10 Patiala Schools will become ‘Schools of Eminence’

March 3, 2023 - PatialaPolitics

10 Patiala Schools will become ‘Schools of Eminence’

ਪੰਜਾਬ ਸਰਕਾਰ ਦੀ ਸਿੱਖਿਆ ਦੇ ਖੇਤਰ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੀ ਇਨਕਲਾਬੀ ਤੇ ਨਿਵੇਕਲੀ ਪਹਿਲ ਕਦਮੀ ਤਹਿਤ ਪਟਿਆਲਾ ਜ਼ਿਲ੍ਹੇ ‘ਚ ਵੀ 10 ਸਕੂਲਾਂ ਨੂੰ ਵੀ ‘ਸਕੂਲ ਆਫ਼ ਐਮੀਨੈਂਸ’ ਦਾ ਦਰਜਾ ਦਿੱਤਾ ਜਾਵੇਗਾ। ਇਨ੍ਹਾਂ ਸਕੂਲਾਂ ਨੂੰ ਬਿਹਤਰ ਢੰਗ ਨਾਲ ਚਲਾਉਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਇੱਕ ਜ਼ਿਲ੍ਹਾ ਪੱਧਰੀ ਕਮੇਟੀ ਦਾ ਵੀ ਗਠਨ ਕਰ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ‘ਸਕੂਲ ਆਫ਼ ਐਮੀਨੈਂਸ’ ਦੱਸਿਆ ਕਿ ਪਟਿਆਲਾ ਦਾ ਸਰਕਾਰੀ ਫੀਲ ਖਾਨਾ ਸਮਾਰਟ ਸਕੂਲ ਸਮੇਤ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨਾਭਾ, ਭਾਦਸੋਂ ਦਾ ਸਕੂਲ, ਭੁਨਰਹੇੜੀ, ਸ਼ਹੀਦ ਫਲਾਈਟ ਲੈਫਟੀਨੈਂਟ ਮੋਹਿਤ ਗਰਗ ਜੀ.ਐਸ.ਐਸ. ਸਮਾਰਟ ਸਕੂਲ ਸਮਾਣਾ, ਘੱਗਾ ਦਾ ਸਕੂਲ, ਬਲਬੇੜਾ, ਰਾਜਪੁਰਾ ਦਾ ਮਹਿੰਦਰਗੰਜ ਸਕੂਲ, ਪਿੰਡ ਮੰਡੌਰ ਦੇ ਸਕੂਲ ਸਮੇਤ ਘਨੌਰ ਦਾ ਪਿੰਡ ਮਰਦਾਂਪੁਰ ਦਾ ਸਕੂਲ ਵੀ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਤੇ ਹੋਰ ਬੁਨਿਆਦੀ ਸਹੂਲਤਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਗਠਿਤ ਕੀਤੀ ਕਮੇਟੀ ‘ਚ ਦੋਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਜ਼ਿਲ੍ਹਾ ਸਮਾਰਟ ਸਕੂਲ ਮੈਂਟਰ, ਡਾਇਟ ਪ੍ਰਿੰਸੀਪਲ, ਲੋਕ ਨਿਰਮਾਣ ਵਿਭਾਗ ਦੇ ਐਕਸੀਐਨ, ਸਕੂਲ ਪ੍ਰਿੰਸੀਪਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਨਾਮਜਦ ਮੈਂਬਰ ਆਦਿ ਨੂੰ ਸ਼ਾਮਲ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਦੀ ਸਿੱਖਿਆ ਦੇ ਖੇਤਰ ਵਿੱਚ ਇਸ ਨਿਵੇਕਲੀ ਪਹਿਲਕਦਮੀ ਤਹਿਤ ਬਣਾਏ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਦੀਆਂ ਰਹਿੰਦੀਆਂ ਲੋੜਾਂ ਤੁਰੰਤ ਪੂਰੀਆਂ ਕੀਤੀਆਂ ਜਾਣ। ਉਨ੍ਹਾਂ ਇਹ ਵੀ ਖਾਸ ਹਦਾਇਤ ਕੀਤੀ ਕਿ ਇਨ੍ਹਾਂ ਸਕੂਲਾਂ ਲਈ ਕੀ ਨਵਾਂ ਕਰਨਾ ਚਾਹੀਦਾ ਹੈ ਅਤੇ ਕਿਹੜੀਆਂ-ਕਿਹੜੀਆਂ ਚੀਜ਼ਾਂ ਦੀ ਕਿੰਨੀ ਅਤੇ ਕਦੋਂ ਲੋੜ ਹੈ, ਇਸ ਬਾਰੇ ਵੀ ਦੱਸਿਆ ਜਾਵੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਿੰਦਰ ਕੌਰ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ‘ਚ 9ਵੀਂ ਤੋਂ ਲੈਕੇ 12ਵੀਂ ਜਮਾਤ ਤੱਕ ਸਾਰੀਆਂ ਸਟਰੀਮਾਂ ਲਈ ਦਾਖਲਿਆਂ ਦੀ ਆਨਲਾਈਨ ਰਜਿਸਟ੍ਰੇਸ਼ਨ ਚੱਲ ਰਹੀ ਹੈ। ਇਹ ਸਕੂਲ ਸਿੱਖਿਆ ਪਾਰਕ, ਡਿਜੀਟਲ ਲਾਇਬ੍ਰੇਰੀ, ਕਲਾਸ ਰੂਮਾਂ ਵਿੱਚ ਪ੍ਰੋਜੈਕਟਰ ਆਦਿ ਤੋਂ ਇਲਾਵਾ ਡਸਟਬਿਨ ਤੋਂ ਲੈ ਕੇ ਸਮਾਰਟ ਸਕੂਲ ਲਈ ਹਰ ਪ੍ਰਕਾਰ ਦੇ ਲੋੜੀਂਦਾ ਸਮਾਨ ਨਾਲ ਲੈਸ ਹੋਣਗੇ। ਮੀਟਿੰਗ ‘ਚ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਵਿੰਦਰਪਾਲ ਸਿੰਘ ਆਦਿ ਹਾਜ਼ਰ ਸਨ।