PSPCL JE caught taking bribe, arrested

February 7, 2023 - PatialaPolitics

PSPCL JE caught taking bribe, arrested

 

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇਈ) ਬਖਸ਼ੀਸ਼ ਸਿੰਘ ਨੂੰ 20, 000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਗੁਰੂਹਰਸਹਾਏ ਜਿਲਾ ਫਿਰੋਜ਼ਪੁਰ ਵਿਖੇ ਤਾਇਨਾਤ ਮੁਲਜ਼ਮ ਜੇ.ਈ. ਬਖਸ਼ੀਸ਼ ਸਿੰਘ ਨੂੰ ਦਲੀਪ ਸਿੰਘ ਵਾਸੀ ਪਿੰਡ ਕੁੱਟੀ ਅਤੇ ਪਵਨ ਕੁਮਾਰ ਵਾਸੀ ਗੁਰੂਹਰਸਹਾਏ, ਜ਼ਿਲ੍ਹਾ ਫਿਰੋਜ਼ਪੁਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾਵਾਂ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਪਰੋਕਤ ਜੇਈ ਨੇ ਫਿਰੋਜ਼ਪੁਰ ਦੇ ਪਿੰਡ ਮੋਠਾਂ ਵਾਲਾ ਵਿੱਚ ਦਲੀਪ ਸਿੰਘ ਦੀ ਆਟਾ ਚੱਕੀ ਵਿੱਚ ਬਿਜਲੀ ਦਾ ਮੀਟਰ ਅਤੇ ਨਾਲ ਟਰਾਂਸਫਾਰਮਰ ਲਗਾਉਣ ਦੇ ਬਦਲੇ ਉਸ ਪਾਸੋਂ ਚਾਰ ਕਿਸ਼ਤਾਂ ਵਿੱਚ 20, 000 ਰੁਪਏ ਦੀ ਰਿਸ਼ਵਤ ਹਾਸਲ ਕੀਤੀ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਅਧਿਕਾਰੀ ਨੂੰ ਵੱਖ-ਵੱਖ ਸਮੇਂ ‘ਤੇ ਰਿਸ਼ਵਤ ਲੈਂਦੇ ਹੋਏ ਸਾਰੀ ਗੱਲਬਾਤ ਰਿਕਾਰਡ ਕੀਤੀ ਅਤੇ ਵੀਡੀਓ ਕਲਿੱਪ ਵੀ ਬਣਾ ਲਈ ਸੀ ਜੋ ਉਨਾਂ ਸ਼ਿਕਾਇਤ ਨਾਲ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਫਤੀਸ਼ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਮੁਲਜ਼ਮ ਅਧਿਕਾਰੀ ਨੂੰ ਸ਼ਿਕਾਇਤਕਰਤਾ ਤੋਂ 20, 000 ਰੁਪਏ ਦੀ ਰਿਸ਼ਵਤ ਲੈਣ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।