4 pilgrims killed in accident near Patiala Sangrur road

February 19, 2023 - PatialaPolitics

4 pilgrims killed in accident near Patiala Sangrur road

ਪਟਿਆਲਾ ਦੇ ਮਾਤਾ ਕਾਲੀ ਦੇਵੀ ਮੰਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਸ਼ਰਧਾਲੁਆਂ ਦੀ ਪਿਕ ਅਪ ਜੀਪ ਸਵਾਰੀਆਂ ਉਤਾਰ ਰਹੀ ਬੱਸ ਨਾਲ ਟਕਰਾਈ, 21 ਲੋਕ ਜ਼ਖਮੀ ਤੇ 4 ਲੋਕਾਂ ਦੀ ਮੌਤ ਦੀ ਖ਼ਬਰ
ਸੰਗਰੂਰ-ਪਟਿਆਲਾ ਕੌਮੀ ਮਾਰਗ ’ਤੇ ਪੈਂਦੇ ਪਿੰਡ ਕਲੌਦੀ ਬੱਸ ਅੱਡੇ ’ਤੇ ਅੱਜ, ਐਤਵਾਰ ਸਵੇਰੇ ਪੀਆਰਟੀਸੀ ਦੀ ਸਰਕਾਰੀ ਬੱਸ ਨਾਲ ਟਕਰਾ ਕੇ ਪਿਕਅੱਪ ਗੱਡੀ ’ਚ ਸਵਾਰ 21 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਮਹੀਨੇ ਦੀ ਬੱਚੀ ਸਮੇਤ 16 ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਸੰਗਰੂਰ ਲਿਜਾਇਆ ਗਿਆ ਜਿੱਥੋਂ 4 ਮਰੀਜ਼ਾਂ ਨੂੰ ਰਾਜਿੰਦਰ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ।
ਗੱਡੀ ਵਿੱਚ ਸਵਾਰ ਉਕਤ ਵਿਅਕਤੀ ਪਟਿਆਲਾ ਦੇ ਸ੍ਰੀ ਕਾਲੀ ਦੇਵੀ ਮੰਦਰ ਤੋਂ ਮੱਥਾ ਟੇਕ ਕੇ ਵਾਪਸ ਜਾ ਰਹੇ ਸਨ। ਜਦੋਂ ਪੀਆਰਟੀਸੀ ਦੀ ਬੱਸ ਸਵਾਰੀਆਂ ਨੂੰ ਚੁੱਕਣ ਲਈ ਬੱਸ ਅੱਡੇ ‘ਤੇ ਰੁਕੀ ਤਾਂ ਤੇਜ਼ ਰਫ਼ਤਾਰ ਪਿਕਅੱਪ ਜੀਪ ਨੇ ਬੱਸ ਨੂੰ ਟੱਕਰ ਮਾਰ ਦਿੱਤੀ। ਸੰਗਰੂਰ ਦੀ ਐਸਡੀਐਮ ਨਵਰੀਤ ਕੌਰ ਨੇ ਸਿਵਲ ਹਸਪਤਾਲ ਸੰਗਰੂਰ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਡਾਕਟਰੀ ਸਹੂਲਤਾਂ ਦਾ ਜਾਇਜ਼ਾ ਲਿਆ। ਸਾਰੇ ਮ੍ਰਿਤਕ ਪਿੰਡ ਬੱਧਨੀ ਕਲਾਂ ਜ਼ਿਲ੍ਹਾ ਮੋਗਾ ਦੇ ਦੱਸੇ ਜਾ ਰਹੇ ਹਨ।

 

View this post on Instagram

 

A post shared by Patiala Politics (@patialapolitics)