Amarinder Singh allows student Union Elections in Punjab
March 27, 2018 - PatialaPolitics
Punjab government allows college student union elections to be held in the state after 25 years. #PunjabAssembly
ਪੰਜਾਬ ਦੀ ਕਾਂਗਰਸ ਸਰਕਾਰ ਨੇ ਸੂਬੇ ਵਿਚ ਵਿਦਿਆਰਥੀ ਚੋਣਾਂ ਕਰਵਾਉਣ ਦਾ ਫ਼ੈਸਲਾ ਕੀਤਾ ਹੈ।ਇਸ ਸੰਬੰਧੀ ਐਲਾਨ ਅੱਜ ਵਿਧਾਨ ਸਭਾ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦ ਮਤਾ ਪੇਸ਼ ਕਰਦਿਆਂ ਕੀਤਾ। ਉਨ੍ਹਾਂ ਆਖ਼ਿਆ ਕਿ ਕਾਲਜਾਂ ਅਤੇ ਯੂਨੀਵਰਸਿਟੀਆਂ! ਦੇ ਆਗਾਮੀ ਅਕਾਦਮਿਕ ਸੈਸ਼ਨ ਤੋਂ ਸੂਬੇ ਅੰਦਰ ਵਿਦਿਆਰਥੀ ਚੋਣਾਂ ਕਰਵਾਈਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਪਿਛਲੇ 30 ਸਾਲਾਂ ਤੋਂ ਪੰਜਾਬ ਅੰਦਰ ਵਿਦਿਆਰਥੀ ਚੋਣਾਂ ਨਹੀਂ ਕਰਵਾਈਆਂ ਗਈਆਂ। ਜ਼ਿਕਰਯੋਗ ਹੈ ਕਿ ਵਿਦਿਆਰਥੀ ਚੋਣਾਂ ਕਰਵਾਏ ਜਾਣ ਬਾਰੇ ਸੂਬੇ ਵਿਚ ਰਾਏ ਵੰਡੀ ਹੋਈ ਹੈ। ਕੁਝ ਲੋਕ ਇਸ ਨੂੰ ਰਾਜਨੀਤੀ ਨੂੰ ਸਮਝਣ ਅਤੇ ਵਿਦਿਆਰਥੀਆਂ ਨੂੰ ਰਾਜਸੀ ਤੌਰ ’ਤੇ ਜਾਗਰਿਤ ਕਰਨ ਦਾ ਜ਼ਰੀਆ ਮੰਨਦੇ ਹਨ ਜਦਕਿ ਕੁਝ ਲੋਕ ਇਨ੍ਹਾਂ ਚੋਣਾਂ ਨੂੰ ਵਿਦਿਆਰਥੀਆਂ ਦੇ ਅਕਾਦਮਿਕ ਕੈਰੀਅਰ ਵਿਚ ਰੋੜਾ ਅਤੇ ਕਾਲਜਾਂ ਤੇ ਯੂਨੀਵਰਸਿਟੀ ਕੈਂਪਸਿਜ਼ ਅੰਦਰ ਤਲਖ਼ੀ ਅਤੇ ਹਿੰਸਾ ਵਾਲਾ ਮਾਹੌਲ ਸਿਰਜਣ ਲਈ ਜ਼ਿੰਮੇਵਾਰ ਮੰਨਦੇ ਹਨ।