Patiala:Sukhbir Badal visit to Surjit Rakhra house

January 15, 2023 - PatialaPolitics

Patiala:Sukhbir Badal visit to Surjit Rakhra house

 

ਦੇਸ਼ ਦੇ ਰਾਸ਼ਟਰਪਤੀ ਵੱਲੋਂ ਐੱਨਆਰਆਈ ਦਰਸ਼ਨ ਸਿੰਘ ਧਾਲੀਵਾਲ ਨੂੰ ਪ੍ਰਵਾਸੀ ਭਾਰਤੀ ਅਵਾਰਡ ਦੇ ਨਾਲ ਸਨਮਾਨਤ ਕਰਨ ਤੇ ਸੁਖਬੀਰ ਸਿੰਘ ਬਾਦਲ ਪਹੁੰਚੇ ਵਧਾਈ ਦੇਣ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਰਾਸ਼ਟਰਪਤੀ ਵੱਲੋਂ ਦਰਸ਼ਨ ਸਿੰਘ ਧਾਲੀਵਾਲ ਨੂੰ ਪ੍ਰਵਾਸੀ ਭਾਰਤੀ ਐਵਾਰਡ ਨਾਲ ਸਨਮਾਨਿਤ ਕਰਨਾ ਪੰਜਾਬ ਲਈ ਬਹੁਤ ਵੱਡੀ ਮਾਣ ਵਾਲੀ ਗੱਲ ਹੈ ਉਹਨਾਂ ਕਿਹਾ ਕਿ ਇਹ ਅਵਾਰਡ ਮਿਲਣ ਨਾਲ ਪੰਜਾਬ ਦਾ ਪੂਰੇ ਸੰਸਾਰ ਵਿੱਚ ਨਾਂ ਚਮਕਿਆ ਅਤੇ ਦਰਸ਼ਨ ਸਿੰਘ ਧਾਲੀਵਾਲ ਅਤੇ ਸਮੂਹ ਰੱਖੜਾ ਪਰਿਵਾਰ ਵੱਲੋਂ ਰਾਜਨੀਤੀ ਤੋਂ ਉੱਪਰ ਉੱਠ ਕੇ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ-ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਦੋਰਾਨ ਦਰਸ਼ਨ ਸਿੰਘ ਧਾਲੀਵਾਲ ਅਤੇ ਸਮੂਹ ਰੱਖੜਾ ਪਰਿਵਾਰ ਵੱਲੋਂ ਲੰਗਰ ਦੀ ਸੇਵਾ ਨਿਭਾਈ ਗਈ ਸੀ ਪਰ ਜਦੋਂ ਦਰਸ਼ਨ ਸਿੰਘ ਧਾਲੀਵਾਲ ਆਪਣੇ ਪਰਵਾਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਤੋਂ ਦਿੱਲੀ ਉਤਰੇ ਤਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਵਾਪਸ ਭੇਜਿਆ ਗਿਆ ਅਤੇ ਉਸ ਟਾਇਮ ਕੇਂਦਰ ਸਰਕਾਰ ਨੇ ਕੀਤੀ ਭੁੱਲ ਨੂੰ ਸਮਝਿਆ ਤੇ ਹੁਣ ਦਰਸ਼ਨ ਸਿੰਘ ਧਾਲੀਵਾਲ ਨੂੰ ਅਮਰੀਕਾ ਤੋਂ ਬੁਲਾ ਕੇ ਉਨ੍ਹਾਂ ਨੂੰ ਪ੍ਰਵਾਸੀ ਭਾਰਤੀ ਐਵਾਰਡ ਨਾਲ ਸਨਮਾਨਤ ਕੀਤਾ ਜਿਸ ਲਈ ਉਹ ਕੇਂਦਰ ਸਰਕਾਰ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਨ

ਬਾਈਟ–ਸੁਖਬੀਰ ਸਿੰਘ ਬਾਦਲ ਸ਼ਿਰੋਮਣੀ ਅਕਾਲੀਦਲ ਦੇ ਪ੍ਰਧਾਨ

 

View this post on Instagram

 

A post shared by Patiala Politics (@patialapolitics)