SGPC budget 2018-19 full details

March 30, 2018 - PatialaPolitics

ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਏ ਬਜਟ ਇਜਲਾਸ ‘ਚ ਸ਼੍ਰੋਮਣੀ ਕਮੇਟੀ ਦਾ 11 ਅਰਬ 59 ਕਰੋੜ 67 ਲੱਖ ਦਾ ਬਜਟ ਪਾਸਬਜਟ ਵਿਚ ਧਰਮ ਪ੍ਰਚਾਰ, ਸਿਹਤ ਸਹੂਲਤਾਂ, ਵਿਦਿਅਕ ਪਾਸਾਰ ਦੇ ਨਾਲ-ਨਾਲ ਸਮਾਜ ਭਲਾਈ ਕਾਰਜਾਂ ਲਈ ਰੱਖੀ ਗਈ ਹੈ ਵਿਸ਼ੇਸ਼ ਰਾਸ਼ੀ-ਭਾਈ ਲੌਂਗੋਵਾਲਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਯਾਦਗਾਰ ਅਤੇ 6 ਸੁੰਦਰ ਗੇਟ ਬਣਾਏ ਜਾਣਗੇਆਈ.ਏ.ਐਸ., ਆਈ.ਪੀ.ਐਸ. ਤੇ ਪੀ.ਸੀ.ਐਸ. ਦਾ ਇਮਤਿਹਾਨ ਪਾਸ ਕਰਕੇ ਚੁਣੇ ਜਾਣ ਵਾਲੇ ਸਾਬਤ ਸੂਰਤ ਸਿੱਖਾਂ ਨੂੰ ਦਿੱਤੇ ਜਾਣਗੇ ਵਿਸ਼ੇਸ਼ ਇਨਾਮਕੈਂਸਰ ਪੀੜਤਾਂ ਲਈ 9 ਕਰੋੜ 50 ਲੱਖ ਰੁਪਏ ਦੀ ਰਾਸ਼ੀ ਰੱਖੀ ਗਈਪੱਛੜੇ ਇਲਾਕਿਆਂ ਵਿਚ ਮੁੱਢਲੀਆਂ ਮੈਡੀਕਲ ਸਹੂਲਤਾਂ ਦੇਣ ਲਈ ਬਜਟ ਵਿਚ ਕੀਤਾ ਗਿਆ ਵਿਸ਼ੇਸ਼ ਪ੍ਰਬੰਧ.

– ਸ਼੍ਰੋਮਣੀ ਗੁਰਦੁਆਰਾਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਬਜਟ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦਾ ਸਾਲ ੨੦੧੮-੧੯ ਦਾ ਸਾਲਾਨਾ ਬਜਟ ੧੧ ਅਰਬ, ੫੯ ਕਰੋੜ, ੬੭ ਲੱਖ ਰੁਪਏ ਪਾਸ ਕੀਤਾ ਗਿਆ। ਬਜਟ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਬਰਾਂ ਨੇ ਜੈਕਾਰੇ ਗਜਾ ਕੇਪ੍ਰਵਾਨਗੀ ਦਿੱਤੀ।ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇਜਲਾਸ ਦੀ ਆਰੰਭਤਾ ਲਈ ਭਾਈ ਸਲਵਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪਾਵਨ ਹੁਕਮਨਾਮਾ ਲਿਆ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੀ ਮੌਜੂਦ ਸਨ। ਬਜਟ ਇਜਲਾਸ ਦੀ ਆਰੰਭਤਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਜਲਾਸ ਦੀ ਅਗਲੀ ਕਾਰਵਾਈ ਦਾ ਸੱਦਾ ਦਿੱਤਾ, ਜਿਸ ‘ਤੇ ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਕਾਲਾਬੂਲਾ, ਸ. ਮਨਜੀਤ ਸਿੰਘ ਕਲਕੱਤਾ ਅਤੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ ਸਬੰਧੀ ਸ਼ੋਕ ਮਤੇ ਪੜ੍ਹੇ। ਇਸ ਤੋਂ ਬਾਅਦ ਬਜਟ ਪੇਸ਼ ਕਰਦਿਆਂ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ ਨੇ ਆਪਣੇ ਬਜਟਭਾਸ਼ਣ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿਥੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਵਿਸ਼ੇਸ਼ ਕਾਰਜਾਂ ਦੀ ਸੰਖੇਪ ਜਾਣਕਾਰੀ ਦਿੱਤੀ ਅਤੇ ਭਵਿੱਖ ਦੀਆਂ ਯੋਜਨਾਵਾਂ ਦਾ ਵੀ ਖੁਲਾਸਾ ਕੀਤਾ।ਬਜਟ ਵਿੱਚ ਗੁਰਦੁਆਰਾ ਸਾਹਿਬਾਨ ਸੈਕਸ਼ਨ-੮੫ ਤੇ ਸਿੱਧੇ ਅਤੇ ਅਟੈਂਚ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਲਈ ੬ ਅਰਬ ੮੮ ਕਰੋੜ ੯੪ਲੱਖ ਰੁਪਏ, ਜਨਰਲ ਬੋਰਡ ਫੰਡ ਲਈ ੬੬ ਕਰੋੜ ੨੫ ਲੱਖ ਰੁਪਏ, ਟਰੱਸਟ ਫੰਡ ਲਈ ੫੬ ਕਰੋੜ ਰੁਪਏ, ਵਿਦਿਆ ਫੰਡ ਲਈ ੩੬ ਕਰੋੜ ੫੦ ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਲਈ ੭੬ ਕਰੋੜ ਰੁਪਏ, ਵਿਦਿਅਕ ਅਦਾਰਿਆਂ (ਸਕੂਲਾਂ/ਕਾਲਜਾਂ) ਲਈ ੨ ਅਰਬ ੨੮ ਕਰੋੜ ਰੁਪਏ ਅਤੇ ਪ੍ਰਿੰਟਿੰਗ ਪ੍ਰੈਸਾਂ ਲਈ ੭ ਕਰੋੜ ੯੮ ਲੱਖ ਰੁਪਏ ਰੱਖੇ ਗਏ ਹਨ।ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਬਲਵਿੰਦਰ ਸਿੰਘ ਬੈਂਸ ਅਤੇ ਸ. ਸੁਖਦੇਵ ਸਿੰਘ ਭੌਰ ਨੇ ਆਪਣੇ ਸੰਬੋਧਨ ਦੌਰਾਨ ਜਿਥੇ ਬਜਟ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ, ਉਥੇ ਹੀ ਭਵਿੱਖ ਵਿਚ ਪੇਸ਼ ਕੀਤੇ ਜਾਣ ਵਾਲੇ ਬਜਟ ਲਈ ਕੁਝ ਸੁਝਾਅ ਵੀ ਦਿੱਤੇ।ਇਜਲਾਸ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਜਟ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਬਜਟ ਵਿਚ ਧਰਮ ਪ੍ਰਚਾਰ, ਸਿਹਤ ਸਹੂਲਤਾਂ ਅਤੇ ਵਿਦਿਆ ਦੇ ਪਾਸਾਰ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਲਈ ਵਿਸ਼ੇਸ਼ਰਾਸ਼ੀ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਕੈਂਸਰ ਪੀੜ੍ਹਤਾਂ ਦੀ ਸਹਾਇਤਾ ਦੇ ਨਾਲ-ਨਾਲ ਸੰਗਤਾਂ ਦੀ ਸਹੂਲਤ ਲਈ ਵੱਖ-ਵੱਖ ਯੋਜਨਾਵਾਂ ਵੀ ਉਲੀਕੀਆਂ ਗਈਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਬੇਸ਼ੱਕ ਸ਼੍ਰੋਮਣੀ ਕਮੇਟੀ ਦਾ ਬਜਟ ੧੧ ਅਰਬ, ੫੯ ਕਰੋੜ, ੬੭ ਲੱਖ ਰੁਪਏ ਹੈ ਪਰ ਨੈੱਟ ਬਜਟ ੯ ਅਰਬ ੩੪ ਕਰੋੜ ੯੩ ਲੱਖ ੯੩ ਹਜ਼ਾਰ ਰੁਪਏ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਬਜਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੁੱਚੇ ਅਦਾਰਿਆਂਦਾ ਬਜਟ ਹੈ, ਜਿਸ ਦੀ ਗਿਣਤੀ ੨੩੩ ਹੈ।ਭਾਈ ਲੌਂਗੋਵਾਲ ਨੇ ਵਿਸਥਾਰ ਦਿੰਦਿਆਂ ਦੱਸਿਆ ਕਿ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਫੁੱਲਤ ਕਰਨ ਲਈ ੧੬ ਕਰੋੜ ਰੁਪਏ ਦੀ ਰਾਸ਼ੀਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਰ੍ਹੇ ਦੀ ਧਰਮ ਪ੍ਰਚਾਰ ਲਹਿਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ ਹੈ ਅਤੇ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਜਿਥੇ ਵਿਸ਼ੇਸ਼ ਗੁਰਮਤਿਸਮਾਗਮਾਂ ਦਾ ਪ੍ਰਬੰਧ ਕਰੇਗੀ ਉਥੇ ਹੀ ਸੁਲਤਾਨਪੁਰ ਲੋਧੀ ਵਿਖੇ ਯਾਦਗਾਰਾਂ ਅਤੇ ਵੱਖ-ਵੱਖ ਮਾਰਗਾਂ ‘ਤੇ ੬ ਸੁੰਦਰ ਯਾਦਗਾਰੀ ਗੇਟ ਉਸਾਰੇ ਜਾ ਰਹੇ ਹਨ। ਵਿਸ਼ੇਸ਼ ਯਾਦਗਾਰ ਗੁਰਦੁਆਰਾ ਸੰਤ ਘਾਟ ਦੇ ਨਜ਼ਦੀਕ ਬਣਾਈ ਜਾਵੇਗੀ, ਜਿਸ ‘ਤੇ ੴ ਦਾ ਵਿਸ਼ਾਲ ਨਿਸ਼ਾਨ ਬਣਾਉਣ ਲਈ ਮੀਨਾਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੱਛੜੇ ਇਲਾਕਿਆਂ ਵਿਚ ਮੁੱਢਲੀਆਂ ਮੈਡੀਕਲ ਸਹੂਲਤਾਂ ਦੇਣ ਲਈ ਮੈਡੀਕਲ ਵੈਨਾਂ ਅਤੇ ਹੋਰ ਗੱਡੀਆਂ ਖ਼ਰੀਦਣ ਲਈ ੯੦ ਲੱਖ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਮੈਡੀਕਲ ਵੈਨਾਂ ਵਿਚ ਡਾਕਟਰੀ ਸਹੂਲਤਾਂ ਤੇ ਦਵਾਈਆਂ ਲਈ ਵੀ ੨੫ ਲੱਖ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿੱਖ ਧਰਮ ਨਾਲ ਜੁੜੇ ਸਕਲੀਗਰ ਅਤੇ ਵਣਜਾਰੇ ਸਿੱਖਾਂ ਦੀ ਸਹਾਇਤਾ ਲਈ ੮੦ ਲੱਖ ਰੁਪਏ ਖਰਚੇਜਾਣਗੇ।ਭਾਈ ਲੌਂਗੋਵਾਲ ਨੇ ਦੱਸਿਆ ਕਿ ਬਜਟ ਵਿੱਚ ਕੈਂਸਰ ਪੀੜਤਾਂ ਲਈ ਇਸ ਵਾਰ ੯ ਕਰੋੜ ੫੦ ਲੱਖ ਰੁਪਏ, ਇਸ ਤੋਂ ਇਲਾਵਾ ਕੁਦਰਤੀ ਆਫਤਾਂ ਲਈ ੬੧ਲੱਖ ਰੁਪਏ, ਖ਼ਾਲਸਾਈ ਖੇਡਾਂ ਅਤੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ੬੩ ਲੱਖ ਰੁਪਏ, ਸਿੱਖ ਇਤਿਹਾਸ ਦੀ ਖੋਜ ਅਤੇ ਛਪਾਈਲਈ ੬੫ ਲੱਖ ਰੁਪਏ ਰੱਖੇ ਗਏ ਹਨ। ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਨਵੀਨੀਕਰਨ, ਕੰਪਿਊਟਰੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਲਈ ੨੫ ਲੱਖ ਰੁਪਏ, ਪੰਥਕ ਵਿਦਵਾਨਾਂ ਅਤੇ ਧਾਰਮਿਕ ਸ਼ਖ਼ਸੀਅਤਾਂ ਦੇ ਸਨਮਾਨ ਲਈ ੫੦ ਲੱਖ ਰੁਪਏ, ਸ਼ਹੀਦ ਅਤੇ ਜ਼ਖ਼ਮੀ ਸਿੰਘਾਂ ਦੇ ਪਰਿਵਾਰਾਂ ਲਈ ੩੫ ਲੱਖ ਰੁਪਏ, ੧੯੮੪ ਦੇ ਪੀੜ੍ਹਤ ਸਿੱਖਾਂ ਦੇ ਬੱਚਿਆਂ ਨੂੰ ਉਚੇਰੀ ਸਿੱਖਿਆ ਲਈ ੩੦ ਲੱਖ ਰੁਪਏ ਰੱਖੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੱਲਬਾਤ ਦੌਰਾਨ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਵੱਧ ਰਹੀ ਆਮਦ ਨੂੰ ਮੁੱਖ ਰੱਖਦਿਆਂ ਹੋਇਆਂ ਇੱਕ ਹਜ਼ਾਰ ਕਮਰਿਆਂ ਦੀ ਸਰਾਂ ਬਣਾਈ ਜਾਵੇਗੀ, ਜਿਸ ਲਈ ਵਿਸ਼ੇਸ਼ ਫੰਡ ਰੱਖੇ ਗਏ ਹਨ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿਭਾਰਤ ਦੇ ਸਮੁੱਚੇ ਸਿੱਖਿਆ ਬੋਰਡਾਂ ਵਿੱਚੋਂਪਹਿਲੀਆਂ ੨੦ ਪੁਜੀਸ਼ਨਾਂ ‘ਤੇ ਆਉਣ ਵਾਲੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ੫੧ ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਸਨਮਾਨ ਦਿੱਤਾ ਜਾਵੇਗਾ। ਧਾਰਮਿਕ ਵਿੱਦਿਆ ਦੇ ਹੋਰ ਪ੍ਰਸਾਰ ਵਾਸਤੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿਚ ਐਮ.ਏ. ਧਰਮ ਅਧਿਐਨ, ਐਮ.ਫਿਲ ਅਤੇ ਗੁਰਮਤਿ ਵਿਚ ਪੀ.ਐਚ.ਡੀ. ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਹਾਇਤਾ ਲਈ ੧ ਕਰੋੜ ੫੦ ਲੱਖ ਰੁਪਏ ਰੱਖੇ ਹਨ। ਆਈ.ਏ.ਐਸ., ਆਈ.ਪੀ.ਐਸ. ਅਤੇ ਇਨ੍ਹਾਂ ਦੇ ਬਰਾਬਰ ਦੀਆਂ ਪ੍ਰੀਖਿਆਵਾਂ ਵਿਚ ਚੁਣੇ ਜਾਣ ਵਾਲੇ ਸਾਬਤ ਸੂਰਤ ਸਿੱਖ ਉਮੀਦਵਾਰਾਂ ਨੂੰ ਇਕ-ਇਕ ਲੱਖ ਰੁਪਏ ਅਤੇ ਪੀ.ਸੀ.ਐਸ. ਵਿਚ ਚੁਣੇ ਜਾਣ ਵਾਲੇ ਉਮੀਦਵਾਰਾਂ ਨੂੰ ੭੫ ਹਜ਼ਾਰ ਰੁਪਏ ਦਾ ਵਿਸ਼ੇਸ਼ ਨਗਦ ਇਨਾਮ ਦਿੱਤਾ ਜਾਇਆ ਕਰੇਗਾ। ਇਸ ਦੇ ਨਾਲਹੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਖੇਤੀ, ਸਾਇੰਸ ਅਤੇ ਹੋਰ ਖੋਜ ਕਾਰਜਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਸਾਬਤ ਸੂਰਤ ਸਿੱਖ ਵਿਗਿਆਨੀਆਂ ਨੂੰ ਇਕ-ਇਕ ਲੱਖ ਰੁਪਏ ਦੀ ਰਾਸ਼ੀਤੇ ਪ੍ਰਸੰਸਾ ਪੱਤਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਾਲ ਮਈ ਮਹੀਨੇ ਵਿਚ ਸੁਲਤਾਨ-ਉਲ-ਕੌਮ ਸਰਦਾਰ ਜੱਸਾ ਸਿੰਘ ਆਹਲੂਵਾਲੀਆਂ ਦੀ ਜਨਮ ਸ਼ਤਾਬਦੀ ਮਨਾਉਣਲਈ ਵੀ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਕਿਤਾਬ ਵੀ ਛਪਾਈ ਜਾਵੇਗੀ।ਇਜਲਾਸ ਦੌਰਾਨ ਪਾਸ ਕੀਤੇ ਗਏ ਮਤੇ-ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੁਝ ਮਤੇ ਪੇਸ਼ ਕੀਤੇ ਜਿਨ੍ਹਾਂ ਨੂੰ ਸਮੁੱਚੇ ਹਾਊਸ ਨੇ ਜੈਕਾਰਿਆਂ ਦੀ ਗੂੰਜ ‘ਚ ਪ੍ਰਵਾਨਗੀ ਦਿੱਤੀ। ਇਕ ਮਤੇ ਰਾਹੀਂ ਜੂਨ ੧੯੮੪ ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ‘ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਅਨਮੋਲ ਖ਼ਜ਼ਾਨਾ ਜੋ ਭਾਰਤੀ ਫ਼ੌਜ ਆਪਣੇ ਨਾਲ ਲੈ ਗਈ ਸੀ ਨੂੰ ਵਾਪਸ ਕਰਨ ਦੀ ਮੰਗ ਕੀਤੀ ਗਈ। ਮਤੇ ਰਾਹੀਂ ਮੰਗ ਕੀਤੀ ਗਈ ਕਿ ੧੯੮੪ ਤੋਂ ਲੈ ਕੇ ਹੁਣ ਤੱਕ ਲਾਇਬ੍ਰੇਰੀ ਦਾ ਸਮਾਨ ਵਾਪਸ ਕਰਨ ਲਈ ਦੇਸ਼ ਦੇ ਰਾਸ਼ਟਰਪਤੀ, ਭਾਰਤ ਦੇ ਪ੍ਰਧਾਨ ਮੰਤਰੀਆਂ ਨਾਲ ਸਮੇਂ ਸਮੇਂ ਸੰਪਰਕ ਬਣਾਇਆ ਗਿਆ ਪਰ ਇਸ ਦੇ ਬਾਵਜੂਦਵੀ ਸਿੱਖ ਕੌਮ ਦਾ ਸਰਮਾਇਆ ਵਾਪਸ ਨਹੀਂ ਕੀਤਾਗਿਆ। ਇਸ ਲਈ ਜਨਰਲ ਇਜਲਾਸ ਮੰਗ ਕਰਦਾ ਹੈ ਕਿ ਇਹ ਖਜ਼ਾਨਾ ਤੁਰੰਤ ਵਾਪਸ ਕੀਤਾ ਜਾਵੇ। ਦੂਸਰੇ ਪਾਸੇ ਇਕ ਮਤੇ ਰਾਹੀਂ ੧੯੮੪ ਦੀ ਸਿੱਖਨਸਲਕੁਸ਼ੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਜੂਨ ਅਤੇ ਨਵੰਬਰ ੧੯੮੪ ‘ਚ ਦੇਸ਼ ਦੇ ਵੱਖ-ਵੱਖ ਸ਼ਹਿਰਾਂ ‘ਚ ਕੇਂਦਰ ਦੀ ਸਰਕਾਰ ਵੱਲੋਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਪਰ ਦੋਸ਼ੀਆਂ ਨੂੰ ਅਜੇ ਤੀਕ ਸਜ਼ਾਵਾਂ ਨਹੀਂ ਮਿਲੀਆਂ। ਕਈ ਕਮਿਸ਼ਨ ਵੀ ਬਣਾਏ ਗਏ ਪਰ ਫਿਰ ਵੀ ਇਨਸਾਫ਼ ਲਈ ਪੀੜਤ ਇਧਰ ਓਧਰ ਭੜਕਦੇ ਰਹੇ। ਇਜਲਾਸ ਨੇ ਮੰਗ ਕੀਤੀ ਕਿ ੧੯੮੪ ਕਤਲੇਆਮ ਦੇ ਦੋਸ਼ੀਆਂ ਨੂੰ ਤੁਰੰਤ ਸਜ਼ਾਵਾਂ ਦਿੱਤੀਆਂ ਜਾਣ।ਇਸ ਹੋਰ ਮਤੇ ਰਾਹੀਂ ਪੰਜਾਬੀ ਮਾਂ ਬੋਲੀ ਨਾਲਹੋ ਰਹੇ ਵਿਤਕਰੇ ਵਖਰੇਵੇਂ ਨੂੰ ਖ਼ਤਮ ਕਰਨ ਦੀਮੰਗ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਪੰਜਾਬ ਅੰਦਰ ਹੀ ਪੰਜਾਬੀ ਮਾਂ ਬੋਲੀ ਨੂੰ ਨੀਵਾਂ ਦਿਖਾਇਆ ਜਾਂਦਾ ਹੈ ਅਤੇ ਇਥੋਂ ਤੱਕ ਕਿ ਪੰਜਾਬੀ ਦੇ ਵਿਕਾਸ ਤੇ ਵਿਸਥਾਰ ਲਈ ਪੰਜਾਬ ਸਰਕਾਰ ਵੱਲੋਂ ਸਥਾਪਤ ਭਾਸ਼ਾ ਵਿਭਾਗ ਆਪਣੀ ਬਣਦੀ ਜ਼ਿੰਮੇਵਾਰੀ ਨਹੀਂ ਨਿਭਾ ਰਿਹਾ।ਮਤੇ ਰਾਹੀਂ ਭਾਰਤ ਸਰਕਾਰ ਤੋਂ ਮੰਗ ਕੀਤੀ ਗਈਕਿ ਪੰਜਾਬ ਹਰਿਆਣਾ ਹਿਮਾਚਲ ਚੰਡੀਗੜ੍ਹ ਅਤੇਹੋਰ ਪੰਜਾਬੀ ਵੱਸੋਂ ਵਾਲੇ ਸੂਬਿਆਂ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਦਿਵਾਉਣ ਲਈ ਉਪਰਾਲੇ ਕੀਤੇ ਜਾਣ। ਇਸ ਮਤੇ ਰਾਹੀਂ ਸਮੁੱਚੇ ਪੰਜਾਬੀਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੀ ਮਾਂ ਬੋਲੀ ਪੰਜਾਬੀ ਨਾਲ ਜੁੜ ਕੇ ਬੋਲ ਚਾਲ ਅਤੇ ਲਿਖਤ ਵਿਚ ਸਨਮਾਨਯੋਗ ਰੁਤਬਾ ਦੇਣ।ਇਕ ਮਤੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਜੋ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਅਸਥਾਨ ਹੈ ਲਈ ਡੇਰਾ ਬਾਬਾ ਨਾਨਕ ਦੀ ਸਰਹੱਦ ਤੋਂ ਕਰਤਾਰਪੁਰ ਸਾਹਿਬ ਤੱਕ ਸੰਗਤ ਲਾਂਘਾ ਦਿਵਾਉਣ ਲਈ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ। ਇਸ ਸਬੰਧੀ ਭਾਰਤਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਪਾਕਿਸਤਾਨ ਸਰਕਾਰ ਨਾਲ ਸੁਹਿਰਦ ਪਹੁੰਚ ਅਪਣਾ ਕੇ ਮਸਲੇ ਦਾ ਹੱਲ ਕਰਵਾਏ, ਤਾਂ ਜੋ ਸੰਗਤਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ। ਇਸ ਤੋਂ ਇਲਾਵਾ ਇਕ ਹੋਰ ਮਤੇ ਰਾਹੀਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖਾਂ ਦੀ ਨਿਆਰੀ ਹੋਂਦ ਹਸਤੀ ਅਤੇ ਅੰਮ੍ਰਿਤਧਾਰੀ ਸਿੰਘਾਂ ਦੀਪਛਾਣ ਸੰਸਾਰ ਪੱਧਰ ‘ਤੇ ਮੰਨਵਾਉਣ ਲਈ ਤੁਰੰਤ ਲੋੜੀਂਦੇ ਉਪਰਾਲੇ ਕੀਤੇ ਜਾਣ। ਫਰਾਸ ਲਈ ਅਜ਼ਾਦੀ ਲਈ ਜੂਝੇ ਸਿੱਖਾਂ ਨੂੰ ਫਰਾਸ ਅੰਦਰ ਦਸਤਾਰ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਰਾਸ ਦੇ ਸਕੂਲਾਂ ਅੰਦਰ ਸਿੱਖਬੱਚਿਆਂ ਨੂੰ ਦਸਤਾਰ ਸਜਾਉਣ ਦੇ ਧਾਰਮਿਕ ਹੱਕ ਤੋਂ ਵਾਂਝਾ ਕੀਤਾ ਗਿਆ ਹੈ। ਇਸ ਸਬੰਧੀ ਕੀਤੀਆਂ ਗਈਆਂ ਅਪੀਲਾਂ ਦਲੀਲਾਂ ਦੀ ਪ੍ਰਵਾਹਨਾ ਕਰਦਿਆਂ ਫਰਾਸ ਸਰਕਾਰ ਨੇ ਪਾਬੰਦੀ ਬਰਕਰਾਰ ਰੱਖੀ ਹੋਈ ਹੈ। ਇਸ ਲਈ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਤੋਂ ਮੰਗ ਕਰਦੀ ਹੈ ਕਿ ਫਰਾਸ ਸਰਕਾਰ ਨਾਲ ਰਾਬਤਾ ਬਣਾ ਕੇ ਸਕੂਲਾਂ ਅੰਦਰ ਸਿੱਖ ਬੱਚਿਆਂ ਦੇ ਦਸਤਾਰ ਸਜਾਉਣ ਤੇ ਲਗਾਈ ਪਾਬੰਦੀ ਵਾਪਸ ਕਰਵਾਈ ਜਾਵੇ, ਤਾਂ ਜੋ ਉਥੇ ਸਿੱਖਾਂ ਦੇ ਧਾਰਮਿਕ ਹੱਕ ਬਰਕਰਾਰ ਰਹਿ ਸਕਣ।ਇਕ ਮਤੇ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਲਈ ਖਰੀਦ ਕੀਤੀਆਂ ਜਾਂਦੀਆਂ ਰਸਦਾਂ ਨੂੰ ਜੀ.ਐਸ.ਟੀ. ਤੋਂ ਮੁਕਤ ਕਰਨ ਲਈ ਪੰਜਾਬ ਸਰਕਾਰ ਦੇ ਐਲਾਨ ਦਾ ਸਵਾਗਤ ਕੀਤਾ ਗਿਆ ਅਤੇ ਭਾਰਤ ਸਰਕਾਰ ਤੋਂ ਸਮੁੱਚੇ ਗੁਰਦੁਆਰਾ ਸਾਹਿਬਾਨ ਤੋਂ ਸੀ.ਜੀ.ਐਸ.ਟੀ. ਹਟਾਉਣ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਤੋਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਰ੍ਹਾਂ ਸਾਰੇ ਗੁਰੂ ਘਰਾਂ ਤੋਂ ਜੀ.ਐਸ.ਟੀ. ਖ਼ਤਮ ਦੀ ਮੰਗ ਕੀਤੀ ਗਈ।ਇਕ ਹੋਰ ਮਤੇ ਰਾਹੀਂ ਫਿਲਮਾਂ, ਨਾਟਕਾਂ ਅਤੇ ਟੀ.ਵੀ. ਸੀਰੀਅਲਾਂ ਵਿਚ ਸਿੱਖ ਪਾਤਰਾਂ ਨੂੰ ਮਜਾਕਿਆਂ ਲਹਿਜ਼ੇ ਵਿਚ ਪੇਸ਼ ਕਰਨ ਦੀ ਨਿਖੇਧੀ ਕੀਤੀ ਗਈ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਸ ਚਲਨ ਨੂੰ ਰੋਕਣ ਲਈ ਫਿਲਮ ਸੈਂਸਰ ਬੋਰਡ ਵਿਚ ਸ਼੍ਰੋਮਣੀ ਕਮੇਟੀ ਦਾ ਇਕ ਨੁਮਾਇੰਦਾ ਸ਼ਾਮਲ ਕੀਤਾ ਜਾਵੇ। ਇਕ ਹੋਰ ਮਤੇ ਰਾਹੀਂ ਪੰਜਾਬ ਵਿਚ ਅਨੰਦ ਮੈਰਿਜ ਰਜਿਸਟ੍ਰੇਸ਼ਨ ਰੂਲਜ਼-੨੦੧੬ ਪਾਸ ਕੀਤੇ ਜਾਣ ਤੋਂ ਬਾਅਦ ਵੀ ਇਸ ਰਾਹੀਂ ਸਿੱਖਾਂ ਦੇ ਅਨੰਦ ਕਾਰਜ ਰਜਿਸਟਰਡ ਨਾ ਹੋਣ ਦਾ ਹਵਾਲਾ ਦਿੰਦਿਆਂ ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੰਜਾਬ ਅੰਦਰ ਇਸ ਐਕਟ ਅਧੀਨ ਰਜਿਸਟ੍ਰੇਸ਼ਨ ਲਾਜ਼ਮੀ ਕੀਤੀ ਜਾਵੇ ਅਤੇਜਿਨ੍ਹਾਂ ਸੂਬਿਆਂ ਵਿਚ ਅਨੰਦ ਮੈਰਿਜ ਐਕਟ ਲਾਗੂ ਨਹੀਂ ਹੋਏ, ਉਥੇ ਵੀ ਤੁਰੰਤ ਲਾਗੂ ਕੀਤੇਜਾਣ। ਇਕ ਹੋਰ ਮਤੇ ਰਾਹੀਂ ਵਿਦੇਸ਼ਾਂ ਵਿਚ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਸਬੰਧੀ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨਾਲ ਗੱਲਬਾਤ ਕਰਨ ਅਤੇ ਇਸ ਚਲਨ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ। ਇਸੇ ਤਰ੍ਹਾਂ ਇਕ ਹੋਰ ਮਤਾ ਪਾਸ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂਬੁਰਜ ਅਕਾਲੀ ਫੂਲਾ ਸਿੰਘ, ਘਿਓ ਮੰਡੀ ਚੌਂਕ, ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਅਤੇ ਚਾਟੀਵਿੰਡ ਗੇਟ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਾਰੇ ਰਸਤਿਆਂ ਨੂੰ ਖੁੱਲ੍ਹਾ ਕਰਕੇ ਵਿਰਾਸਤੀ ਦਿੱਖ ਦੇਣ ਦੀ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ। ਇਸੇ ਤਰ੍ਹਾਂ ਇਕ ਹੋਰ ਮਤੇ ਰਾਹੀਂ ਜੰਮੂ ਕਸ਼ਮੀਰ”ਚ ਵੱਸਦੇ ਸਿੱਖਾਂ ਨੂੰ ਘਟ ਗਿਣਤੀ ਵਾਲੀਆਂ ਸਹੂਲਤਾਂ ਦੇਣ ਦੀ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ।ਇਕ ਮਤੇ ਰਾਹੀਂ ਸੀ.ਬੀ.ਐਸ.ਈ. ਅਤੇ ਆਈ.ਸੀ.ਐਸ.ਈ. ਸਿਲੇਬਸ ਦੀਆਂ ਕਿਤਾਬਾਂ ਵਿਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਗਲਤ ਤਰੀਕੇ ਨਾਲ ਲਿਖਣ ਦੀ ਨਿੰਦਾ ਕੀਤੀ ਗਈ ਅਤੇ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ ਕਿ ਐਨ.ਸੀ.ਈ.ਆਰ.ਟੀ. ਦੀਆਂ ਕਿਤਾਬਾਂ ਲਿਖਣ ਵਾਲੇ ਪੈਨਲ ਵਿਚ ਪੱਕੇ ਤੌਰ ‘ਤੇ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਸ਼ਾਮਲ ਕੀਤਾ ਜਾਵੇ। ਇਸੇ ਤਰ੍ਹਾਂ ਇੱਕ ਮਤੇ ਰਾਹੀਂ ਪਿਛਲੇ ਲੰਮੇ ਸਮੇਂ ਤੋਂ ਦੇਸ਼ ਦੀਆਂ ਵੱਖ-ਵੱਖ ਜ਼ੇਲ੍ਹਾ ਵਿਚਟਾਡਾ ਅਤੇ ਹੋਰ ਕਾਲੇ ਕਾਨੂੰਨਾਂ ਅਧੀਨ ਨਿਰਦੋਸ਼ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਭਾਰਤ ਸਰਕਾਰ ਅਤੇ ਵੱਖ-ਵੱਖ ਰਾਜਾਂ ਦੀਆਂ ਸਰਕਾਰਾਂ ਪਾਸੋਂ ਪੁਰਜ਼ੋਰ ਮੰਗ ਕੀਤੀ ਗਈ। ਇਕ ਹੋਰ ਮਤਾ ਪਾਸ ਕਰਦਿਆਂ ਜਨਰਲ ਇਜਲਾਸ ਨੇ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਜ਼ਮੀਨਾਂ ਅਤੇ ਟਰੱਸਟਾਂ, ਸੁਸਾਇਟੀਆਂ, ਸੰਸਥਾਵਾਂ ਜਿਨ੍ਹਾਂ ਦਾ ਪ੍ਰਧਾਨ ਜਾ ਚੇਅਰਮੈਨ ਸ਼੍ਰੋਮਣੀ ਕਮੇਟੀ ਪ੍ਰਧਾਨ ਨਹੀਂ ਹੈ, ਉਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਪਾਸ ਲੈਣ ਲਈ ਲੋੜੀਂਦੀ ਕਾਰਵਾਈ (ਚਾਰਾਜੋਈ) ਕਰਨ ਨੂੰ ਵੀ ਪ੍ਰਵਾਨਗੀਦਿੱਤੀ ਗਈ।ਅੱਜ ਦੀ ਇਕੱਤਰਤਾ ਵਿੱਚ ਬਜਟ ਇਜਲਾਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਸ. ਹਰਪਾਲ ਸਿੰਘ ਜੱਲ੍ਹਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਭਗਵੰਤ ਸਿੰਘ ਸਿਆਲਕਾ, ਸ. ਲਖਬੀਰ ਸਿੰਘ ਅਰਾਈਆਂ ਵਾਲਾ, ਸ. ਗੁਰਤੇਜ ਸਿੰਘ ਢੱਡੇ, ਸ. ਸੱਜਣ ਸਿੰਘ ਬੱਜੂਮਾਨ, ਸ. ਗੁਰਮੀਤ ਸਿੰਘ ਬੂਹ, ਸ. ਨਵਤੇਜ ਸਿੰਘ ਕਾਉਣੀ, ਸ. ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਹਰਦੇਵ ਸਿੰਘ ਰੋਂਗਲਾ, ਸ. ਰਵਿੰਦਰ ਸਿੰਘ ਚੱਕ, ਸ. ਅਮਰੀਕ ਸਿੰਘ ਸ਼ਾਹਪੁਰ ਤੇ ਬੀਬੀ ਗੁਰਪ੍ਰੀਤ ਕੌਰ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ, ਜਥੇਦਾਰ ਅਵਤਾਰ ਸਿੰਘ ਮੱਕੜ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ, ਬੀਬੀ ਜਗੀਰ ਕੌਰ, ਸ. ਰਾਜਿੰਦਰ ਸਿੰਘ ਮਹਿਤਾ, ਸ. ਬਲਬੀਰ ਸਿੰਘ ਕੁੰਨਸ, ਸ. ਗੁਰਚਰਨ ਸਿੰਘ ਗਰੇਵਾਲ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਸੁਖਦੇਵ ਸਿੰਘ ਭੌਰ, ਸ. ਅਮਰੀਕ ਸਿੰਘ ਵਿਛੋਆ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਜੋਧ ਸਿੰਘ ਸਮਰਾ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਬਲਵਿੰਦਰ ਸਿੰਘ ਬੈਂਸ, ਡਾ. ਰੂਪ ਸਿੰਘ ਸਕੱਤਰ ਮੁੱਖ ਸਕੱਤਰ, ਸ. ਮਨਜੀਤ ਸਿੰਘ ਸਕੱਤਰ, ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ,ਸ. ਜਗਜੀਤ ਸਿੰਘ ਜੱਗੀ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਆਦਿ ਹਾਜ਼ਰ ਸਨ।