8 arrested during search operation in Patiala

February 21, 2023 - PatialaPolitics

8 arrested during search operation in Patiala

 

ਸ਼੍ਰੀ ਵਰੁਣ ਸ਼ਰਮਾ ਆਈ.ਪੀ.ਐਸ, ਐਸ.ਐਸ.ਪੀ ਪਟਿਆਲਾ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਮਾਣਯੋਗ ਡੀ.ਜੀ.ਪੀ ਪੰਜਾਬ ਜੀ ਵੱਲੋਂ ਪਬਲਿਕ ਸੁਰੱਖਿਆ ਲਈ, ਪੰਜਾਬ ਵਿੱਚੋਂ ਨਸ਼ਿਆਂ ਦਾ ਕੋਹੜ ਵੱਢਣ ਲਈ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਚਲਾਏ ਗਏ ‘CASO Operation’ ਤਹਿਤ, ADGP/SECURITY ਸ਼੍ਰੀ ਐਸ. ਸ਼੍ਰੀਵਾਸਤਵ ਆਈ.ਪੀ.ਐਸ ਜੀ ਦੀ ਅਗਵਾਈ ਹੇਠ ਪਟਿਆਲਾ ਪੁਲਿਸ ਵੱਲੋਂ ਅੱਜ ਮਿਤੀ 21.02.2023 ਨੂੰ ਜਿਲ੍ਹਾ ਪਟਿਆਲਾ ਵਿਚ ਸਰਚ ਐਂਡ ਕਾਰਡਨ ਆਪ੍ਰੇਸ਼ਨ (CASO) ਚਲਾਇਆ ਗਿਆ, ਜਿਸ ਦੌਰਾਨ ਪਟਿਆਲਾ ਅਤੇ ਨਾਭਾ ਦੇ ਵੱਖ-ਵੱਖ ਇਲਾਕਿਆਂ ਵਿਚ ਸਰਚ ਕੀਤੀ ਗਈ।

ਐਸ.ਐਸ.ਪੀ ਪਟਿਆਲਾ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਜਿਲ੍ਹਾ ਪੁਲਿਸ ਪਟਿਆਲਾ ਵੱਲੋਂ ਸਮੂਹ GO ਅਫਸਰਾਂਨ, SHOs ਅਤੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਵੱਖ-ਵੱਖ ਇਲਾਕਿਆਂ ਵਿਚ ‘CASO Operation’ ਸਰਚ ਐਂਡ ਕਾਰਡਨ ਆਪ੍ਰੇਸ਼ਨ ਚਲਾ ਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਨਜਾਇਜ ਸਰਾਬ ਅਤੇ ਨਸ਼ਾ ਵੇਚਣ ਵਾਲਿਆ ਖਿਲਾਫ ਕਾਰਵਾਈ ਕਰਦਿਆਂ, ਦੌਰਾਨੇ ਸਰਚ 07 ਮੁੱਕਦਮੇ ਦਰਜ਼ ਰਜਿਸਟਰ ਕਰਕੇ 08 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਇਨ੍ਹਾਂ ਪਾਸੋਂ 5320 ਨਸ਼ੀਲੀਆਂ ਗੋਲੀਆਂ, 60 ਗ੍ਰਾਮ ਹੈਰੋਇਨ ਅਤੇ 40 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਪਟਿਆਲਾ ਪੁਲਿਸ ਵੱਲੋਂ ਜਿਲ੍ਹੇ ਦੇ ਵੱਖ-ਵੱਖ ਇਲਾਕਿਆਂ ਦੇ ਤਕਰੀਬਨ 30 ਹੋਟਲਾਂ ਦੀ ਚੈਕਿੰਗ ਕੀਤੀ ਗਈ। ਮਾਨਯੋਗ ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਨੇ ਦੱਸਿਆ ਕਿ ਮਾਣਯੋਗ ਡੀ.ਜੀ.ਪੀ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਇਸੇ ਤਰ੍ਹਾਂ ਸਰਚ ਅਪਰੇਸ਼ਨ ਜਾਰੀ ਰਹਿਣਗੇ ਅਤੇ ਇਸੇ ਤਰ੍ਹਾਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਵੇਚਣ ਵਾਲੇ ਵਿਅਕਤੀਆਂ ਦਾ ਖਾਤਮਾ ਕੀਤਾ ਜਾਵੇਗਾ।

 

View this post on Instagram

 

A post shared by Patiala Politics (@patialapolitics)