Patiala:Work at New Bus stand likely to get complete till 1 April 2023
February 7, 2023 - PatialaPolitics
Patiala:Work at New Bus stand likely to get complete till 1 April 2023
ਪੀ.ਆਰ.ਟੀ.ਸੀ. ਦੇ ਐਮ.ਡੀ. ਵਿਪੁਲ ਉਜਵਲ ਨੇ ਅੱਜ ਰਾਜਪੁਰਾ ਬਾਈਪਾਸ ਨੇੜੇ ਉਸਾਰੀ-ਅਧੀਨ ਪਟਿਆਲਾ ਦੇ ਨਵੇਂ ਅਤਿ-ਆਧੁਨਿਕ ਬੱਸ ਅੱਡੇ ਦੀ ਉਸਾਰੀ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਮਹੀਨੇ ਇਸ ਬੱਸ ਅੱਡੇ ਦੀ ਉਸਾਰੀ ਦੇ ਕਾਰਜਾਂ ਦਾ ਨਿਰੀਖਣ ਕੀਤਾ ਗਿਆ ਸੀ ਅਤੇ ਇਸ ਦਾ ਕੰਮ 1 ਅਪ੍ਰੈਲ ਤੱਕ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਸਨ, ਜਿਸ ਤਹਿਤ ਇਹ ਪ੍ਰਾਜੈਕਟ ਮਿੱਥੇ ਸਮੇਂ ਦੇ ਅੰਦਰ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।
ਵਿਪੁਲ ਉਜਵਲ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਮੁਤਾਬਕ ਇਸ ਨਵੇਂ ਬੱਸ ਅੱਡੇ ਨੂੰ ਮੁਕੰਮਲ ਕਰਨ ਲਈ ਹਰ ਹਫ਼ਤੇ ਮੌਕੇ ‘ਤੇ ਹੀ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਨੇ ਕਰੀਬ 8.51 ਏਕੜ ਰਕਬੇ ‘ਚ ਬਣ ਰਹੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਇਸ ਨਮੂਨੇ ਦੇ ਬੱਸ ਅੱਡੇ ਦੇ ਚੱਲ ਰਹੇ ਕੰਮ ਦੀ ਤੇਜੀ ‘ਤੇ ਤਸੱਲੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਨਵੇਂ ਬੱਸ ਅੱਡੇ ਦੇ ਮੁਕੰਮਲ ਹੋਣ ‘ਤੇ ਪਟਿਆਲਾ ਸ਼ਹਿਰ ਵਾਸੀਆਂ ਤੇ ਹੋਰ ਸਵਾਰੀਆਂ ਨੂੰ ਆਵਾਜਾਈ ਵੇਲੇ ਅਤਿ ਆਧੁਨਿਕ ਸਹੂਲਤਾਂ ਪ੍ਰਦਾਨ ਹੋਣਗੀਆਂ।
ਇਸ ਮੌਕੇ ਏ.ਐਮ.ਡੀ. ਚਰਨਜੋਤ ਸਿੰਘ ਵਾਲੀਆ, ਲੋਕ ਨਿਰਮਾਣ ਵਿਭਾਗ ਦੇ ਨਿਗਰਾਨ ਇੰਜਨੀਅਰ ਜੇ.ਐਸ. ਆਨੰਦ, ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਪੀ.ਆਰ.ਟੀ.ਸੀ. ਦੇ ਐਕਸੀਐਨ ਜਤਿੰਦਰ ਪਾਲ ਸਿੰਘ ਗਰੇਵਾਲ, ਇਲੈਕਟ੍ਰੀਕਲ ਐਕਸੀਐਨ ਰਾਜੇਸ਼ ਚੰਨਾ, ਜਨ ਸਿਹਤ ਵਿਭਾਗ ਦੇ ਵਿਪਨ ਸਿੰਗਲਾ, ਆਰਕੀਟੈਕਟ ਦਿਪਾਲੀ ਅਗਰਵਾਲ ਸਮੇਤ ਹੋਰ ਮੌਜੂਦ ਸਨ।
View this post on Instagram