FIR against Patiala Shopkeeper for selling banned kite strings

January 16, 2023 - PatialaPolitics

FIR against Patiala Shopkeeper for selling banned kite strings

 

ਪਾਬੰਦੀਸ਼ੁਦਾ ਚਾਈਨਾ ਡੋਰ ਵੇਚਣ ਦੇ ਦੋਸ਼ ਅਧੀਨ ਪਟਿਆਲਾ ਪੁਲਿਸ ਵਲੋਂ ਇੱਕ ਵਿਅਕਤੀ ਤੇ ਪਰਚਾ ਦਰਜ ਕੀਤਾ ਗਿਆ ਹੈ। ਮੁਲਜ਼ਮ ਤੋਂ 6 ਚਾਈਨਾ ਡੋਰ ਦੇ ਗੱਟੂ ਬਰਾਮਦ ਕੀਤੇ ਗਏ ਹਨ। ਪ੍ਰਰਾਪਤਾ ਜਾਣਕਾਰੀ ਅਨੁਸਾਰ ਅਜੈਬ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ‘ਚ ਸਫਬਾਦੀ ਗੇਟ ਵਿਖੇ ਮੌਜੂਦ ਸੀ ਤਾਂ ਕਿਸੀ ਖਾਸ ਨੇ ਸੂਚਨਾ ਦਿੱਤੀ ਕਿ ਡੀ ਕੇ ਜਰਨਲ ਸਟੋਰ ਸਰਹੰਦੀ ਬਜ਼ਾਰ ਵਿਖੇ ਚਾਈਨਾ ਡੋਰ ਵੇਚ ਰਿਹਾ ਹੈ, ਜਿਸ ਦੀ ਪੰਜਾਬ ਸਰਕਾਰ ਵੱਲੋਂ ਵੇਚਣ ‘ਤੇ ਪਾਬੰਦੀ ਲਗਾਈ ਹੈ। ਪੁਲਿਸ ਨੇ ਤੁਰੰਤ ਮੁਲਜ਼ਮ ਤੋਂ ਪਾਬੰਦੀਸ਼ੁਦਾ ਚਾਈਨਾ ਡੋਰ ਦੇ 6 ਗੱਟੂ ਬਰਾਮਦ ਕੀਤੇ। ਦੀਪਕ ਸ਼ਰਮਾ ਪੁੱਤਰ ਰਾਮ ਕਰਨ, ਵਾਸੀ ਪਟਿਆਲਾ ਦੇ ਖ਼ਿਲਾਫ਼ FIR No. 11 DTD 15-01-23 U/S 188 IPC ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।