Child Trafficking: Patiala couple arrested out to sell newborn girl

February 2, 2023 - PatialaPolitics

Child Trafficking: Patiala couple arrested out to sell newborn girl

ਮੁਲਜ਼ਮਾਂ ਨੇ ਬੀਤੇ ਦਿਨੀਂ ਇਹ ਬੱਚੀ ਫਰੀਦਕੋਟ ’ਚੋਂ ਚੋਰੀ ਕੀਤੀ ਸੀ। ਮੁਲਜ਼ਮਾਂ ਨੇ ਬੱਚੀ ਨੂੰ ਖਿਡਾਉਣ ਤੇ ਉਸ ਨਾਲ ਫੋਟੋ ਖਿਚਵਾਉਣ ਲਈ ਮਾਪਿਆਂ ਤੋਂ ਆਪਣੀ ਗੋਦ ਵਿੱਚ ਲਈ ਸੀ ਅਤੇ ਬਾਅਦ ਵਿੱਚ ਅਚਾਨਕ ਮਾਪਿਆਂ ਨੂੰ ਝਕਾਨੀ ਦੇ ਕੇ ਫਰਾਰ ਹੋ ਗਏ।
ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸੋਹਾਣਾ ਥਾਣਾ ਦੇ ਐਸਐਚਓ ਇੰਸਪੈਕਟਰ ਗੁਰਚਰਨ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਚਰਨਵੀਰ ਸਿੰਘ ਅਤੇ ਸਾਕਸ਼ੀ (ਦੋਵੇਂ ਵਾਸੀ ਪਟਿਆਲਾ) ਅਤੇ ਮਨਜਿੰਦਰ ਸਿੰਘ ਤੇ ਪਰਵਿੰਦਰ ਕੌਰ (ਦੋਵੇਂ ਵਾਸੀ ਫਰੀਦਕੋਟ) ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਮਹਿਜ਼ 5 ਦਿਨ ਦੀ ਨਵਜੰਮੀ ਬੱਚੀ ਨੂੰ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਸੋਹਾਣਾ ਥਾਣੇ ਵਿੱਚ ਮੁਲਜ਼ਮਾਂ ਖ਼ਿਲਾਫ਼ ਧਾਰਾ 370 (5), 120 ਬੀ ਅਤੇ ਜੂਵੈਨਾਈਲ ਜਸਟਿਸ ਪ੍ਰੋਟੈਕਸ਼ਨ ਆਫ਼ ਚਿਲਡਰਨ ਐਕਟ 2015 ਦੀ ਧਾਰਾ 81 ਅਧੀਨ ਪਰਚਾ ਦਰਜ ਕੀਤਾ ਹੈ।
ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪੁੱਛਗਿੱਛ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਵਿਅਕਤੀਆਂ ਕੋਲੋਂ ਬਰਾਮਦ ਕੀਤੀ ਨਵਜੰਮੀ ਬੱਚੀ ਦੇ ਅਸਲ ਮਾਤਾ ਪਿਤਾ ਫਰੀਦਕੋਟ ਦੇ ਵਸਨੀਕ ਕਿਰਨ ਅਤੇ ਕੁਲਦੀਪ ਕੁਮਾਰ ਹਨ। ਉਨ੍ਹਾਂ ਦੱਸਿਆ ਕਿ ਬੱਚੀ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਡਾਕਟਰਾਂ ਦੀ ਨਿਗਰਾਨੀ ਵਿੱਚ ਰੱਖਿਆ ਗਿਆ ਹੈ ਅਤੇ ਉਸ ਦੇ ਮਾਂ ਬਾਪ ਨੂੰ ਜਾਣਕਾਰੀ ਦੇ ਕੇ ਮੁਹਾਲੀ ਸੱਦਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਗਰੋਹ ਦੇ ਮੈਂਬਰ ਵੱਖ-ਵੱਖ ਥਾਵਾਂ ਤੋਂ ਨਵਜੰਮੇ ਬੱਚੇ ਚੋਰੀ ਕਰਕੇ ਅਜਿਹੇ ਲੋਕਾਂ ਨੂੰ ਵੇਚ ਦਿੰਦੇ ਸਨ। ਜਿਨ੍ਹਾਂ ਦੇ ਕੋਈ ਅੌਲਾਦ ਨਹੀਂ ਸੀ ਹੁੰਦੀ। ਉਨ੍ਹਾਂ ਕਿਹਾ ਕਿ ਹੁਣ ਪੁਲੀਸ ਇਹ ਪਤਾ ਲਗਾਉਣ ਵਿੱਚ ਜੁੱਟ ਗਈ ਹੈ ਕਿ ਉਕਤ ਗਰੋਹ ਦੇ ਮੈਂਬਰਾਂ ਨੇ ਹੁਣ ਤੱਕ ਕਿੰਨੇ ਬੱਚਿਆਂ ਦੀ ਤਸਕਰੀ ਕੀਤੀ ਹੈ ਅਤੇ ਉਨ੍ਹਾਂ ਬੱਚਿਆ ਦੇ ਅਸਲ ਮਾਤਾ ਪਿਤਾ ਕੌਣ ਹਨ ਅਤੇ ਇਹ ਬੱਚੇ ਕਿੱਥੇ ਕਿੱਥੇ ਸਪਲਾਈ ਕੀਤੇ ਗਏ ਹਨ।