੇ ਪ੍ਰੈਸ ਕਾਨਫਰੰਸ ਕਰਕੇ ਮਿਤੀ 09-01-2023 ਨੂੰ 108 ਐਂਬੂਲੈਂਸ ਮੁਲਾਜਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਸਰਕਾਰ ਨੂੰ ਜਾਣੂੰ ਕਰਵਾਇਆ ਗਿਆ ਸੀ ਅਤੇ ਮੰਗਾਂ ਨਾ ਮੰਨੇ ਜਾਣ ਦੀ ਹਾਲਤ ਵਿੱਚ ਹੜਤਾਲ ਉੱਤੇ ਜਾਣ ਦੀ ਚਿਤਾਵਨੀ ਦਿੱਤੀ ਗਈ ਸੀ। ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਇਹਨਾਂ ਮੰਗਾਂ ਵੱਲ਼ ਕੋਈ ਧਿਆਨ ਨਾ ਦੇ ਕੇ ਮੁਲਾਜਮਾਂ ਨੂੰ ਅਣਗੌਲਿਆ ਕੀਤਾ ਗਿਆ ਹੈ, ਜਿਸ ਕਾਰਨ ਅੱਜ ਤੋਂ 108 ਐਂਬੂਲੈਂਸ ਮੁਲਾਜਮ ਸਮੂਹਿਕ ਤੌਰ ਤੇ ਪੂਰੇ ਪੰਜਾਬ ਵਿੱਚ ਮੰਗਾਂ ਨਾ ਮੰਨੇ ਜਾਣ ਤੱਕ ਅਣਮਿੱਥੇ ਸਮੇਂ ਲਈ ਹੜਤਾਲ ਤੇ ਜਾ ਰਹੇ ਹਨ। ਇਸ ਸਮੇਂ ਦੌਰਾਨ ਮਰੀਜਾਂ ਨੂੰ ਜੋ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ ਜਾਂ ਆਮ ਲੋਕਾਂ ਨੂੰ ਜੇ ਕੋਈ ਸਮੱਸਿਆ ਆਉਂਦੀ ਹੈ ਤਾਂ ਉਸਦੀ ਜਿੰਮੇਵਾਰੀ ਮੁਕੰਮਲ ਤੌਰ ਤੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ,ਪੰਜਾਬ ਦੀ ਹੋਵੇਗੀ।
ਮੁਲਾਜਮਾਂ ਦੀਆਂ ਮੁੱਖ ਮੰਗਾਂ-
1. ਠੇਕੇਦਾਰੀ ਸਿਸਟਮ ਨੂੰ ਖਤਮ ਕਰਕੇ ਮੁਲਾਜਮਾਂ ਨੂੰ ਪੰਜਾਬ ਸਰਕਾਰ ਅਧੀਨ ਰੈਗੂਲਰ ਕੀਤਾ ਜਾਵੇ।
2. ਹਰਿਆਣਾ ਸਰਕਾਰ ਦੀ ਤਰਜ ਤੇ ਮੁਲਾਜਮਾਂ ਦੀ ਤਨਖਾਹ 30 ਤੋਂ 35 ਹਜਾਰ ਕੀਤੀ ਜਾਵੇ।
3. ਕੰਪਨੀ ਵੱਲੋਂ ਧੱਕੇਸ਼ਾਹੀ ਨਾਲ ਕੱਢੇ ਗਏ ਮੁਲਾਜਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ।
4. 10% ਸਾਲਾਨਾ ਵਾਧਾ ਯਕੀਨੀ ਬਣਾਇਆ ਜਾਵੇ ਅਤੇ ਪਿਛਲੇ 10 ਸਾਲਾਂ ਤੋਂ ਜੋ ਵਾਧਾ ਹੁਣ ਤੱਕ ਰੋਕ ਕੇ ਰੱਖਿਆ ਗਿਆ ਹੈ, ਉਹ ਵਿਆਜ ਸਮੇਤ ਮੁਲਾਜਮਾਂ ਨੂੰ ਦਵਾਇਆ ਜਾਵੇ।
5. ਐਕਸੀਡੈਂਟ ਜਾਂ ਬਿਮਾਰੀ ਬੀਮਾ 50 ਲੱਖ ਰੁਪਏ ਤੱਕ ਦਾ ਹਰ ਮੁਲਾਜਮ ਦਾ ਕੀਤਾ ਜਾਵੇ।
6. ਨੌਕਰੀ ਦੌਰਾਨ ਜਾਨ ਗਵਾਉਣ ਜਾਂ ਅਪਾਹਿਜ ਹੋਣ ਵਾਲੇ ਮੁਲਾਜਮਾਂ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ
ਅਤੇ ਪੈਨਸ਼ਨ ਲਾਗੂ ਕੀਤੀ ਜਾਵੇ।
Mankreet Misser
ਵੱਲੋਂ:- 108 ਐਂਬੂਲੈਂਸ ਇੰਪਲਾਈਜ ਐਸੋਸੀਏਸ਼ਨ ਪੰਜਾਬ

 

View this post on Instagram

 

A post shared by Patiala Politics (@patialapolitics)