285 Covid case 3 deaths reported in Patiala 26 March

March 26, 2021 - PatialaPolitics

285 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

800 ਸੀਨੀਅਰ ਸਿਟੀਜਨਾਂ ਸਮੇਤ 1827 ਨੇ ਲਗਵਾਈ ਕੋਵਿਡ ਵੈਕਸੀਨ : ਸਿਵਲ ਸਰਜਨ

ਪਟਿਆਲਾ, 26 ਮਾਰਚ ( ) ਕੋਵਿਡ ਟੀਕਾਕਰਨ ਮੁਹਿੰਮ ਤਹਿਤ ਜਿਲੇ ਵਿੱਚ 1827 ਵਿਅਕਤੀਆਂ ਨੇ ਕਰਵਾਇਆ ਕੋਵਿਡ ਵੈਕਸੀਨ ਦਾ ਟੀਕਾਕਰਨ । ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਅੱਜ ਜਿਲੇ ਦੇ ਸਰਕਾਰੀ ਸਿਹਤ ਸੰਸ਼ਥਾਵਾਂ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 1827 ਟੀਕੇ ਲਗਾਏ ਗਏ।ਜਿਹਨਾਂ ਵਿੱਚੋ ਸਿਹਤ ਅਤੇ ਫਰੰਟ ਲਾਈਨ ਵਰਕਰਾਂ ਤੋਂ ਇਲਾਵਾ 800 ਸੀਨੀਅਰ ਸਿਟੀਜਨ ਵੀ ਸ਼ਾਮਲ ਸਨ।ਉਹਨਾਂ ਦੱਸਿਆਂ ਕਿ ਕੋਵਿਡ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਕੁੱਲ 42177 ਕੋਵਿਡ ਟੀਕੇ ਲਗਾਏ ਜਾ ਚੁੱਕੇ ਹਨ । ਅੱਜ ਜਿਲੇ ਵਿੱਚ 285 ਕੋਵਿਡ ਪੋਜਟਿਵ ਕੇਸਾਂ ਦੀ ਹੋਈ ਪੁਸ਼ਟੀ ਹੋਈ ਹੈ। ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲੇ ਵਿੱਚ ਪ੍ਰਾਪਤ 2546 ਦੇ ਕਰੀਬ ਰਿਪੋਰਟਾਂ ਵਿਚੋਂ 285 ਕੋਵਿਡ ਪੋਜੀਟਿਵ ਪਾਏ ਗਏ ਹਨ, ਜਿਸ ਨਾਲ ਜਿਲੇ ਵਿਚ ਪੋਜਟਿਵ ਕੇਸਾਂ ਦੀ ਗਿਣਤੀ 21198 ਹੋ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ ਦੇ 159 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜਿਲੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 18233 ਹੋ ਗਈ ਹੈ। ਜਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 2400 ਹੈ। ਤਿੰਨ ਹੋਰ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 565 ਹੋ ਗਈ ਹੈ, ਜਿਸ ਵਿਚੋਂ ਆਡਿਟ ਦੋਰਾਣ ਪੰਜ ਮੋਤਾਂ ਨਾਨ ਕੋਵਿਡ ਪਾਈਆਂ ਗਈਆਂ ਹਨ।

ਪੋਜਟਿਵ ਆਏ ਕੇਸਾਂ ਬਾਰੇ ਉਹਨਾਂ ਦੱਸਿਆ ਕਿ ਇਹਨਾਂ 285ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 177, ਨਾਭਾ ਤੋਂ 11, ਸਮਾਣਾ ਤੋਂ 4, ਰਾਜਪੁਰਾ ਤੋਂ 27, ਬਲਾਕ ਭਾਦਸੋ ਤੋਂ 11 ਬਲਾਕ ਕੌਲੀ ਤੋਂ 22, ਬਲਾਕ ਕਾਲੋਮਾਜਰਾ ਤੋਂ 11, ਬਲਾਕ ਸ਼ੁਤਰਾਣਾਂ ਤੋਂ 17, ਬਲਾਕ ਹਰਪਾਲਪੁਰ ਤੋਂ 01 ਅਤੇ ਬਲਾਕ ਦੁਧਣ ਸਾਧਾਂ ਤੋਂ 04 ਕੇਸ ਰਿਪੋਰਟ ਹੋਏ ਹਨ, ਇਹਨਾਂ ਕੇਸਾਂ ਵਿੱਚੋਂ 61 ਪੋਜਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 224 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜਾਂ ਦੇ ਲਏ ਸੈਂਪਲਾਂ ਵਿਚੋਂ ਆਏ ਪੋਜਟਿਵ ਮਰੀਜ ਸ਼ਾਮਲ ਹਨ। ਪਟਿਆਲਾ ਸ਼ਹਿਰ ਦੇ ਹੀਰਾ ਬਾਗ ਵਿਖੇ ਪੀ ਵੀ ਆਰ ਮਾਲ ਦੀ ਬੈਕਸਾਈਡ ਵਾਲੇ ਏਰੀਏ ਨੂੰ ਕੇਸ ਪੋਜਟਿਵ ਆਉਣ ਕਾਰਨ ਮਾਈਕਰੋ ਕੰਨਟੇਂਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ।ਉਹਨਾਂ ਕਿਹਾ ਪੋਜਟਿਵ ਆਏ ਇਹਨਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 1765 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜਿਲ੍ਹੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 4,18,735 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 21198 ਕੋਵਿਡ ਪੋਜਟਿਵ, 3,95,034 ਨੈਗੇਟਿਵ ਅਤੇ ਲਗਭਗ 2103 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।