2 arrested in Patiala teen rape case
January 23, 2023 - PatialaPolitics
2 arrested in Patiala teen rape case
ਪਟਿਆਲਾ ਦੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਬਲਵੇੜਾ ਵਿਖੇ ਇਕ ਨਾਬਾਲਗ ਲੜਕੀ ਦੇ ਨਾਲ ਜਬਰ-ਜ਼ਨਾਹ ਕਰਨ ਵਾਲੇ ਦੋਸ਼ੀਆਂ ਨੂੰ ਥਾਣਾ ਸਦਰ ਪੁਲਸ ਨੇ ਗ੍ਰਿਫਤਾਰ ਕਰ ਲਿਆ
ਬੀਤੇ ਦਿਨੀਂ ਪਟਿਆਲਾ ਦੇ ਨਾਲ ਲੱਗਦੇ ਬਲਬੇੜਾ ਦੇ ਦਲਿਤ ਪਰਿਵਾਰ ਨਾਲ ਸਬੰਧ ਰੱਖਣ ਵਾਲੀ ਇਕ ਨਬਾਲਗ ਲੜਕੀ ਨਾਲ ਪਿੰਡ ਦੇ ਹੀ ਦੋ ਵਿਅਕਤੀਆਂ ਵੱਲੋਂ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਇਸ ਘਟਨਾ ਤੋਂ ਬਾਅਦ ਪੀੜਤ ਲੜਕੀ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਜਿੱਥੇ ਪੀੜਤ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਸੀ ਇਸ ਮਾਮਲੇ ਨੂੰ ਮੁੱਖ ਰੱਖਦਿਆਂ ਪਟਿਆਲਾ ਦੇ ਥਾਣਾ ਸਦਰ ਪੁਲਸ ਵੱਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਥਾਣਾ ਸਦਰ ਦੇ ਇੰਚਾਰਜ ਹਰਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ਤੋਂ ਬਾਅਦ ਪੀੜਤ ਲੜਕੀ ਦੇ ਪਿਤਾ ਦੇ ਬਿਆਨ ਦਰਜ ਕਰਕੇ ਉਕਤ ਦੋਸ਼ੀਆਂ ਦੇ ਖਿਲਾਫ ਪੋਕਸੋ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਹੁਣ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਹਨਾਂ ਦੋਸ਼ੀਆਂ ਤੋਂ ਇਸ ਵਾਰਦਾਤ ਸਬੰਧੀ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ