14-year-old girl gave birth to a baby in Fatehgarh Sahib
February 18, 2023 - PatialaPolitics
14-year-old girl gave birth to a baby in Fatehgarh Sahib
ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਇਕ 14 ਸਾਲਾ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਪੱਤਰਕਾਰਾਂ ਵੱਲੋਂ ਪੁੱਛੇ ਜਾਣ ’ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਭਜਨ ਸਿੰਘ ਮਹਿਮੀ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿਵਲ ਹਸਪਤਾਲ ਫ਼ਤਿਹਗੜ੍ਹ ਸਾਹਿਬ ਵਿਖੇ ਕਰੀਬ 14 ਸਾਲ ਦੀ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ।
ਮਹਿਮੀ ਨੇ ਦੱਸਿਆ ਕਿ ਟੀਮ ਨੇ ਲੜਕੀ ਦੀ ਮਾਂ ਨਾਲ ਗੱਲ ਕੀਤੀ ਅਤੇ ਉਸ ਦੇ ਬਿਆਨ ਦਰਜ ਕੀਤੇ। ਲੜਕੀ ਦੀ ਮਾਂ ਨੇ ਦੱਸਿਆ ਕਿ ਉਸਦੀ ਧੀ ਇੱਕ ਲੜਕੇ ਨਾਲ ਭੱਜ ਗਈ ਸੀ ਅਤੇ ਵਾਪਸ ਆਪਣੇ ਮਾਪਿਆਂ ਦੇ ਘਰ ਆਈ ਅਤੇ ਉਹ ਉਸਨੂੰ ਹਸਪਤਾਲ ਲੈ ਗਏ, ਜਿੱਥੇ ਉਸਨੇ ਸਮੇਂ ਤੋਂ ਪਹਿਲਾਂ ਬੱਚੇ ਨੂੰ ਜਨਮ ਦਿੱਤਾ। ਮਹਿਮੀ ਨੇ ਕਿਹਾ ਕਿ ਲੜਕੇ ਵਿਰੁੱਧ ਪੋਕਸੋ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।