Punjab:4 IELTS coaching centre lose licence
February 11, 2023 - PatialaPolitics
Punjab:4 IELTS coaching centre lose licence
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਮਲੋਟ ਰੋਡ ਤੇ ਸਥਿਤ ਚਾਰ ਆਈਲੈਟਸ ਸੈਂਟਰਾਂ ਬੈਟਰ ਚੁਆਇਸ ਇੰਸਟੀਚਿਊਟ, ਕੈਮਬਰਿਜ਼ ਇੰਡੀਆ, ਬ੍ਰਿਟਿਸ਼ ਨੈਵੀਗੇਟਰ ਅਤੇ ਨਿਉ ਗਰੇਅ ਮੈਟਰ ਦੇ ਲਾਇਸੰਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਵੱਲੋਂ ਆਈਲੈਟਸ, ਕੰਸਲਟੈਂਸੀ ਅਤੇ ਟਿਕਟਿੰਗ ਦਾ ਕੰਮ ਕਰਨ ਵਾਲੇ ਏਜੰਟਾਂ ਨੂੰ ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਲਾਇਸੰਸ ਜਾਰੀ ਕੀਤੇ ਜਾਂਦੇ ਹਨ, ਜਿਨ੍ਹਾਂ ਦੀ ਮਿਆਦ ਪੰਜ ਸਾਲ ਹੁੰਦੀ ਹੈ। ਪੰਜਾਬ ਟ੍ਰੈਵਲ ਪ੍ਰੋਫ਼ੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਲਾਇਸੰਸ ਦੀ ਮਿਆਦ ਖਤਮ ਹੋਣ ਤੋਂ ਦੋ ਮਹੀਨੇ ਪਹਿਲਾਂ ਇਸਨੂੰ ਨਵੀਨਕਰਨ ਲਈ ਅਰਜੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਦਫ਼ਤਰ ਵਿਖੇ ਜਮ੍ਹਾ ਕਰਵਾਉਣੀ ਲਾਜ਼ਮੀ ਹੁੰਦੀ ਹੈ।