Patiala: Two medical students Arshpreet-Ayush killed in road accident

February 15, 2023 - PatialaPolitics

Patiala: Two medical students Arshpreet-Ayush killed in road accident

ਪਟਿਆਲਾ ਸੰਗਰੂਰ ਰੋਡ ਤੇ ਇਕ ਸੜਕ ਹਾਦਸੇ ਦੌਰਾਨ ਡਾਕਟਰ ਦੀ ਪੜਾਈ ਕਰ ਰਹੇ ਦੋ ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ

 

 

ਪਟਿਆਲਾ ਤੇ ਸੰਗਰੂਰ ਰੋਡ ਵਿਖੇ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ ਦੋ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ ਜਦੋਂ ਕਿ ਇੱਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਦੱਸ ਦਈਏ ਕਿ ਪਟਿਆਲਾ ਦੇ ਮੈਡੀਕਲ ਕਾਲਜ ਵਿਖੇ ਡਾਕਟਰ ਦੀ ਪੜ੍ਹਾਈ ਕਰ ਰਹੇ ਤਿੰਨ ਨੌਜਵਾਨ ਆਪਣੀ ਗੱਡੀ ਵਿੱਚ ਸਵਾਰ ਸਨ ਅਤੇ ਇਹ ਗੱਡੀ ਇਕ ਕੈਂਟਰ ਵਿਚ ਜਾ ਟਕਰਾਈੰ ਜਿਸ ਕਰਕੇ ਇਸ ਗੱਡੀ ਵਿਚ ਸਵਾਰ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਇਸ ਮੌਕੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹਨਾਂ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਜਦੋਂ ਕਿ ਇਕ ਨੌਜਵਾਨ ਦਾ ਇਲਾਜ ਚੱਲ ਰਿਹਾ ਹੈ ਉਨ੍ਹਾਂ ਕਿਹਾ ਕਿ ਪੁਲਸ ਪਾਰਟੀ ਵੱਲੋਂ ਧਾਰਾ 106 ਧਾਰਾ ਦੇ ਅਧੀਨ ਮਾਮਲਾ ਦਰਜ ਕਰ ਕੇ ਇਸ ਦੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ